Friday, March 13, 2026

ਖਾਲਸਾ ਕਾਲਜ ਦੀ ਵਾਟਰ ਪੋਲੋ ਟੀਮ ਦਾ ਮੁਕਾਬਲੇ ਵਿੱਚ ਸ਼ਾਨਦਾਰ ਪ੍ਰਦਰਸ਼ਨ

8-12 ਦੇ ਫ਼ਰਕ ਨਾਲ ਟੀਮ ਨੂੰ ਮਾਤ ਦੇ ਕੇ ਹਾਸਲ ਕੀਤੀ ਜਿੱਤ

ਅੰਮ੍ਰਿਤਸਰ, 17 ਸਤੰਬਰ (ਸੁਖਬੀਰ ਖੁਰਮਨੀਆ, ਪ੍ਰੀਤਮ ਸਿੰਘ) – ਇਤਿਹਾਸਕ ਖ਼ਾਲਸਾ ਕਾਲਜ ਦੀ ਵਾਟਰ-ਪੋਲੋ ਦੀ ਟੀਮ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਹੋਈ ਇੰਟਰ ਕਾਲਜ ਚੈਂਪੀਅਨਸ਼ਿਪ ਵਿੱਚ ਸ਼ਾਨਦਾਰ ਜਿੱਤ ਹਾਸਲ ਕਰਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ ਹੈ। ਇਸ ਚੈਂਪੀਅਨਸ਼ਿਪ ਦੇ ਫਾਈਨਲ ਮੁਕਾਬਲੇ ਦੌਰਾਨ ਖ਼ਾਲਸਾ ਕਾਲਜ ਦੀ ਟੀਮ ਨੇ ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਨੂੰ 8-12 ਦੇ ਅੰਕਾਂ ਨਾਲ ਹਰਾਇਆ।
ਟੀਮ ਦੀ ਸ਼ਾਨਦਾਰ ਜਿੱਤ ‘ਤੇ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਹੋਇਆ ਦੱਸਿਆ ਕਿ ਮੁਕਾਬਲੇ ਵਿੱਚ ਹਿੱਸਾ ਲੈਣ ਵਾਲੇ 6 ਖਿਡਾਰੀਆਂ ਅਜੈ ਠਾਕੁਰ, ਨਿਖ਼ਿਲ ਸ਼ਰਮਾ, ਅਕਾਸ਼, ਰਜਤ, ਜਤਿੰਦਰ, ਮਨਪ੍ਰੀਤ ਅਤੇ ਸਾਹਿਲਪ੍ਰੀਤ ਨੂੰ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਹੋਣ ਵਾਲੇ ਆਲ ਇੰਡੀਆ ਇੰਟਰ ਯੂਨੀਵਰਸਿਟੀ ਮੁਕਾਬਲਿਆਂ ਵਿੱਚ ਹਿੱਸਾ ਲੈਣ ਲਈ ਚੁਣਿਆ ਗਿਆ। ਉਨ੍ਹਾਂ ਕਿਹਾ ਕਿ ਇਸੇ ਦੌਰਾਨ ਅਜੈ ਠਾਕੁਰ ਨੇ 2 ਸੋਨੇ, 2 ਚਾਂਦੀ, ਕ੍ਰਿਸ਼ਨਾ ਨੇ 2 ਸੋਨੇ, 1 ਤਾਂਬਾ, ਆਕਾਸ਼ ਨੇ 2 ਤਾਂਬਾ, ਸਾਹਿਲ ਨੇ 4 ਸੋਨੇ, 3 ਤਾਂਬੇ ਅਤੇ ਰਜਤ ਨੇ 1 ਤਾਂਬੇ ਦਾ ਤਮਗਾ ਹਾਸਲ ਕੀਤਾ।
ਉਨ੍ਹਾਂ ਕਿਹਾ ਕਿ ਖਿਡਾਰੀਆਂ ਦਾ ਆਲ ਇੰਡੀਆ ਚੈਂਪੀਅਨਸ਼ਿਪ ਵਿੱਚ ਚੁਣੇ ਜਾਣਾ ਬੜੇ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਖ਼ਾਲਸਾ ਕਾਲਜ ਹਮੇਸ਼ਾ ਹੀ ਪੜ੍ਹਾਈ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿੱਚ ਵੀ ਉੱਘੀਆਂ ਮੱਲ੍ਹਾਂ ਮਾਰਦਾ ਰਿਹਾ ਹੈ, ਜਿਸਦਾ ਸਿਹਰਾ ਖਿਡਾਰੀਆਂ ਦੀ ਅਣਥੱਕ ਮਿਹਨਤ ਅਤੇ ਖੇਡ ਵਿਭਾਗ ਦੇ ਸੁਚੱਜੇ ਮਾਰਗ ਦਰਸ਼ਨ ਦੇ ਸਿਰ ਬੱਝਦਾ ਹੈ। ਉਨ੍ਹਾਂ ਵਿਭਾਗ ਮੁੱਖੀ ਡਾ. ਦਲਜੀਤ ਸਿੰਘ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਭਵਿੱਖ ਵਿੱਚ ਵੀ ਵੱਖ-ਵੱਖ ਖੇਡਾਂ ਦੇ ਮੁਕਾਬਲਿਆਂ ਵਿੱਚ ਹਿੱਸਾ ਲੈਣ ਲਈ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਨ ਅਤੇ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਨ ਲਈ ਕਾਲਜ ਪ੍ਰਬੰਧਕ ਵਚਨਬੱਧ ਹੈ।

Check Also

ਦਲਿਤ ਵਰਗ ਦੀਆਂ ਇਸਤਰੀਆਂ ਨੂੰ ਹਰ ਮਹੀਨੇ 1500 ਤੇ ਜਰਨਲ ਵਰਗ ਨੂੰ ਮਿਲੇਗੀ 1000 ਰੁਪਏ ਸਨਮਾਨ ਰਾਸ਼ੀ – ਵਿਧਾਇਕਾ ਜੀਵਨ ਜੋਤ ਕੌਰ

ਅੰਮ੍ਰਿਤਸਰ, 11 ਮਾਰਚ (ਸੁਖਬੀਰ ਸਿੰਘ) – ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ‘ਤੇ ਪੰਜਾਬ ਸਰਕਾਰ ਵੱਲੋਂ …

Leave a Reply