ਅੰਮ੍ਰਿਤਸਰ, 16 ਸਤੰਬਰ (ਚਰਨਜੀਤ ਸਿੰਘ ਛੀਨਾ, ਸੁਖਬੀਰ ਖੁਰਮਨੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਬੋਟਾਨੀਕਲ ਐਂਡ ਇਨਵਾਇਰਨਮੈਂਟਲ ਸਾਇੰਸਜ਼ ਵਿਭਾਗ ਵੱਲੋਂ ਅੱਜ ਇਥੇ ਓਜ਼ੋਨ ਦਿਵਸ ਨੂੰ ਸਮਰਪਿਤ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ ਦੇ ਸਹਿਯੋਗ ਨਾਲ ਇਕ ਵਿਸ਼ੇਸ਼ ਭਾਸ਼ਣ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਵਿਭਾਗ ਦੇ ਅਧਿਆਪਕਾਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਵਿਦਿਆਰਥੀਆਂ ਨੇ ਵੀ ਭਾਗ ਲਿਆ।
ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ ਦੇ ਪ੍ਰਿੰਸੀਪਲ ਸਾਇੰਟੇਫਿਕ ਅਫਸਰ ਡਾ. ਐਸ.ਕੇ. ਸੈਕਸੇਨਾ ਨੇ ਓਜ਼ੋਨ ਪਰਤ ਅਤੇ ਇਸ ਦੀ ਸੰਭਾਲ ਬਾਰੇ ਆਪਣੇ ਵਿਚਾਰ ਪੇਸ਼ ਕੀਤੇ। ਉਨ੍ਹਾਂ ਕਿਹਾ ਕਿ ਓਜ਼ੋਨ ਪਰਤ ਪ੍ਰਿਥਵੀ ਨੂੰ ਸੂਰਜ ਤੋਂ ਆਉਣ ਵਾਲੀਆਂ ਅਲਟਰਾਵਇਲਟ ਕਿਰਨਾਂ ਅਤੇ ਹੋਰ ਮਾਰੂ ਪ੍ਰਭਾਵਾਂ ਤੋਂ ਬਚਾਉਂਦੀ ਹੈ। ਉਨ੍ਹਾਂ ਕਿਹਾ ਕਿ ਇਸ ਸਾਡੀ ਧਰਤੀ ਨੂੰ ਬਚਾਉਣ ਲਈ ਛਤਰੀ ਦਾ ਕੰਮ ਕਰਦੀ ਹੈ। ਉਨ੍ਹਾਂ ਕਿਹਾ ਕਿ ਇਸ ਓਜ਼ੋਨ ਪਰਤ ਨੂੰ ਕੁਦਰਤ ਵੱਲੋਂ ਬਣਾਇਆ ਗਿਆ ਹੈ ਤਾਂ ਜੋ ਧਰਤੀ ਸੁਰੱਖਿਅਤ ਰਹਿ ਸਕੇ।
ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ ਦੇ ਪ੍ਰੋਜੈਕਟ ਐਸੋਸੀਏਟ, ਨੀਤੀਮਾ ਭਾਟੀਆ, ਵਿਭਾਗ ਦੇ ਮੁਖੀ, ਡਾ. ਸਤਵਿੰਦਰਜੀਤ ਕੌਰ, ਪ੍ਰੋ. ਸਰੋਜ ਅਰੋੜਾ ਨੇ ਵੀ ਇਸ ਮੌਕੇ ਵਿਚਾਰ ਪੇਸ਼ ਕੀਤੇ। ਇਸ ਤੋਂ ਪਹਿਲਾਂ ਸਮਾਗਮ ਦੇ ਕੋਆਰਡੀਨੇਟਰ ਡਾ. ਆਦਰਸ਼ ਪਾਲ ਵਿਗ ਨੇ ਮੁੱਖ ਅਤੇ ਹੋਰਨਾਂ ਨੂੰ ਜੀ ਆਇਆਂ ਆਖਿਆ ਅਤੇ ਡਾ. ਏ.ਐਸ. ਸੂਦਨ ਨੇ ਧੰਨਵਾਦ ਦਾ ਮਤਾ ਪੇਸ਼ ਕੀਤਾ।
ਇਸ ਮੌਕੇ ਵਿਦਿਆਰਥੀਆਂ ਲਈ ਇਕ ਮੌਖਿਕ ਕੁਇਜ਼ ਦਾ ਵੀ ਆਯੋਜਨ ਕੀਤਾ ਗਿਆ ਅਤੇ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ ਵੱਲੋਂ ਵਾਤਾਵਰਣ ਸੁਰੱਖਿਆ ਸਬੰਧੀ ਕਿਤਾਬਚੇ ਵੀ ਵੰਡੇ ਗਏ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media