
ਅੰਮ੍ਰਿਤਸਰ, 13 ਸਤੰਬਰ (ਪੰਜਾਬ ਪੋਸਟ ਬਿਊਰੋ) – ਪੁਲਿਸ ਚੌਕੀ ਕੋਟ ਮਿੱਤ ਨੇ ਗਸ਼ਤ ਦੌਰਾਨ ਦੋ ਵਿਅਕਤੀਆਂ ਨੂੰ ਹੈਰੋਇਨ ਤੇ ਨਸ਼ੀਲੇ ਪਾਊਡਰ ਸਮੇਤ ਗ੍ਰਿਫਤਾਰ ਕੀਤੇ ਜਾਣ ਦੀ ਖਬਰ ਹੈ।ਇਸ ਬਾਬਤ ਜਾਣਕਾਰੀ ਦਿੰਦੇ ਹੋਏ ਥਾਣਾ ਸੁਲਤਾਨਵਿੰਡ ਦੇ ਐਸ.ਐਚ.ਓ ਸ੍ਰੀ ਪ੍ਰਵੇਸ਼ ਚੋਪੜਾ ਨੇ ਦੱਸਿਆ ਕਿ ਬੀਤੀ ਰਾਤ ਜਦ ਏ.ਐਸ.ਆਈ ਸਤਨਾਮ ਸਿੰਘ ਪੁਲਿਸ ਪਾਰਟੀ ਸਮੇਤ ਤਾਰਾਂ ਵਾਲਾ ਪੁੱਲ-ਚਾਟੀ ਵਿੰਡ ਲਿੰਕ ਰੋਡ ‘ਤੇ ਗਸ਼ਤ ਕਰ ਰਹੇ ਸਨ ਤਾਂ ਉਨਾਂ ਨੇ ਇੱਕ ਬਿਨਾਂ ਨੰਬਰੀ ਮੋਟਰ ਸਾਈਕਲ ਨੂੰ ਸੱਪਾਂ ਵਾਲਾ ਸ਼ਿਵਾਲਾ ਨੇੜੇ ਰੁਕਣ ਦਾ ਇਸ਼ਾਰਾ ਕੀਤਾ ਤਾਂ ਮੋਟਰ ਸਾਈਕਲ ‘ਤੇ ਸਵਾਰ ਦੋ ਨੌਜਵਾਨਾਂ ਨੇ ਪਿਛਾਂਹ ਮੁੜਣ ਦੀ ਕੋਸ਼ਿਸ਼ ਕੀਤੀ ਤਾਂ ਪੁਲਿਸ ਮੁਲਾਜ਼ਮਾਂ ਨੇ ਉਨਾਂ ਨੂੰ ਕਾਬੂ ਕਰ ਲਿਆ।ਸ੍ਰੀ ਚੋਪੜਾ ਨੇ ਦੱਸਿਆ ਕਿ ਜਦ ਦੋਨਾਂ ਦੀ ਤਲਾਸ਼ੀ ਲਈ ਗਈ ਜਤਿੰਦਰ ਸਿੰਘ ਲੱਕੀ ਪੁੱਤਰ ਮਨਜੀਤ ਸਿੰਘ ਵਾਸੀ ਵੱਲ੍ਹਾ ਕੋਲੋਂ 100 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ।ਦੂਜੇ ਨੌਜਵਾਨ ਨਿਸ਼ਾਨ ਸਿੰਘ ਪੁੱਤਰ ਸੁਲੱਖਣ ਸਿੰਘ ਵਾਸੀ ਵੱਲ੍ਹਾ ਪਾਸੋਂੋ 270 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਹੋਇਆ।ਥਾਣਾ ਇੰਚਾਰਜ ਸ੍ਰੀ ਪ੍ਰਵੇਸ਼ ਚੋਪੜਾ ਨੇ ਕਿਹਾ ਕਿ 100 ਗ੍ਰਾਮ ਹੈਰੋਇਨ ਦੀ ਅੰਤਰਰਾਸ਼ਟਰੀ ਬਜ਼ਾਰ ਵਿੱਚ ਕੀਮਤ 50 ਲੱਖ ਦੱਸੀ ਜਾਂਦੀ ਹੈ ਉਨਾਂ ਕਿਹਾ ਕਿ ਦੋਸ਼ੀਆਂ ਖਿਲਾਫ ਸੁਲਤਾਨਵਿੰਡ ਪੁਲਿਸ ਸਟੇਸ਼ਨ ਵਿਖੇ ਮਾਮਲਾ ਕਰ ਲ਼ਿਆ ਗਿਆ ਹੈ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media