ਮਾਲੇਰਕੋਟਲਾ (ਸੰਦੌੜ), 16 ਸਤੰਬਰ (ਹਰਮਿੰਦਰ ਸਿੰਘ ਭੱਟ) – ਮਾਲੇਰਕੋਟਲਾ ਤੋਂ ਕੁਝ ਦੂਰੀ ਤੇ ਪੈਂਦੇ ਪਿੰਡ ਸੀਹਾਂ ਦੌਦ ਦੇ ਬਾਬਾ ਜੋਗੀ ਪੀਰ ਸਪੋਰਟਸ ਐਂਡ ਵੈਲਫੇਅਰ ਕਲੱਬ (ਰਜਿ.) ਵੱਲੋਂ 19 ਸਤੰਬਰ ਤੋਂ 21 ਸਤੰਬਰ ਤੱਕ ਕਬੱਡੀ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ। ਇਸ ਦੀ ਜਾਣਕਾਰੀ ਦਿੰਦਿਆਂ ਕਲੱਬ ਦੇ ਪ੍ਰਧਾਨ ਇੰਦਰਜੀਤ ਸਿੰਘ ਅਤੇ ਲਖਵੀਰ ਸਿੰਘ ਨੇ ਦੱਸਿਆ ਕਿ ਇਸ ਖੇਡ ਮੇਲੇ ਵਿੱਚ ਟਰੈਕਟਰ ਟੋਚਨ, ਤਾਸ਼ ਸੀਪ ਅਤੇ ਕਬੱਡੀ ਦੇ ਸ਼ਾਨਦਾਰ ਮੁਕਾਬਲੇ ਕਰਵਾਏ ਜਾਣਗੇ।ਉਨ੍ਹਾਂ ਦੱਸਿਆ ਕਿ ਪਹਿਲੀ ਅਤੇ ਦੂਜੀ ਪੁਜੀਸ਼ਨ ਹਾਸਲ ਕਰਨ ਵਾਲੀਆਂ ਟੀਮਾਂ ਨੂੰ ਇਨਾਮਾਂ ਦੀ ਵੰਡ ਕਰਨ ਲਈ ਤੇਜ਼ ਪ੍ਰਕਾਸ਼ ਸਿੰਘ ਕੋਟਲੀ ਸਾਬਕਾ ਮੰਤਰੀ, ਪੰਜਾਬ ਸ਼ਿਰਕਤ ਕਰਨਗੇ ਅਤੇ ਜੇਤੂ ਖਿਡਾਰੀਆਂ ਨੂੰ ਨਕਦ ਇਨਾਮਾਂ ਨਾਲ ਸਨਮਾਨਿਆ ਜਾਵੇਗਾ।
Check Also
ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …
Punjab Post Daily Online Newspaper & Print Media