Sunday, October 11, 2026

ਡੇਰਾ ਭੋਰਾ ਸਾਹਿਬ ਗਹਿਲੇਵਾਲ ਵਿਖੇ ਬਾਬਾ ਸ੍ਰੀ ਚੰਦ ਜੀ ਦਾ 521ਵਾਂ ਜਨਮ ਦਿਹਾੜਾ 22 ਸਤੰਬਰ ਨੂੰ

BabaSiriChand2

ਸਮਰਾਲਾ, 13 ਸਤੰਬਰ (ਪ.ਪ) – ਪਿੰਡ ਗਹਿਲੇਵਾਲ ਵਿਖੇ ਉਦਾਸੀਨ ਡੇਰਾ ਭੋਰਾ ਸਾਹਿਬ ਵਿਖੇ ਬਾਬਾ ਸ੍ਰੀ ਚੰਦ ਮਹਾਰਾਜ ਦਾ 521ਵਾਂ ਜਨਮ ਦਿਹਾੜ੍ਹਾ 22 ਸਤੰਬਰ ਨੂੰ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਮਹੰਤ ਬਾਬਾ ਭਰਪੂਰ ਦਾਸ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵੱਡੇ ਸਪੁੱਤਰ ਬਾਬਾ ਸ੍ਰੀ ਚੰਦ ਜੀ ਦਾ ਜਨਮ ਦਿਹਾੜ੍ਹਾ 20, 21 ਅਤੇ 22 ਸਤੰਬਰ ਨੂੰ ਉਦਾਸੀਨ ਡੇਰਾ ਭੋਰਾ ਸਾਹਿਬ ਗਹਿਲੇਵਾਲ ਵਿਖੇ ਬੜੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਜਾਵੇਗਾ।ਇਸ ਪ੍ਰਕਾਸ਼ ਉਤਸਵ ਮੌਕੇ 20 ਸਤੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦਾ ਅਰੰਭ ਹੋਣਗੇ ਅਤੇ 22 ਸਤੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣ ਉਪਰੰਤ ਸੰਤ ਬਾਬਾ ਪਿਆਰਾ ਸਿੰਘ ਸਿਰਥਲੇ ਵਾਲੇ ਸੰਗਤਾਂ ਨੂੰ ਕੀਰਤਨ ਨਾਲ ਨਿਹਾਲ ਕਰਨਗੇ ਅਤੇ ਇਸ ਤੋਂ ਬਾਅਦ ਢਾਡੀ ਦਰਬਾਰ ਵੀ ਹੋਵੇਗਾ, ਜਿਸ ਵਿੱਚ ਢਾਡੀ ਆਪਣੀਆਂ ਵੀਰ ਰਸੀ ਵਾਰਾਂ ਨਾਲ ਸੰਗਤਾਂ ਨੂੰ ਨਿਹਾਲ ਕਰਨਗੇ।ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Check Also

`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ

ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …

Leave a Reply