Tuesday, October 6, 2026

ਸ. ਜਗਜੀਤ ਸਿੰਘ ਸੇਠੀ ਨੇ ਸ੍ਰੀ ਗੁਰੂ ਰਾਮਦਾਸ ਲੰਗਰ ਵਾਸਤੇ ਆਟੇ ਦੀ ਸੇਵਾ ਕੀਤੀ

PPN1709201525

ਅੰਮ੍ਰਿਤਸਰ, 17 ਸਤੰਬਰ (ਗੁਰਪ੍ਰੀਤ ਸਿੰਘ) – ਅਸ਼ੋਕ ਲੇਲੈਂਡ ਗਲੋਬ ਆਟੋ ਦੇ ਮਾਲਕ ਸ. ਜਗਜੀਤ ਸਿੰਘ ਸੇਠੀ (ਜਲੰਧਰ) ਤੇ ਸ਼ੁਕਰਾਨਾ ਰਿਜੋਰਟ ਵੱਲੋਂ ਸ. ਜਸਬੀਰ ਸਿੰਘ ਮੈਨੇਜਰ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਰਾਮਦਾਸ ਲੰਗਰ ਵਾਸਤੇ ਸੇਵਾ ਵਜੋਂ 42 ਬੋਰੀਆਂ (21 ਕੁਇੰਟਲ) ਆਟਾ ਭੇਟ ਕੀਤਾ।ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੀਬੀ ਜੋਗਿੰਦਰ ਕੌਰ ਤੇ ਸ. ਰਾਮ ਸਿੰਘ ਮੈਂਬਰ, ਸ. ਮਨਜੀਤ ਸਿੰਘ ਸਕੱਤਰ ਅਤੇ ਸ. ਸਤਿੰਦਰ ਸਿੰਘ ਨਿਜੀ ਸਹਾਇਕ ਨੇ ਉਨ੍ਹਾਂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।
ਸ. ਮਨਜੀਤ ਸਿੰਘ ਸਕੱਤਰ ਸ਼ੋ੍ਰਮਣੀ ਕਮੇਟੀ ਨੇ ਕਿਹਾ ਕਿ ਰੂਹਾਨੀਅਤ ਦੇ ਘਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਆਉਣ ਵਾਲੀਆਂ ਸੰਗਤਾਂ ਰੋਜ਼ਾਨਾ ਹੀ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਬੈਠ ਕੇ ਪ੍ਰਸ਼ਾਦਾ ਛਕਦੀਆਂ ਹਨ।ਉਕਤ ਪਰਿਵਾਰ ਵੱਲੋਂ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਾਸਤੇ ਆਟਾ ਭੇਟ ਕੀਤਾ ਗਿਆ ਹੈ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਉਨ੍ਹਾਂ ਦਾ ਧੰਨਵਾਦ ਕਰਦੀ ਹੈ।ਇਸ ਮੌਕੇ ਸ. ਬਘੇਲ ਸਿੰਘ ਵਧੀਕ ਮੈਨੇਜਰ (ਲੰਗਰ) ਆਦਿ ਹਾਜ਼ਰ ਸਨ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 02 ਅਕਤੂਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …

Leave a Reply