Friday, March 13, 2026

ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਦੁਆਰ ‘ਤੇ ਗੁਰਬਾਣੀ ਦੀ ਸੋਨੇ ਨਾਲ ਜੜੀ ਪੰਕਤੀ’ ਲਿਖਵਾਈ

PPN1709201524

ਅੰਮ੍ਰਿਤਸਰ, 17 ਸਤੰਬਰ (ਗੁਰਪ੍ਰੀਤ ਸਿੰਘ)- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪ੍ਰਤੀ ਅਥਾਹ ਸ਼ਰਧਾ ਤੇ ਸਤਿਕਾਰ ਰੱਖਣ ਵਾਲੀ ਸੇਵਾ ਦੀ ਮੂਰਤ ਬੀਬੀ ਸੁਰਜੀਤ ਕੌਰ ਮੁੰਬਈ ਨਿਵਾਸੀ ਵੱਲੋਂ ਦਰਸ਼ਨ ਕਰਨ ਆਉਣ ਵਾਲੀ ਸੰਗਤ ਦੇ ਮਨਾਂ ਵਿੱਚ ਗੁਰਬਾਣੀ ਪ੍ਰਤੀ ਹੋਰ ਸ਼ਰਧਾ ਤੇ ਸਤਿਕਾਰ ਵਧਾਉਣ ਲਈ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰੇਰਣਾ ਸਦਕਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਦੁਆਰ ਤੇ 510 ਗ੍ਰਾਮ ਸੋਨੇ ਜੜੇ ਸ਼ਬਦ ਦੀ ਪੰਕਤੀ ‘ਡਿਠੇ ਸਭੇ ਥਾਵ ਨਹੀ ਤੁਧੁ ਜੇਹਿਆ॥’ ਦੀ ਸੇਵਾ ਕਰਵਾਈ ਗਈ ਹੈ।ਇਸ ਮੌਕੇ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਮੁੱਖ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਅਰਦਾਸ ਕੀਤੀ ਤੇ ਬੀਬੀ ਸੁਰਜੀਤ ਕੌਰ ਨੂੰ ਸਿਰੋਪਾਓ ਦੀ ਬਖਸ਼ਿਸ਼ ਕੀਤੀ।
ਇਸ ਮੌਕੇ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਟੀ.ਵੀ. ਚੈੱਨਲ ਦੇ ਰੀਪੋਰਟਰ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਬੀਬੀ ਸੁਰਜੀਤ ਕੌਰ ਤੇ ਇਸੇ ਤਰ੍ਹਾਂ ਸ੍ਰੀ ਗੁਰੂ ਰਾਮਦਾਸ ਜੀ ਕਿਰਪਾ ਬਣਾਈ ਰੱਖਣ ਤੇ ਇਨ੍ਹਾਂ ਪਾਸੋਂ ਸੇਵਾਵਾਂ ਲੈਂਦੇ ਰਹਿਣ।ਉਨ੍ਹਾਂ ਕਿਹਾ ਕਿ ਬੀਬੀ ਜੀ ਨੇ ਇਸ ਤੋਂ ਪਹਿਲਾਂ ਵੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਲਈ ਸੋਨੇ ਦੇ ਛੱਬੇ ਤੇ ਝਾਲਰਾਂ ਦੀ ਸੇਵਾ ਕਰਵਾਈ ਹੈ ਜੋ ਹਰ ਰੋਜ਼ ਸ੍ਰੀ ਹਰਿਮੰਦਰ ਸਾਹਿਬ ਅੰਦਰ ਚੰਦੋਏ ਦੇ ਨਾਲ ਲਗਦੇ ਹਨ।
ਇਸੇ ਤਰ੍ਹਾਂ ਡਾ: ਰੂਪ ਸਿੰਘ ਸਕ’ਤਰ ਸ਼ੋ੍ਰਮਣੀ ਕਮੇਟੀ ਨੇ ਕਿਹਾ ਕਿ ਸਤਿਗੁਰੂ ਜੀ ਕਿਰਪਾ ਕਰਨ ਬੀਬੀ ਸੁਰਜੀਤ ਕੌਰ ਨੂੰ ਤੰਦਰੁਸਤੀ ਬਖਸ਼ਣ।ਇਨ੍ਹਾਂ ਵੱਲੋਂ ਪਹਿਲਾਂ ਸੱਚਖੰਡ ਲਈ ਸੋਨੇ ਦੇ ਛੱਬੇ, ਝਾਲਰਾਂ, ਹੁਕਮਨਾਮੇ ਵਾਲਾ ਚਾਂਦੀ ਦਾ ਬੋਰਡ, ਸੋਨੇ ਵਿੱਚ ਜੜ੍ਹਿਆ ਸ਼ਬਦ ‘ਧੰਨੁ ਧੰਨੁ ਰਾਮਦਾਸ ਗੁਰੁ ਜਿਨਿ ਸਿਰਿਆ ਤਿਨੈ ਸਵਾਰਿਆ’ ਤੇ ਹੁਣ ‘ਡਿਠੇ ਸਭੇ ਥਾਵ ਨਹੀ ਤੁਧੁ ਜੇਹਿਆ॥’ 410 ਗ੍ਰਾਮ ਪਿਉਰ 24 ਕੈਰੇਟ ਸੋਨੇ ਵਿੱਚ ਤਕਰੀਬਨ 15 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਗੁਰਬਾਣੀ ਦੇ ਸ਼ਬਦ ਦੀ ਪੰਕਤੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਦੁਆਰ ਉੱਪਰ ਲਗਵਾਈ ਹੈ।ਇਨ੍ਹਾਂ ਵੱਲੋਂ ਕਰਵਾਈ ਗਈ ਸੇਵਾ ਬਦਲੇ ਸ਼੍ਰੋਮਣੀ ਕਮੇਟੀ ਇਨ੍ਹਾਂ ਦੀ ਧੰਨਵਾਦੀ ਹੈ।
ਬੀਬੀ ਸੁਰਜੀਤ ਕੌਰ ਨੇ ਗੱਲਬਾਤ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਨੇ ਆਪ ਕਿਰਪਾ ਕਰਕੇ ਨਿਮਾਣੀ ਕੋਲੋਂ ਇਹ ਸੇਵਾ ਲਈ ਹੈ ਤੇ ਸਤਿਗੁਰੂ ਜੀ ਦੇ ਚਰਨਾਂ ਵਿੱਚ ਅਰਦਾਸ ਬੇਨਤੀ ਹੈ ਕਿ ਉਹ ਅੱਗੋਂ ਵੀ ਇਸੇ ਤਰ੍ਹਾਂ ਸੇਵਾ ਕਰਨ ਦਾ ਬਲ ਬਖ਼ਸ਼ਦੇ ਰਹਿਣ।ਇਸ ਮੌਕੇ ਸ. ਪ੍ਰਤਾਪ ਸਿੰਘ ਤੇ ਗੁਰਿੰਦਰ ਸਿੰਘ ਮੈਨੇਜਰ, ਸੁਖਦੇਵ ਸਿੰਘ ਭੂਰਾਕੋਹਨਾ ਵਧੀਕ ਸਕੱਤਰ ਤੇ ਕੁਲਵਿੰਦਰ ਸਿੰਘ ਰਮਦਾਸ ਇੰਚਾਰਜ ਪਬਲੀਸਿਟੀ ਆਦਿ ਮੌਜੂਦ ਸਨ।

Check Also

ਦਲਿਤ ਵਰਗ ਦੀਆਂ ਇਸਤਰੀਆਂ ਨੂੰ ਹਰ ਮਹੀਨੇ 1500 ਤੇ ਜਰਨਲ ਵਰਗ ਨੂੰ ਮਿਲੇਗੀ 1000 ਰੁਪਏ ਸਨਮਾਨ ਰਾਸ਼ੀ – ਵਿਧਾਇਕਾ ਜੀਵਨ ਜੋਤ ਕੌਰ

ਅੰਮ੍ਰਿਤਸਰ, 11 ਮਾਰਚ (ਸੁਖਬੀਰ ਸਿੰਘ) – ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ‘ਤੇ ਪੰਜਾਬ ਸਰਕਾਰ ਵੱਲੋਂ …

Leave a Reply