ਅੰਮ੍ਰਿਤਸਰ, 18 ਅਪ੍ਰੈਲ (ਪ੍ਰੀਤਮ ਸਿੰਘ)- ਖਾਲਸਾ ਕਾਲਜ ਗਵਰਨਿੰਗ ਕੌਂਸਲ ਦੁਆਰਾ ਦੂਜੀ ਪਾਤਸ਼ਾਹੀ ਸ੍ਰੀ ਗੁਰੂ ਅੰਗਦ ਦੇਵ ਜੀ ਅਤੇ ਨੌਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਪ੍ਰਕਾਸ਼ ਪੁਰਬ ਕਾਲਜ ‘ਚ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਜਿਸ ‘ਚ ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਗੁਰੂ ਚਰਨਾਂ ‘ਚ ਹਾਜ਼ਰੀ ਲਵਾਈ। ਇਸ ਮੌਕੇ ‘ਤੇ ਖਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ (ਰਣਜੀਤ ਐਵੀਨਿਊ) ਦੇ ਵਿਦਿਆਰਥੀਆਂ ਨੇ ਰਸਭਿੰਨੇ ਕੀਰਤਨ ਦੁਆਰਾ ਆਈਆਂ ਸੰਗਤਾਂ ਨੂੰ ਗੁਰੂ ਨਾਲ ਜੋੜਿਆ। ਕਾਲਜ ਦੇ ਸਿੱਖ ਇਤਿਹਾਸ ਤੇ ਖੋਜ਼ ਵਿਭਾਗ ਦੇ ਮੁੱਖੀ ਸ: ਇੰਦਰਜੀਤ ਸਿੰਘ ਗੱਗੋਆਣੀ ਨੇ ਸਮੂੰਹ ਸੰਗਤ ਨੂੰ ਸਾਹਿਬ ਸ੍ਰੀ ਗੁਰੂ ਅੰਗਦ ਦੇਵ ਜੀ ਅਤੇ ਸ੍ਰੀ ਗੁਰੂ ਤੇਗ ਬਹਾਦਰ ਜੀ ਬਾਰੇ ਵਿਸਥਾਰ ਪੂਰਵਕ ਜਾਣੂ ਕਰਵਾਇਆ ਅਤੇ ਗੁਰੂ ਸਾਹਿਬਾਨ ਜੀ ਦੇ ਜੀਵਨ ਤੇ ਉਪਦੇਸ਼ਾਂ ‘ਤੇ ਚਾਨਣਾ ਪਾਇਆ।ਸ: ਛੀਨਾ ਨੇ ਇਸ ਦੌਰਾਨ ਸਮੂੰਹ ਜਗਤ ਤੇ ਹਾਜ਼ਰ ਸੰਗਤਾਂ ਨੂੰ ਇਸ ਪਵਿੱਤਰ ਦਿਹਾੜੇ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਹਰੇਕ ਇਨਸਾਨ ਨੂੰ ਗੁਰੂ ਮਹਾਰਾਜ ਵੱਲੋਂ ਵਿਖਾਏ ਮਾਰਗ ‘ਤੇ ਚਲਦਿਆਂ ਸਰਬੱਤ ਦੇ ਭਲੇ ਦੇ ਲਈ ਕੰਮ ਕਰਨਾ ਚਾਹੀਦਾ ਹੈ। ਇਸ ਮੌਕੇ ਸ: ਛੀਨਾ ਨੇ ਸ਼ਬਦ ਗਾਇਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਿਰੋਪਾਓ ਭੇਂਟ ਕਰਕੇ ਸਨਮਾਨਿਤ ਕੀਤਾ। ਉਪਰੰਤ ਚਾਹ-ਪਕੌੜਿਆਂ ਦਾ ਲੰਗਰ ਵੀ ਵਰਤਾਇਆ ਗਿਆ। ਇਸ ਮੌਕੇ ਗਵਰਨਿੰਗ ਕੌਂਸਲ ਦੇ ਜੁਆਇੰਟ ਸਕੱਤਰ ਸ. ਸੁਖਦੇਵ ਸਿੰਘ ਅਬਦਾਲ, ਸ: ਸਰਦੂਲ ਸਿੰਘ ਮੰਨਣ, ਮੈਂਬਰ ਲਖਵਿੰਦਰ ਸਿੰਘ ਢਿੱਲੋਂ, ਪ੍ਰਿੰਸੀਪਲ ਜਗਦੀਸ਼ ਸਿੰਘ, ਐੱਸ. ਐੱਸ. ਛੀਨਾ, ਜੀ. ਐੱਸ. ਭੱਟੀ, ਖਾਲਸਾ ਕਾਲਜ ਪ੍ਰਿੰਸੀਪਲ ਡਾ. ਦਲਜੀਤ ਸਿੰਘ, ਖਾਲਸਾ ਕਾਲਜ ਆਫ਼ ਐਜ਼ੂਕੇਸ਼ਨ ਪ੍ਰਿੰਸੀਪਲ ਡਾ. ਜਸਵਿੰਦਰ ਸਿੰਘ ਢਿਲੋਂ, ਖਾਲਸਾ ਕਾਲਜ ਫ਼ਾਰ ਵੂਮੈਨ ਪ੍ਰਿੰਸੀਪਲ ਡਾ. ਸੁਖਬੀਰ ਕੌਰ ਮਾਹਲ, ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਪ੍ਰਿੰਸੀਪਲ ਡਾ. ਅਮਰਪਾਲ ਸਿੰਘ, ਖਾਲਸਾ ਕਾਲਜ ਆਫ਼ ਐਜ਼ੂਕੇਸ਼ਨ (ਰਣਜੀਤ ਐਵੀਨਿਊ) ਪ੍ਰਿੰਸੀਪਲ ਡਾ. ਸੁਰਿੰਦਰਪਾਲ ਕੌਰ ਢਿੱਲੋਂ, ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਪ੍ਰਿੰਸੀਪਲ ਤੇਜਿੰਦਰ ਕੌਰ ਬਿੰਦਰਾ, ਖਾਲਸਾ ਕਾਲਜ ਪਬਲਿਕ ਸਕੂਲ ਪ੍ਰਿੰਸੀਪਲ ਡਾ. ਸਰਵਜੀਤ ਕੌਰ ਬਰਾੜ, ਖਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਪ੍ਰਿੰਸੀਪਲ ਦਵਿੰਦਰ ਕੌਰ ਸੰਧੂ, ਕੌਂਸਲ ਦੇ ਡਿਪਟੀ ਡਾਇਰੈਕਟਰ ਡੀ. ਐੱਸ. ਰਟੌਲ, ਅਧਿਆਪਕ ਸਾਹਿਬਾਨ, ਗੈਰ ਅਧਿਆਪਨ ਸਟਾਫ਼ ਮੈਂਬਰ ਅਤੇ ਵੱਡੀ ਗਿਣਤੀ ‘ਚ ਕਾਲਜ, ਸਕੂਲ ਦੇ ਵਿਦਿਆਰਥੀ ਹਾਜ਼ਰ ਸਨ।
Check Also
ਖਾਲਸਾ ਕਾਲਜ ਲਾਅ ਵੱਲੋਂ ‘ਸਖਸ਼ੀਅਤ ਵਿਕਾਸ ਅਤੇ ਨਿਖਾਰ’ ਵਰਕਸ਼ਾਪ ਕਰਵਾਈ ਗਈ
ਅੰਮ੍ਰਿਤਸਰ, 14 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ ਲਾਅ ਵਿਖੇ ਵਿਦਿਆਰਥਣਾਂ ਲਈ ਵਿਸਪਰ, …