Friday, October 2, 2026

ਅੰਮ੍ਰਿਤਸਰ ਵਿਖੇ 3 ਅਕਤੂਬਰ ਨੂੰ ਨਸ਼ਿਆਂ ਖਿਲਾਫ਼ ਹੋਵੇਗੀ ਵਿਸ਼ਾਲ ਜਾਗਰੂਕਤਾ ਰੈਲੀ

ਗਿਨੀਜ਼ ਬੁੱਕ ਆਫ਼ ਵਰਲਡ ਰਿਕਾਰਡਜ਼ ਵਿੱਚ ਅੰਮ੍ਰਿਤਸਰ ਨੂੰ ਸ਼ੁਮਾਰ ਕਰਨ ਦਾ ਹੋਵੇਗਾ ਉਪਰਾਲਾ

PPN1709201513

ਅੰਮ੍ਰਿਤਸਰ, 17 ਸਤੰਬਰ (ਗੁਰਚਰਨ ਸਿੰਘ) – ਅੰਮ੍ਰਿਤਸਰ ਵਿਖੇ ਨਸ਼ਿਆਂ ਖਿਲਾਫ਼ 3 ਅਕਤੂਬਰ 2015 ਨੂੰ ਇਕ ਵਿਸ਼ਾਲ ਜਾਗਰੂਕਤਾ ਰੈਲੀ ਕਰਵਾਈ ਜਾਵੇਗੀ, ਜਿਸ ਵਿਚ ਸਕੂਲਾਂ ਦੇ 10 ਹਜ਼ਾਰ ਵਿਦਿਆਰਥੀ ਭਾਗ ਲੈਣਗੇ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਰਵੀ ਭਗਤ ਨੇ ਇਸ ਸਬੰਧੀ ਵੱਖ-ਵੱਖ ਸਕੂਲਾਂ ਦੇ ਮੁਖੀਆਂ ਅਤੇ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਕੀਤਾ। ਉਨ੍ਹਾਂ ਦੱਸਿਆ ਕਿ ਇਹ ਵਿਸ਼ਾਲ ਰੈਲੀ ਅੰਮ੍ਰਿਤਸਰ ਦਾ ਗਿਨੀਜ਼ ਬੁੱਕ ਆਫ ਵਰਲਡ ਰਿਕਾਰਡ ਵਿਚ ਨਾਂਅ ਦਰਜ ਕਰਵਾਉਣ ਦਾ ਇਕ ਉਪਰਾਲਾ ਹੋਵੇਗਾ ਜਿਸ ਤਹਿਤ 10 ਹਜ਼ਾਰ ਬੱਚੇ ਇਕੋ ਜਗ੍ਹਾ ਇਕੱਠੇ ਹੋ ਕੇ ਲੋਕਾਂ ਨੂੰ ਇਕ ਸੁਨੇਹਾ ਦੇਣਗੇ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ 2012 ਵਿਚ 4400 ਬੱਚਿਆਂ ਨੇ ਮੁੰਬਈ ਵਿਖੇ ਅਜਿਹਾ ਅਨੋਖਾ ਰਿਕਾਰਡ ਬਣਾ ਕੇ ਗਿਨੀਜ਼ ਬੁੱਕ ਵਿਚ ਆਪਣਾ ਨਾਂਅ ਦਰਜ ਕਰਵਾਇਆ ਸੀ।
ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਇਸ ਪ੍ਰੋਗਰਾਮ ਨੂੰ ਕਾਮਯਾਬ ਕਰਨ ਲਈ ਵੱਖ-ਵੱਖ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ, ਜਿਸ ਵਿਚ ਬੱਚਿਆਂ ਨੂੰ ਲਿਆਉਣ-ਲਿਜਾਣ, ਡਰੈਸ, ਸਟੇਜ, ਵੱਖ-ਵੱਖ ਬਲਾਕਾਂ, ਬੈਰੀਕੇਡਿੰਗ, ਬਿਜਲੀ, ਪੀਣ ਵਾਲਾ ਪਾਣੀ, ਰਿਫਰੈਸ਼ਮੈਂਟ, ਐਂਟਰੀ ਗੇਟਾਂ, ਕੰਟਰੋਲ ਰੂਮ, ਮੈਡੀਕਲ ਟੀਮਾਂ, ਹੈਲਪ ਡੈਸਕ, ਸੁਰੱਖਿਆ ਅਤੇ ਸਟਾਲਾਂ ਆਦਿ ਦੇ ਪ੍ਰਬੰਧ ਸ਼ਾਮਿਲ ਸਨ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਪਣੀਆਂ ਡਿਊਟੀਆਂ ਪੂਰੀ ਲਗਨ ਨਾਲ ਨਿਭਾਉਣ ਤਾਂ ਜੋ ਇਸ ਮੁਹਿੰਮ ਵਿਚ ਕਾਮਯਾਬੀ ਮਿਲ ਸਕੇ। ਇਸ ਮੌਕੇ ਪ੍ਰੋਗਰਾਮ ਦੇ ਪ੍ਰਬੰਧ ਕਰਤਾ ਸ੍ਰੀ ਰਾਜ ਲੂਥਰਾ, ਮੁੱਖ ਪ੍ਰਸ਼ਾਸਕ ਪੁੱਡਾ ਸ੍ਰੀ ਸੰਦੀਪ ਰਿਸ਼ੀ, ਐਸ. ਡੀ. ਐਮ-1 ਸ੍ਰੀ ਰੋਹਿਤ ਗੁਪਤਾ, ਐਸ. ਡੀ. ਐਮ-2 ਸ੍ਰੀ ਰਾਜੇਸ਼ ਸ਼ਰਮਾ, ਡੀ. ਟੀ. ਓ ਸ੍ਰੀਮਤੀ ਲਵਜੀਤ ਕਲਸੀ, ਸਿਵਲ ਸਰਜਨ ਡਾ. ਜੈ ਸਿੰਘ, ਜ਼ਿਲ੍ਹਾ ਖੇਡ ਅਸਫ਼ਰ ਸ੍ਰੀਮਤੀ ਹਰਪਾਲਜੀਤ ਕੌਰ, ਨਹਿਰੂ ਯੁਵਾ ਕੇਂਦਰ ਦੇ ਜ਼ਿਲ੍ਹਾ ਕੋਆਰਡੀਨੇਟਰ ਸ੍ਰੀ ਸੈਮਸਨ ਮਸੀਹ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …

Leave a Reply