Wednesday, April 22, 2026

ਵਿਧਾਇਕ ਜਲਾਲ ਉਸਮਾਂ ਨੇ ਮਹਿਤਾ ਚੌਕ ਦੀ ਸੜਕ ਦਾ ਨੀਂਹ ਪੱਥਰ ਰੱਖਿਆ

PPN1509201517

ਚੌਕ ਮਹਿਤਾ, 15 ਸਤੰਬਰ (ਜੋਗਿੰਦਰ ਸਿੰਘ ਮਾਣਾ, ਸਿੰਕਦਰ ਸਿੰਘ ਖਾਲਸਾ) – ਹਲਕਾ ਜੰਡਿਆਲਾ ਦੇ ਵਿਧਾਇਕ ਜਥੇਦਾਰ ਬਲਜੀਤ ਸਿੰਘ ਜਲਾਲ ਉਸਮਾਂ ਨੇ ਪਿੰਡ ਮਹਿਤਾ ਤੋਂ ਮਹਿਤਾ ਚੌਕ ਨੂੰ ਜਾਣ ਵਾਲੀ ਸੜਕ ਦਾ ਬੀਤੇ ਦਿਨ ਨੀਂਹ ਪੱਥਰ ਰੱਖ ਕੇ ਮੁਰੰਮਤ ਦੇ ਕੰਮ ਦੀ ਸ਼ੁਰੂਆਤ ਕਰਵਾਈ ।ਇਸ ਮੌਕੇ ਉਹਨਾਂ ਕਿਹਾ ਕਿ ਮੁੱਖ ਮੰਤਰੀ ਸ੍ਰ: ਪ੍ਰਕਾਸ਼ ਸਿੰਘ ਬਾਦਲ ਵਿਕਾਸ ਲਈ ਪੂਰੀ ਤਰਾਂ੍ਹ ਵਚਨ ਬੱਧ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਅੰਦਰ ਵਿਕਾਸ ਦੀਆਂ ਹਨੇਰੀਆਂ ਲਿਆ ਦਿਤੀਆਂ ਜਾਣਗੀਆਂ।
ਇਸ ਮੌਕੇ ਉਹਨਾਂ ਦੇ ਨਾਲ ਪ੍ਰਿੰਸੀਪਲ ਗੁਰਦੀਪ ਸਿੰਘ ਰੰਧਾਵਾ, ਚੇਅਰਮੈਨ ਗੁਰਮੀਤ ਸਿੰਘ ਖੱੱਬੇ ਰਾਜਪੂਤਾਂ, ਸਰਕਲ ਪ੍ਰਧਾਨ ਹਰਜਿੰਦਰ ਸਿੰਘ ਨੰਗਲੀ, ਰਜਿੰਦਰ ਸਿੰਘ ਸ਼ਾਹ, ਚੇਅਰਮੈਨ ਕੰਵਰਦੀਪ ਸਿੰਘ ਮਾਨ, ਯੂਥ ਆਗੂ ਹਰਗੋਪਾਲ ਸਿੰਘ ਰੰਧਾਵਾ, ਤਜਿੰਦਰਪਾਲ ਸਿੰਘ ਲਾਡੀ, ਬਲਦੇਵ ਸਿੰਘ ਅਠਵਾਲ, ਗੁਰਿੰਦਰ ਸਿੰਘ ਸ਼ਾਹ, ਕੁਲਵਿੰਦਰ ਸਿੰਘ ਬਿੱਟੂ, ਬਲਕਾਰ ਸਿੰਘ ਨੰਗਲੀ ਅਤੇ ਕਈ ਹੋਰ ਮੋਹਤਬਰ ਵਿਅਕਤੀ ਹਾਜ਼ਰ ਸਨ।

Check Also

ਕਮਿਸ਼ਨਰੇਟ ਪੁਲਿਸ ਅਤੇ ਐਸ.ਓ.ਜੀ ਵਲੋਂ ਬੱਸ ਸਟੈਂਡ, ਰੇਲਵੇ ਸਟੇਸ਼ਨ ਅਤੇ ਹੋਰ ਇਲਾਕਿਆਂ ‘ਚ ਚੈਕਿੰਗ

ਅੰਮ੍ਰਿਤਸਰ, 21 ਅਪ੍ਰੈਲ (ਸੁਖਬੀਰ ਸਿੰਘ) – ਕਮਿਸ਼ਨਰ ਪੁਲਿਸ ਗੁਰਪ੍ਰੀਤ ਸਿੰਘ ਭੁੱਲਰ ਆਈ.ਪੀ.ਐਸ ਦੀਆਂ ਹਦਾਇਤਾਂ ‘ਤੇ …

Leave a Reply