ਮਾਲੇਰਕੋਟਲਾ (ਸੰਦੌੜ), 16 ਸਤੰਬਰ (ਹਰਮਿੰਦਰ ਸਿੰਘ ਭੱਟ) – ਮਲੇਰਕੋਟਲਾ ਦੇ ਕਰਨ ਕਰਾਟੇ ਕਲੱਬ ਸਕੂਲ ਆਫ ਡਿਫੈਂਸ ਦੀ ਅਗਵਾਈ ਹੇਠ ਜ਼ਿਲ੍ਹਾ ਪੱਧਰੀ ਮਾਰਸਲ ਆਰਟ ਮੁਕਾਬਲਿਆਂ ਵਿਚ ਹਿੱਸਾ ਲੈਣ ਵਾਲੀਆਂ ਮਲੇਰਕੋਟਲੇ ਦੀਆਂ ਸਕੂਲੀ ਬੱਚੀਆਂ ਨੇ ਗੋਲਡ ਮੈਡਲ ਜਿੱਤ ਕੇ ਸ਼ਹਿਰ ਦਾ ਨਾਮ ਰੌਸ਼ਨ ਕੀਤਾ। ਕਰਾਟੇ ਸਕੂਲ ਕੋਚ ਹਰਬੰਸ ਲਾਲ ਵਰਮਾਂ ਨੇ ਉਪਰੋਕਤ ਜਾਣਕਾਰੀ ਦਿੰਦਿਆਂ ਦੱਸਿਆ ਕਿ ਗਿਆਰਵੀਂ ਕਲਾਸ ਦੀ ਵਿਦਿਆਰਥਣ ਇਰਤਿਕਾ ਜਮੀਲ ਅਤੇ ਸੱਤਵੀਂ ਦੀ ਵਿਦਿਆਰਥਣ ਇਫਸਾਹ ਜਮੀਲ ਨੇ ਲੜਕੀਆਂ ਦੇ ਫਸਵੇਂ ਮੁਕਾਬਲਿਆਂ ਵਿਚ ਗੋਲਡ ਮੈਡਮ ਜਿੱਤ ਕੇ ਸਟੇਟ ਪੱਧਰੀ ਮੁਕਾਬਲਿਆਂ ‘ਚ ਪ੍ਰਵੇਸ਼ ਕੀਤਾ। ਗੋਲਡ ਮੈਡਲ ਜਿੱਤਣ ਵਾਲੀਆਂ ਲੜਕੀਆਂ ਦੇ ਪਿਤਾ ਅਧਿਆਪਕ ਮੁਹੰਮਦ ਜਮੀਲ ਨੇ ਇਸ ਪ੍ਰਾਪਤੀ ‘ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਹ ਕੋਚ ਹਰਬੰਸ ਲਾਲ ਵਰਮਾਂ ਦੀ ਮਿਹਨਤ ਦਾ ਹੀ ਨਤੀਜ਼ਾ ਹੈ ਕਿ ਇਨ੍ਹਾਂ ਲੜਕੀਆਂ ਨੇ ਪਹਿਲੀ ਵਾਰ ‘ਚ ਹੀ ਜੋਨ ਅਤੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ‘ਚ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ ਹੈ।
Check Also
ਸੀ.ਐਮ ਦੀ ਯੋਗਸ਼ਾਲਾ ਅਧੀਨ 21 ਜੂਨ ਨੂੰ ਮਨਾਇਆ ਜਾਵੇਗਾ ਅੰਤਰਰਾਸ਼ਟਰੀ ਯੋਗ ਦਿਵਸ – ਵਧੀਕ ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 19 ਜੂਨ (ਜਗਦੀਪ ਸਿੰਘ) – ਪੰਜਾਬ ਸਰਕਾਰ ਦੀ ਸਿਹਤ ਯੋਜਨਾ “ਸੀ.ਐਮ ਦੀ ਯੋਗਸ਼ਾਲਾ” ਤਹਿਤ …
Punjab Post Daily Online Newspaper & Print Media