Saturday, October 10, 2026

26 ਰੋਜ਼ਾ ਜਪ ਤਪ ਸਮਾਗਮ ਨਾਨਕਸਰ ਠਾਠ ਬੜੂੰਦੀ ਵਿਖੇ ਆਰੰਭ- 125 ਪ੍ਰਾਣੀ ਗੁਰੂ ਵਾਲੇ ਬਣੇ

PPN1409201505

ਸੰਦੌੜ 14 ਸਤੰਬਰ (ਹਰਮਿੰਦਰ ਸਿੰਘ ਭੱਟ) -ਨਜ਼ਦੀਕੀ ਪਿੰਡ ਬੜੂੰਦੀ ਵਿਖੇ ਬਾਬਾ ਈਸ਼ਰ ਸਿੰਘ ਜੀ 52 ਵੀਂ ਬਰਸੀ ਨੂੰ ਸਮਰਪਿਤ 26 ਰੋਜ਼ਾ ਜਪ ਤਪ ਸਮਾਗਮ ਧੰਨ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਸੱਚਖੰਡ ਵਾਸੀ ਸੰਤ ਬਾਬਾ ਜਾਗੀਰ ਸਿੰਘ ਜੀ ਦੇ ਤਪ ਅਸਥਾਨ ਨਾਨਕਸਰ ਠਾਠ ਮਾਨਾ ਪਤੀ ਬੜੂੰਦੀ ਵਿਖੇ ਅਸਥਾਨ ਦੇ ਮੌਜੂਦਾ ਮੁੱਖ ਸੇਵਾਦਾਰ ਬਾਬਾ ਧੰਨਾ ਸਿੰਘ ਜੀ ਦੀ ਦੇਖ ਰੇਖ ਹੇਠ ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਦੇ ਪਾਠ ਆਰੰਭ ਕਰ ਦਿੱਤੇ ਗਏ ਹਨ। ਇਸ ਸੰਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਅਸਥਾਨ ਦੇ ਮੁੱਖ ਬੁਲਾਰੇ ਭਾਈ ਦਵਿੰਦਰ ਸਿੰਘ ਨੇ ਦੱਸਿਆ ਕਿ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਹਜ਼ੂਰੀ ਵਿਚ 125 ਅਭਿਲਾਸ਼ੀ ਪ੍ਰਾਣੀਆਂ ਨੂੰ ਗੁਰੂ ਦੁਆਰਾ ਬਖ਼ਸ਼ਿਆ ਸਿੱਖੀ ਬਾਣਾ ਅਤੇ ਬਾਣੀ ਨਾਲ ਜੋੜਿਆ ਉਨ੍ਹਾਂ ਅੱਗੇ ਦੱਸਿਆ ਕਿ ਇਹਨਾਂ ਸਮਾਗਮਾਂ ਦੇ ਭੋਗ ਮਿਤੀ 8 ਅਕਤੂਬਰ ਨੂੰ ਪਾਏ ਜਾਣਗੇ ਭੋਗਾਂ ਉਪਰੰਤ ਰੈਣ ਸਚਾਈ ਕੀਰਤਨ ਸਜਾਏ ਜਾਣਗੇ। ਜਿਸ ਵਿਚ ਪੰਥ ਪ੍ਰਸਿੱਧ ਵੱਖ ਵੱਖ ਸੰਪਰਦਾਵਾਂ ਦੇ ਸੰਤਾਂ, ਮਹਾਪੁਰਖਾਂ, ਪ੍ਰਚਾਰਕਾਂ ਕੀਰਤਨੀ ਅਤੇ ਢਾਡੀ ਜਥਿਆਂ ਵੱਲੋਂ ਹਾਜ਼ਰੀ ਲਗਵਾ ਕੇ ਸੰਗਤਾਂ ਨੂੰ ਰੂਹਾਨੀ ਕਥਾ ਕੀਰਤਨ ਅਤੇ ਪ੍ਰਚਾਰ ਰਾਹੀ ਨਿਹਾਲ ਕੀਤਾ ਜਾਵੇਗਾ।

Check Also

ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ

ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …

Leave a Reply