ਪਿੰਡ ਝੰਡੇ ਤੋਂ ਸਾਬਕਾ ਸਰਪੰਚਾਂ ਸਮੇਤ 40 ਪਰਿਵਾਰਾਂ ਨੇ ਕਾਂਗਰਸ ਛੱਡ ਕੇ ਸ: ਮਜੀਠੀਆ ਦੀ ਅਗਵਾਈ ਕਬੂਲੀ
ਅੰਮ੍ਰਿਤਸਰ, 18 ਅਪ੍ਰੈਲ (ਪੰਜਾਬ ਪੋਸਟ ਬਿਊਰੋ)- ਪੰਜਾਬ ਦੇ ਮਾਲ ਅਤੇ ਲੋਕ ਸੰਪਰਕ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਕਰਾਰਾ ਝਟਕਾ ਲਾਉਂਦਿਆਂ ਹਲਕਾ ਮਜੀਠਾ ਦੇ ਪਿੰਡ ਝੰਡੇ ਤੋਂ ਸਾਬਕਾ ਸਰਪੰਚਾਂ ਸਮੇਤ ੪੦ ਕਾਂਗਰਸੀ ਪਰਿਵਾਰਾਂ ਨੂੰ ਅਕਾਲੀ ਦਲ ਵਿੱਚ ਸ਼ਾਮਿਲ ਕੀਤਾ। ਉਕਤ ਮੌਕੇ ਪ੍ਰਭਾਵਸ਼ਾਲੀ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਸ: ਮਜੀਠੀਆ ਨੇ ਕੇਂਦਰ ਦੀ ਕਾਂਗਰਸ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਮਨਮੋਹਨ ਸਿੰਘ ਸਰਕਾਰ ਦੀਆਂ ਗਲਤ ਨੀਤੀਆਂ ਨੇ ਦੇਸ਼ ਦੀ ਅਰਥ ਵਿਵਸਥਾ ਨੂੰ ਵੱਡੀ ਢਾਲ ਲਾਈ ਹੈ। ਜਿੱਥੇ ਵਿਦੇਸ਼ੀ ਪੂੰਜੀ ਨਿਵੇਸ਼ ਵਿੱਚ ਖੜੋਤ ਆਈ ਹੈ, ਉੱਥੇ ਭ੍ਰਿਸ਼ਟਾਚਾਰ ਅਤੇ ਮਹਿੰਗਾਈ ਵਿੱਚ ਹੋਏ ਬੇਤਹਾਸ਼ਾ ਵਾਧੇ ਕਾਰਨ ਗਰੀਬ ਦੋ ਵਕਤ ਦੀ ਰੋਟੀ ਤੋਂ ਵੀ ਆਤਰ ਹੋ ਗਏ ਹਨ।ਉਨ੍ਹਾਂ ਲੋਕਾਂ ਨੂੰ ਮੁਸ਼ਕਿਲਾਂ ਤੋਂ ਨਿਜਾਤ ਪਾਉਣ, ਪੰਜਾਬ ਦੀ ਤਰੱਕੀ, ਖੁਸ਼ਹਾਲੀ ਲਈ ਕੇਂਦਰ ਵਿੱਚ ਮੋਦੀ ਦੀ ਸਰਕਾਰ ਲਿਆਉਣ ਦੀ ਅਪੀਲ ਕਰਦਿਆਂ ਅੰਮ੍ਰਿਤਸਰ ਲੋਕ ਸਭਾ ਸੀਟ ਤੋਂ ਅਕਾਲੀ-ਭਾਜਪਾ ਉਮੀਦਵਾਰ ਸ੍ਰੀ ਅਰੁਣ ਜੇਤਲੀ ਨੂੰ ਭਾਰੀ ਬਹੁਮੱਤ ਨਾਲ ਜਿਤਾਉਣ ਦੀ ਅਪੀਲ ਕੀਤੀ। ਕਾਂਗਰਸ ਛੱਡ ਕੇ ਅਕਾਲੀ ਦਲ ਵਿੱਚ ਸ਼ਾਮਿਲ ਹੋਣ ਵਾਲਿਆਂ ਵਿੱਚ ਸਾਬਕਾ ਸਰਪੰਚ ਜਗਦੀਸ਼ ਸਿੰਘ, ਸਤਨਾਮ ਸਿੰਘ, ਬਲਵਿੰਦਰ ਸਿੰਘ, ਕੁਲਦੀਪ ਸਿੰਘ, ਸਵਿੰਦਰ ਸਿੰਘ, ਕਸ਼ਮੀਰ ਸਿੰਘ ਆਦਿ ਸ਼ਾਮਿਲ ਸਨ। ਇਸ ਮੌਕੇ ਤਲਬੀਰ ਸਿੰਘ ਗਿੱਲ, ਲਖਵਿੰਦਰ ਸਿੰਘ ਬਾਜਵਾ ਪਠਾਨਕੋਟ, ਜਗੀਰ ਸਿੰਘ, ਗੋਪਾਲ ਸਿੰਘ, ਸਵਿੰਦਰ ਸਿੰਘ, ਅਮਰਜੀਤ ਸਿੰਘ, ਮਿਹਰ ਸਿੰਘ ਅਤੇ ਮੱਸਾ ਸਿੰਘ ਆਦਿ ਮੌਜੂਦ ਸਨ।