Sunday, October 11, 2026

ਗਿਆਨੀ ਪੁਸ਼ਪਿੰਦਰ ਸਿੰਘ ਦਾ ਸ੍ਰੀ ਦਰਬਾਰ ਸਾਹਿਬ ਪੁੱਜਣ ਤੇ ਸਨਮਾਨ

PPN1409201503
ਪੱਟੀ, 14 ਸਤੰਬਰ (ਅਵਤਾਰ ਸਿੰਘ ਢਿੱਲੋ) – ਗੁਰਦੁਆਰਾ ਸਿੰਘ ਸਭਾ ਐਡੀਲੈਡ ਆਸਟਰੇਲੀਆ ਦੇ ਹੈਡ ਗ੍ਰੰਥੀ ਗਿਆਨੀ ਪੁਸ਼ਪਿੰਦਰ ਸਿੰਘ ਜੋ ਕਿ ਪਰਿਵਾਰ ਸਮੇਤ ਸਚਖੰਡ ਸ੍ਰੀ ਹਰਮਿੰਦਰ ਸਾਹਿਬ ਦੇ ਦਰਸ਼ਨਾਂ ਲਈ ਪੁੱਜਣ ਤੇ ਸ੍ਰੀ ਦਰਬਾਰ ਸਾਹਿਬ ਦੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਵੱਲੋਂ ਗਿਆਨੀ ਜੀ ਨੂੰ ਸਨਮਾਨਿਤ ਕੀਤਾ ਗਿਆ।ਗਿਆਨੀ ਪੁਸ਼ਪਿੰਦਰ ਸਿੰਘ ਨੇ ਕਿਹਾ ਕਿ ਸਚਖੰਡ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਦੀ ਵਿਦੇਸ਼ ਵੱਸਦੇ ਹਰ ਸਿੱਖ ਨੂੰ ਤਾਂਘ ਹੈ।ਉਹਨਾਂ ਕਿਹਾ ਕਿ ਉਹ ਵਡਭਾਗੇ ਹਨ ਜੋ ਪਰਿਵਾਰ ਸਮੇਤ ਗੁਰੂ ਰਾਮਦਾਸ ਜੀ ਦੇ ਚਰਨਾਂ ਵਿਚ ਸਿਜ਼ਦਾ ਕਰਨ ਇਸ ਪਵਿਤੱਰ ਧਰਤੀ ਤੇ ਪੁੱਜੇ ਹਨ।ਇਸ ਸਮੇਂ ਕਵੀਸ਼ਰ ਗਿਆਨੀ ਗੁਰਨਾਮ ਸਿੰਘ, ਗਿਆਨੀ ਪੂਰਨ ਸਿੰਘ ਅਰਸ਼ੀ ਅਤੇ ਦੀਦਾਰ ਸਿੰਘ ਆਦਿ ਮੌਜੂਦ ਸਨ।

Check Also

ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ

ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …

Leave a Reply