Thursday, March 12, 2026

ਸ੍ਰੀ ਗੁਰੂ ਗ੍ਰੰਥ ਸਾਹਿਬ ‘ਚ ਮਨੁੱਖੀ ਭਾਈਚਾਰੇ ਤੇ ਸਾਂਝੀਵਾਲਤਾ ਦਾ ਸੰਦੇਸ਼

PPN1709201526
ਭਿੱਖੀਵਿੰਡ, 17 ਸਤੰਬਰ (ਕੁਲਵਿੰਦਰ ਸਿੰਘ ਕੰਬੋਕੇ) – ਅੱਡਾ ਭਿੱਖੀਵਿੰਡ ਖੇਮਕਰਨ ਰੋਡ ‘ਤੇ ਸਥਿਤ ਕਲਗੀਧਰ ਅਕੈਡਮੀ ਪਬਲਿਕ ਸਕੂਲ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਉਤਸਵ ਸਬੰਧੀ ਧਾਰਮਿਕ ਸਮਾਗਮ ਕਰਵਾਇਆ ਗਿਆ।ਦੀਵਾਨ ਦੀ ਸ਼ੁਰੂਆਤ ਸਕੂਲ ਦੇ ਵਿਦਿਆਰਥੀਆਂ ਵਲੋਂ ਸ਼ਬਦ ਕੀਰਤਨ ਗਾਇਣ ਕਰਕੇ ਕੀਤੀ ਗਈ।ਜਿਸ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਉਤਸਵ ਸਬੰਧੀ ਲੈਕਚਰ ਅਤੇ ਕਵੀਸ਼ਰੀ ਪ੍ਰਸੰਗ ਸੁਣਾ ਕੇ ਵਿਦਿਆਰਥੀਆਂ ਨੇ ਸਾਰਿਆਂ ਨੂੰ ਨਿਹਾਲ ਕੀਤਾ।ਇਸ ਸਮੇਂ ਐਮ.ਡੀ ਬੁੱਢਾ ਸਿੰਘ ਨੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬਾਣੀ ਵਿੱਚ ਮਨੁੱਖੀ ਭਾਈਚਾਰੇ ਅਤੇ ਸਾਂਝੀਵਾਲਤਾ ਦਾ ਸੰਦੇਸ਼ ਮਿਲਦਾ ਹੈ।ਉਨਾਂ ਨੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਤੋਂ ਸੇਧ ਲੈ ਕੇ ਚੱਲਣ ਅਤੇ ਸਿੱਖੀ ਸਰੂਪ ਧਾਰਨ ਕਰਨ ਲਈ ਪ੍ਰੇਰਿਤ ਕੀਤਾ।

Check Also

ਦਲਿਤ ਵਰਗ ਦੀਆਂ ਇਸਤਰੀਆਂ ਨੂੰ ਹਰ ਮਹੀਨੇ 1500 ਤੇ ਜਰਨਲ ਵਰਗ ਨੂੰ ਮਿਲੇਗੀ 1000 ਰੁਪਏ ਸਨਮਾਨ ਰਾਸ਼ੀ – ਵਿਧਾਇਕਾ ਜੀਵਨ ਜੋਤ ਕੌਰ

ਅੰਮ੍ਰਿਤਸਰ, 11 ਮਾਰਚ (ਸੁਖਬੀਰ ਸਿੰਘ) – ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ‘ਤੇ ਪੰਜਾਬ ਸਰਕਾਰ ਵੱਲੋਂ …

Leave a Reply