Tuesday, September 29, 2026

ਡੇਂਗੂ ਤੋਂ ਬਚਾਅ ਲਈ ਘਰਾਂ ਵਿੱਚ ਤੇ ਆਲੇ ਦੁਆਲੇ ਪਾਣੀ ਇਕੱਠਾ ਨਾ ਹੋਣ ਦਿੱਤਾ ਜਾਵੇ – ਸਿਹਤ ਵਿਭਾਗ

PPN1709201503
ਬਟਾਲਾ, 16 ਸਤੰਬਰ (ਨਰਿੰਦਰ ਬਰਨਾਲ) – ਸਿਹਤ ਵਿਭਾਗ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਡੇਂਗੂ ਬੁਖਾਰ ਤੋਂ ਬਚਣ ਲਈ ਸਮੂਹ ਨਾਗਰਿਕ ਆਪਣੀ ਜਿਮੇਵਾਰੀ ਨਿਭਾਉਂਦਿਆਂ ਆਪਣੇ ਘਰਾਂ ਦੇ ਆਲੇ-ਦੁਆਲੇ ਪਾਣੀ ਇੱਕਠਾ ਨਾ ਹੋਣ ਦੇਣ ਅਤੇ ਘਰਾਂ ‘ਚ ਪਾਣੀ ਦੇ ਭਰੇ ਭਾਡਿਆਂ, ਟੈਂਕੀਆਂ ਨੂੰ ਚੰਗੀ ਤਰ੍ਹਾਂ ਢੱਕ ਕੇ ਰੱਖਣ, ਹਫਤੇ ਵਿਚ ਇੱਕ ਵਾਰੀ ਕੂਲਰ ‘ਚ ਭਰੇ ਪਾਣੀ, ਪਾਣੀ ਦੇ ਭਰੇ ਭਾਡਿਆਂ ਆਦਿ ਨੂੰ ਖਾਲੀ ਕਰਕੇ ਚੰਗੀ ਤਰ੍ਹਾਂ ਸੁਕਾਉਣ ਤਾਂ ਜੋ ਡੈਂਗੂ ਫੈਲਾਉਣ ਵਾਲੇ ਮੱਛਰ ਨੂੰ ਪੈਦਾ ਹੋਣਾ ਤੋਂ ਰੋਕਿਆ ਜਾ ਸਕੇ।
ਇਹ ਅਪੀਲ ਕਰਦਿਆਂ ਬਟਾਲਾ ਦੇ ਸੀਨੀਅਰ ਮੈਡੀਕਲ ਅਫਸਰ ਡਾ. ਸੁਖਦੀਪ ਸਿੰਘ ਨੇ ਦੱਸਿਆ ਕਿ ਡੇਂਗੂ ਬੁਖਾਰ ਇੱਕ ਵਿਸ਼ੇਸ਼ ਕਿਸਮ ਦੇ ਮੱਛਰ ਦੇ ਕੱਟਣ ਨਾਲ ਹੁੰਦਾ ਹੈ ਅਤੇ ਇਹ ਮੱਛਰ ਸਾਫ ਖੜ੍ਹੇ ਪਾਣੀ ‘ਤੇ ਪਨਪਦਾ ਹੈ। ਉਨ੍ਹਾਂ ਦੱਸਿਆ ਕਿ ਡੇਂਗੂ ਫੈਲਾਉਣ ਵਾਲਾ ਮੱਛਰ ਦਿਨ ਵੇਲੇ ਕੱਟਦਾ ਹੈ, ਇਸ ਲਈ ਅਜਿਹੇ ਕੱਪੜੇ ਪਹਿਨਣੇ ਚਾਹੀਦੇ ਹਨ ਜਿਸ ਨਾਲ ਪੂਰਾ ਸਰੀਰ ਢੱਕਿਆ ਹੋਵੇ। ਇਸਤੋਂ ਇਲਾਵਾ ਸੌਣ ਸਮੇਂ ਮੱਛਰਦਾਨੀ ਦੀ ਵਰਤੋਂ ਕਰਨੀ ਚਾਹੀਦੀ ਹੈ ਅਤੇ ਇਸਦੇ ਨਾਲ ਹੀ ਮੱਛਰ ਮਾਰਨ ਵਾਲੇ ਕੀਟਨਾਸ਼ਕਾਂ ਦੀ ਵਰਤੋਂ ਵੀ ਕੀਤੀ ਜਾ ਸਕਦੀ ਹੈ। ਡਾ. ਸੁਖਦੀਪ ਸਿੰਘ ਨੇ ਕਿਹਾ ਕਿ ਆਪਣੇ ਆਲੇ-ਦੁਆਲੇ ਦੀ ਸਫਾਈ ਰੱਖ ਕੇ ਪਾਣੀ ਨੂੰ ਖੜ੍ਹਨ ਤੋਂ ਰੋਕ ਕੇ ਡੇਂਗੂ ਦੇ ਮੱਛਰ ਨੂੰ ਪੈਦਾ ਹੋਣ ਤੋਂ ਰੋਕਿਆ ਜਾ ਸਕਦਾ ਹੈ।
ਐੱਸ.ਐੱਮ.ਓ. ਡਾ. ਸੁਖਦੀਪ ਸਿੰਘ ਨੇ ਕਿਹਾ ਕਿ ਜੇਕਰ ਕਿਸੇ ਮਰੀਜ ਨੂੰ ਡੇਂਗੂ ਦੇ ਲੱਛਣ ਜਿਵੇਂ ਕਿ ਤੇਜ਼ ਸਿਰ ਦਰਦ ਅਤੇ ਤੇਜ਼ ਬੁਖਾਰ, ਮਾਸ ਪੇਸ਼ੀਆ ਤੇ ਜ਼ੋੜਾਂ ਵਿਚ ਦਰਦ, ਅੱਖਾਂ ਦੇ ਪਿਛਲੇ ਹਿੱਸੇ ਵਿਚ ਦਰਦ, ਜੀ ਕੱਚਾ ਹੋਣਾ, ਉਲਟੀਆਂ, ਹਲਾਤ ਖਰਾਬ ਹੋਣ ਤੇ ਨੱਕ ਅਤੇ ਮੂੰਹ ਵਿੱਚੋਂ ਖੂਨ ਵਗਣਾ ਆਦਿ ਦੇ ਲੱਛਣ ਹੋਣ ਤਾਂ ਮਰੀਜ ਦਾ ਤੁਰੰਤ ਨੇੜੇ ਦੇ ਸਰਕਾਰੀ ਹਸਪਤਾਲ ਜਾਂ ਡਿਸਪੈਂਸਰੀ ਵਿਚ ਚੈੱਕ-ਅੱਪ ਕਰਵਾਉਣ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਡੇਂਗੂ ਦਾ ਇਲਾਜ ਸਰਕਾਰੀ ਹਸਪਤਾਲਾਂ ਵਿੱਚ ਸੰਭਵ ਹੈ ਅਤੇ ਇਹ ਬਿਮਾਰੀ ਹੋਣ ‘ਤੇ ਮਰੀਜ ਨੂੰ ਘਬਰਾਉਣ ਦੀ ਥਾਂ ‘ਤੇ ਬਿਨ੍ਹਾਂ ਕਿਸੇ ਦੇਰੀ ਸਰਕਾਰੀ ਹਸਪਤਾਲ ਤੋਂ ਆਪਣਾ ਇਲਾਜ ਕਰਾਉਣਾ ਚਾਹੀਦਾ ਹੈ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …

Leave a Reply