Sunday, June 21, 2026

ਖੇਤਰੀ ਪ੍ਰਚਾਰ ਨਿਦੇਸ਼ਾਲਾ ਵੱਲੋਂ ਸੁਜਾਨਪਰ ਵਿਖੇ ਜਨ ਸੂਚਨਾ ਜਾਗਰੂਕਤਾ ਰੈਲੀਆਂ ਦਾ ਆਯੋਜਨ

PPN1609201534

ਸੁਜਾਨਪੁਰ (ਪਠਾਨਕੋਟ), 16 ਸਤੰਬਰ (ਪ..ਪ) – ਜ਼ਿਲਾ੍ ਪਠਾਨਕੋਟ ਦੇ ਕਸਬਾ ਸੁਜਾਨਪੁਰ ਦੇ ਕਮਿਊਨਿਟੀ ਹਾਲ ਵਿਖੇ ਅੱਜ ਸ਼ੁਰੂ ਹੋਈ ਜਨ ਸੂਚਨਾ ਮੁਹਿੰਮ ਦੇ ਪਹਿਲੇ ਦਿਨ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਖੇਤਰੀ ਪ੍ਰਚਾਰ ਨਿਦੇਸ਼ਾਲਾ ਦੀਆਂ ਫਿਰੋਜ਼ਪੁਰ ਤੇ ਜਲੰਧਰ ਇਕਾਈਆਂ ਵੱਲੋਂ ਜਨ ਸੂਚਨਾ ਜਾਗਰੂਕਤਾ ਰੈਲੀਆਂ ਦਾ ਆਯੋਜਨ ਕੀਤਾ ਗਿਆ। ਸੁਜਾਨਪੁਰ ਦੇ ਲੋਕਾਂ ਨੂੰ ਮੁਹਿੰਮ ਸਬੰਧੀ ਜਾਣਕਾਰੀ ਦੇਣ ਲਈ ਕੱਢੀਆਂ ਗਈਆਂ ਇਨਾਂ੍ਹ ਰੈਲੀਆਂ ਨੂੰ ਜ਼ਿਲਾ੍ਹ ਸਿੱਖਿਆ ਅਧਿਕਾਰੀ ਸੈਕੰਡਰੀ ਸ਼੍ਰੀ ਪਵਨ ਕੁਮਾਰ ਅਤੇ ਪੱਤਰ ਸੂਚਨਾ ਦਫਤਰ ਚੰਡੀਗੜ੍ਹ ਦੇ ਡਿਪਟੀ ਡਾਇਰੈਕਟਰ ਸ਼੍ਰੀ ਪਵਿੱਤਰ ਸਿੰਘ, ਪੱਤਰ ਸੂਚਨਾ ਦਫਤਰ ਦੇ ਮੀਡੀਆ ਅਤੇ ਸੰਚਾਰ ਅਧਿਕਾਰ ਸ਼੍ਰੀਮਤੀ ਗਗਨਦੀਪ ਕੌਰ ਦੇਵਗਨ, ਖੇਤਰੀ ਪ੍ਰਚਾਰ ਅਧਿਕਾਰੀ ਫਿਰੋਜ਼ਪੁਰ ਸ਼੍ਰੀਮਤੀ ਨੀਮਲ ਪਾਠਕ ਤੇ ਖੇਤਰੀ ਪ੍ਰਚਾਰ ਅਧਿਕਾਰੀ ਇਕਾਈ ਜਲੰਧਰ ਦੇ ਤਕਨੀਕੀ ਸਹਾਇਕ ਸ਼੍ਰੀ ਕਵੀਸ਼ ਦੱਤ ਵੱਲੋਂ ਲੜਕੀਆਂ ਦੇ ਸੀਨੀਅਰ ਸੈਕੰਡਰੀ ਸਕੂਲ ਸੁਜਾਨਪੁਰ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੁੂਲ ਤੋਂ ਹਰੀ ਝੰਡੀ ਵਿਖਾ ਕੇ ਰਵਾਨਾ ਕੀਤਾ ਗਿਆ। ਰੈਲੀ ਵਿੱਚ ਸ਼ਾਮਿਲ ਬੱਚਿਆਂ ਨੇ ਸੁਜਾਨਪੁਰ ਦੇ ਵੱਖ-ਵੱਖ ਬਾਜ਼ਾਰਾਂ ਤੇ ਗਲੀਆਂ ਵਿੱਚ ਸਮਾਜਿਕ ਬੁਰਾਈਆਂ ਵਿਰੁੱਧ ਆਵਾਜ਼ ਬੁਲੰਦ ਕੀਤੀ। ਉਨਾਂ੍ਹ ਦੇ ਹੱਥਾਂ ਵਿੱਚ ਕੇਂਦਰ ਸਰਕਾਰ ਦੇ ਉਪਰਾਲਿਆਂ ਤੇ ਪ੍ਰੋਗਰਾਮਾਂ ਬਾਰੇ ਬੈਨਰ ਅਤੇ ਤਖਤੀਆਂ ਫੜੀਆਂ ਹੋਈਆਂ ਸਨ। ਉਨ੍ਹਾਂ ਨੇ ਸੁਜਾਨਪੁਰ ਦੇ ਨਿਵਾਸੀਆਂ ਨੂੰ ਕੇਂਦਰ ਸਰਕਾਰ ਦੀ ਸਵੱਛ ਭਾਰਤ ਮੁਹਿੰਮ, ਬੇਟੀ ਬਚਾਓ ਬੇਟੀ ਪੜ੍ਹਾਓ, ਪ੍ਰਧਾਨ ਮੰਤਰੀ ਜਨ ਧਨ ਯੋਜਨਾ ਤੇ ਨਸ਼ਾ ਵਿਰੋਧੀ ਜਾਗਰੂਕਤਾ ਸੁਨੇਹੇ ਦੇਣ ਦੇ ਨਾਲ ਨਾਲ ਕਮਿਉੂਨਿਟੀ ਹਾਲ ਸੁਜਾਨਪੁਰ ਵਿਖੇ ਸ਼ੁਰੂ ਹੋਈ ਜਨ ਸੂਚਨਾ ਮੁਹਿੰਮ ਵਿੱਚ ਭਾਗੀਦਾਰੀ ਕਰਨ ਦਾ ਸੱਦਾ ਵੀ ਦਿੱਤਾ। ਇਸ ਮੌਕੇ ਉਤੇ ਖੇਤਰੀ ਪ੍ਰਚਾਰ ਨਿਦੇਸ਼ਾਲਾ ਜਲੰਧਰ ਇਕਾਈ ਦੇ ਤਕਨੀਕੀ ਸਹਾਇਕ ਸ਼੍ਰੀ ਕਵੀਸ਼ ਦੱਤ ਵੀ ਹਾਜ਼ਰ ਸਨ।

Check Also

ਸੀ.ਐਮ ਦੀ ਯੋਗਸ਼ਾਲਾ ਅਧੀਨ 21 ਜੂਨ ਨੂੰ ਮਨਾਇਆ ਜਾਵੇਗਾ ਅੰਤਰਰਾਸ਼ਟਰੀ ਯੋਗ ਦਿਵਸ – ਵਧੀਕ ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 19 ਜੂਨ (ਜਗਦੀਪ ਸਿੰਘ) – ਪੰਜਾਬ ਸਰਕਾਰ ਦੀ ਸਿਹਤ ਯੋਜਨਾ “ਸੀ.ਐਮ ਦੀ ਯੋਗਸ਼ਾਲਾ” ਤਹਿਤ …

Leave a Reply