Wednesday, December 31, 2025

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਸਕੂਲ ਜੀ. ਟੀ. ਰੋਡ ਵਿਖੇ ਵਿਸ਼ਵ ਵਿਰਾਸਤ ਦਿਵਸ ਮਨਾਇਆ

PPN180419
ਅੰਮ੍ਰਿਤਸਰ, 18 ਅਪ੍ਰੈਲ (ਜਗਦੀਪ ਸਿੰਘ)-  ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ਅੱਜ ਸੀਨੀਅਰ ਵਿੰਗ ਦੇ *ਸਾਹਿਬਜਾਦਾ ਜੁਝਾਰ ਸਿੰਘ* ਹਾਊਸ ਵੱਲੋਂ ਵਿਸ਼ਵ ਵਿਰਾਸਤ ਦਿਵਸ ਮਨਾਇਅ ਗਿਆ। ਇਸ ਮੌਕੇ ਸਕੂਲ ਦੇ ਨੌਵੀਂ-ਏ ਦੇ ਵਿਦਿਆਰਥੀ ਅਕਾਸ਼ਦੀਪ ਸਿੰਘ ਅਤੇ ਨੌਵੀਂ-ਬੀ ਦੀ ਵਿਦਿਆਰਥਣ ਹਰਲੀਨ ਕੌਰ ਨੇ ਲਘੂ ਭਾਸ਼ਣ ਰਾਹੀਂ ਵਿਦਿਆਰਥੀਆਂ ਨੂੰ ਪੁਰਾਤਨ ਵਿਰਾਸਤ ਸੰਬੰਧੀ ਜਾਣਕਾਰੀ ਦਿੱਤੀ। ਸਕੂਲ ਦੇ ਪ੍ਰਿੰਸੀਪਲ/ਡਾਇਰੈਕਟਰ ਡਾ: ਧਰਮਵੀਰ ਸਿੰਘ ਨੇ ਵਿਦਿਆਰਥੀਆਂ ਨੂੰ ਮਹਾਨ ਪੁਰਾਤਨ ਵਿਰਾਸਤ ਨੂੰ ਸੰਭਾਲਣ ਸੰਬੰਧੀ ਅਤੇ ਵਿਦਿਅਕ ਟੂਰ ਰਾਹੀਂ ਇਹਨਾਂ ਦੀ ਜਾਣਕਾਰੀ ਹਾਸਲ ਕਰਨ ਲਈ ਉਤਸ਼ਾਹਿਤ ਕੀਤਾ। ਉਹਨਾਂ ਨੇ ਵਿਦਿਆਰਥੀਆਂ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਸਟੇਜ ਸੱਕਤਰ ਦੀ ਭੁਮਿਕਾ ਸਕੂਲ ਦੀ ਦਸਵੀਂ-ਏ ਦੀ ਵਿਦਿਆਰਥਣਾਂ ਅਰਸ਼ਪ੍ਰੀਤ ਕੌਰ ਅਤੇ ਅਗਮ ਨੇ ਬਾਖੂਬੀ ਨਿਭਾਈ। ਇਸ ਮੌਕੇ ਤੇ ਵਿਦਿਆਰਥੀਆਂ ਵੱਲੋਂ ਇਕ ਰੈਲੀ ਵੀ ਕੱਢੀ ਗਈ ਅਤੇ ਪੁਰਾਤਨ ਵਿਰਾਸਤ ਨੂੰ ਸੰਭਾਲਣ ਅਤੇ ਬਚਾਉਣ ਬਾਰੇ ਜਾਗਰੁਕ ਕੀਤਾ ਗਿਆ। ਇਸ ਦੌਰਾਨ ਮੁੱਖ ਅਧਿਆਪਕਾ ਸ਼੍ਰੀਮਤੀ ਕਵਲਪ੍ਰੀਤ ਕੌਰ, ਸੁਪਰਵਾਈਜ਼ਰ ਸ਼੍ਰੀਮਤੀ ਰਵਿੰਦਰ ਕੌਰ ਨਰੂਲਾ, ਸ਼੍ਰੀਮਤੀ ਗੁਰਸ਼ਰਨ ਕੌਰ, ਅਧਿਆਪਕ ਅਤੇ ਵਿਦਿਆਰਥੀ ਹਾਜ਼ਰ ਸਨ।

Check Also

ਵੀ.ਸੀ ਪ੍ਰੋ. ਕਰਮਜੀਤ ਸਿੰਘ ਦੀ ਕਿਤਾਬ “ਮੈਡੀਟੇਸ਼ਨ ਟੂ ਮਾਰਟਿਡਮ: ਦ ਲੀਗੇਸੀ ਆਫ਼ ਸ੍ਰੀ ਗੁਰੂ ਤੇਗ ਬਹਾਦਰ ਜੀ” ਰਲੀਜ਼

ਅੰਮ੍ਰਿਤਸਰ, 30 ਦੰਸਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. (ਡਾ.) …

Leave a Reply