
ਅਲਗੋਂ ਕੋਠੀ/ ਭਿਖੀਵਿੰਡ, 16 ਸਤੰਬਰ (ਹਰਦਿਆਲ ਸਿੰਘ ਭੈਣੀ, ਕੁਲਵਿੰਦਰ ਸਿੰਘ ਕੰਬੋਕੇ) – ਮਾਰਕੀਟ ਕਮੇਟੀ ਭਿੱਖੀਵਿੰਡ ਦੇ ਨਵੇਂ ਨਿਯੁੱਕਤ ਹੋਏ ਚੇਅਰਮੈਨ ਬਚਿੱਤਰ ਸਿੰਘ ਬਿੱਟੂ ਚੂੰਘ ਦੀ ਤਾਜਪੋਸ਼ੀ ਵਿੱਚ ਸ਼ਾਮਿਲ ਹੋਣ ਲਈ ਸ: ਜਸਬੀਰ ਸਿੰਘ ਸਰਪੰਚ ਭਗਵਾਨਪੁਰ, ਤਰਸੇਮਬੀਰ ਸਿੰਘ ਬਲਾਕ ਸੰਮਤੀ ਮੈਂਬਰ ਅਤੇ ਅਕਾਲੀ ਆਗੂਆਂ ਤੇ ਵਰਕਰਾਂ ਦੇ ਵੱਡੇ ਕਾਫਲੇ ਸਮੇਤ ਭਗਵਾਨਪੁਰਾ ਤੋਂ ਚੱਲ ਕੇੇ ਭਿਖੀਵਿੰਡ ਪਹੁੰਚੇ।ਜਿਥੇ ਹੋਏ ਇੱਕ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਮੁੱਖ ਸੰਸਦੀ ਸਕੱਤਰ ਤੇ ਵਿਧਾਇਕ ਪ੍ਰੋ. ਵਿਰਸਾ ਸਿੰਘ ਵਲਟੋਹਾ ਦੀ ਹਾਜ਼ਰੀ ‘ਚ ਚੇਅਰਮੈਨ ਬਚਿੱਤਰ ਸਿੰਘ ਚੂੰਘ ਤੇ ਵਾਈਸ ਚੇਅਰਮੈਨ ਭਾਰਤ ਭੂਸ਼ਨ ਲਾਡ ਨੇ ਆਪਣਾ ਅਹੁੱਦਾ ਸੰਭਾਲਿਆ।ਇਥੇ ਸਰਪੰਚ ਜਸਬੀਰ ਸਿੰਘ, ਬਲਾਕ ਸੰਮਤੀ ਮੈਂਬਰ ਤਰਸੇਮਬੀਰ ਸਿੰਘ ਅਤੇ ਗੁਰਬੀਰ ਸਿੰਘ ਅਗਲੋ ਕਲਾਂ ਨੇ ਨਵ-ਨਿਯੁੱਕਤ ਚੇਅਰਮੈਨ ਬਿੱਟੂ ਚੂੰਘ ਅਤੇ ਭੂਸ਼ਨ ਲਾਡ ਦਾ ਮੂੰਹ ਮਿੱਠਾ ਕਰਵਾ ਕੇ ਉਨਾਂ ਨੂੰ ਵਧਾਈ ਦਿੱਤੀ।
ਇਸ ਮੌਕੇ ਗੱਲਬਾਤ ਕਰਦਿਆਂ ਸਰਪੰਚ ਭਗਵਾਨਪੁਰਾ ਨੇ ਕਿਹਾ ਕਿ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ, ਅਕਾਲੀ ਦਲ ਦੇ ਪ੍ਰਧਾਨ ਤੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਸੰਸਦੀ ਸਕੱਤਰ ਵਿਰਸਾ ਸਿੰਘ ਵਲਟੋਹਾ ਵਲੋਂ ਜੋ ਬਿੱਟੂ ਚੂੰਘ ਨੂੰ ਚੇਅਰਮੈਨੀ ਸੌਂਪੀ ਹੈ, ਉਸ ਨਾਲ ਅਕਾਲੀ ਆਗੂਆਂ ਤੇ ਵਰਕਰਾਂ ਦਾ ਮਾਣ ਵਧਿਆ ਹੈ। ਉਨਾਂ ਕਿਹਾ ਕਿ ਕਾਂਗਰਸ ਦਾ ਲੋਕਾਂ ਵਿੱਚ ਕੋਈ ਅਧਾਰ ਨਹੀਂ ਹੈ, ਕਿਉਂਕਿ ਆਪਸ ਵਿੱਚ ਲੜ ਰਹੇ ਕਾਂਗਰਸੀ ਆਗੂ ਕਿਸੇ ਹੋਰ ਦਾ ਕੁੱਝ ਵੀ ਨਹੀਂ ਸਵਾਰ ਸਕਦੇ।ਉਨਾਂ ਕਿਹਾ ਕਿ 2017 ਵਿੱਚ ਤੀਜੀ ਵਾਰ ਫੇਰ ਪੰਜਾਬ ‘ਚ ਅਕਾਲੀ ਦਲ ਦੀ ਸਰਕਾਰ ਬਣੇਗੀ। ਇਸ ਮੌਕੇ ਅਮਨਪ੍ਰੀਤ ਸਿੰਘ ਏ.ਬੀ., ਗੁਰਜੰਟ ਸਿੰਘ, ਕੰਵਰਜੀਤ ਸਿੰਘ, ਪਰਮਜੀਤ ਸਿੰਘ, ਹਰਦੇਵ ਸਿੰਘ, ਬਲਜੀਤ ਸਿੰਘ, ਬਲਵਿੰਦਰ ਸਿੰਘ, ਸੰਦੀਪ ਸਿੰਘ, ਦਿਲਬਾਗ ਸਿੰਘ, ਸੁਖਦੇਵ ਸਿੰਘ, ਹਰਦੇਵ ਸਿੰਘ, ਗੁਰਭੇਜ ਸਿੰਘ, ਹਰਦੀਪ ਸਿੰਘ, ਗੁਰਮੀਤ ਸਿੰਘ, ਸੁਰਜੀਤ ਸਿੰਘ, ਭਗਵਾਨ ਸਿੰਘ, ਗੁਰਵਿੰਦਰ ਸਿੰਘ, ਨਿਸ਼ਾਨ ਸਿੰਘ, ਕੁਲਵੰਤ ਸਿੰਘ, ਬਲਵਿੰਦਰ ਸਿੰਘ ਮੈਂਬਰ, ਮਹਿਲ ਸਿੰਘ ਆਦਿ ਹਾਜ਼ਰ ਸਨ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media