ਅੰਮ੍ਰਿਤਸਰ ਅਤੇ ਦੇਸ਼ ਦੇ ਚੰਗੇਰੇ ਭਵਿੱਖ ਲਈ ਮੋਦੀ ਸਰਕਾਰ ਜ਼ਰੂਰੀ ਹੈ –ਮਜੀਠੀਆ
ਅੰਮ੍ਰਿਤਸਰ, 18 ਅਪ੍ਰੈਲ (ਪੰਜਾਬ ਪੋਸਟ ਬਿਊਰੋ)- ਕੈਪਟਨ ਅਮਰਿੰਦਰ ਸਿੰਘ ਦੀ ਚੋਣ ਮੁਹਿੰਮ ਨੂੰ ਅੱਜ ਉਸ ਵੇਲੇ ਕਰਾਰਾ ਝਟਕਾ ਲੱਗਾ ਜਦੋਂ ਪਿੰਡ ਮੁਗੋਸੋਹੀ ਤੋਂ ਕਾਂਗਰਸ ਦੇ ਸੀਨੀਅਰ ਆਗੂ ਬਖਸ਼ੀਸ਼ ਸਿੰਘ ਸਾਬਕਾ ਸਿੱਖਿਆ ਅਫ਼ਸਰ ਸਮੇਤ ਦਰਜਨ ਤੋਂ ਵੱਧ ਪਰਿਵਾਰਾਂ ਨੇ ਸ: ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ਵਿੱਚ ਅਕਾਲੀ ਦਲ ਵਿੱਚ ਸ਼ਾਮਿਲ ਹੋਣ ਦਾ ਐਲਾਨ ਕਰ ਦਿੱਤਾ। ਇਸ ਮੌਕੇ ਬੋਲਦੇ ਹੋਏ ਸ: ਮਜੀਠੀਆ ਨੇ ਕਿਹਾ ਕਿ ਦੇਸ਼ ਦੀ ਆਰਥਿਕਤਾ ਨੂੰ ਪਟੜੀ ‘ਤੇ ਲਿਆਉਣ, ਕਿਸਾਨਾਂ ਦੇ ਮਸਲੇ ਹਲ ਕਰਾਉਣ, ਮਹਿੰਗਾਈ ਅਤੇ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਕੇਂਦਰ ਵਿੱਚ ਮਜ਼ਬੂਤ ਇੱਛਾ ਸ਼ਕਤੀ ਵਾਲੀ ਸਰਕਾਰ ਦੀ ਲੋੜ ਹੈ ਜੋ ਮੋਦੀ ਸਰਕਾਰ ਹੀ ਪੂਰੀ ਕਰ ਸਕਦੀ ਹੈ। ਉਨ੍ਹਾਂ ਸ਼੍ਰੀ ਨਰਿੰਦਰ ਮੋਦੀ ਦੇ ਨਜ਼ਦੀਕੀ ਸਾਥੀ ਸ੍ਰੀ ਅਰੁਣ ਜੇਤਲੀ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਕੋਲ ਕਾਂਗਰਸ ਦੀ ਪ੍ਰਾਪਤੀ ਦੇ ਨਾਂਅ ‘ਤੇ ਬੋਲਣ ਲਈ ਕੁੱਝ ਨਹੀਂ ਇਸ ਲਈ ਉਹ ਗੁਮਰਾਹਕੁਨ ਪ੍ਰਚਾਰ ਅਤੇ ਭੱਦੀ ਸ਼ਬਦਾਵਲੀ ਦਾ ਸਹਾਰਾ ਲੈ ਰਿਹਾ ਹੈ। ਇਸ ਮੌਕੇ ਕਾਂਗਰਸ ਛੱਡ ਕੇ ਅਕਾਲੀ ਦਲ ਵਿੱਚ ਸ਼ਾਮਿਲ ਹੋਣ ਵਾਲਿਆਂ ਵਿੱਚ ਬਖਸ਼ੀਸ਼ ਸਿੰਘ ਸਾਬਕਾ ਬਲਾਕ ਸਿੱਖਿਆ ਅਫ਼ਸਰ ਤੋਂ ਇਲਾਵਾ ਅਮਰਦੀਪ ਸਿੰਘ ਗੋਲਡੀ ਨਵਦੀਪ ਸਿੰਘ ਸੋਹੀ, ਹਰਬੰਸ ਸਿੰਘ ਸੂਬੇਦਾਰ, ਸੁਬੇਗ ਸਿੰਘ ਰਵੇਲ ਸਿੰਘ ਸਮੇਤ ਦਰਜਨ ਤੋਂ ਵੱਧ ਪਰਿਵਾਰ ਸ਼ਾਮਿਲ ਸਨ। ਇਸ ਮੌਕੇ ਸਾਬਕਾ ਸਾਂਸਦ ਰਾਜਮੋਹਿੰਦਰ ਸਿੰਘ ਮਜੀਠਾ, ਸਾਬਕਾ ਵਿਧਾਇਕ ਰਣਜੀਤ ਸਿੰਘ ਵਰਿਆਮ ਨੰਗਲ, ਤਲਬੀਰ ਸਿੰਘ ਗਿੱਲ, ਗੁਰਵੇਲ ਸਿੰਘ ਅਲਕੜੇ, ਮਨਜੀਤ ਸਿੰਘ ਭੋਮਾ, ਜਸਵੰਤ ਸਿੰਘ ਸਰਪੰਚ, ਬਲਰਾਜ ਸਿੰਘ, ਪ੍ਰੇਮ ਸਿੰਘ ਸਰਪੰਚ, ਰਤਨ ਸਿੰਘ, ਜ਼ੋਰਾਵਰ ਸਿੰਘ, ਕੁਲਵੰਤ ਸਿੰਘ, ਗਿਆਨੀ ਅਵਤਾਰ ਸਿੰਘ, ਬਾਬਾ ਗੁਰਮੇਲ ਸਿੰਘ ਅਤੇ ਪ੍ਰੋ: ਸਰਚਾਂਦ ਸਿੰਘ ਆਦਿ ਵੀ ਮੌਜੂਦ ਸਨ।