ਅੰਮ੍ਰਿਤਸਰ, 18 ਸਤੰਬਰ (ਗੁਰਚਰਨ ਸਿੰਘ) – ਜ਼ਿਲਾ ਅਕਾਲੀ ਜਥਾ ਅੰਂਮ੍ਰਿਤਸਰ (ਸ਼ਹਿਰੀ) ਦੇ ਪ੍ਰਧਾਨ ਅਤੇ ਚੇਅਰਮੈਨ ਪੇਡਾ ਸ. ਉਪਕਾਰ ਸਿੰਘ ਜੀ ਸੰਧੂ ਨੇ ਪੈ੍ਰੱਸ ਰਲੀਜ਼ ਜ਼ਾਰੀ ਕਰਦਿਆਂ ਦੱਸਿਆ ਕਿ ਬਿਜਲੀ ਦੇ ਨਵੇਂ ਕੁਨੈਕਸ਼ਨ ਲਈ ਜੋ ਐੱਨ.ਓ.ਸੀ. ਖ਼ਤਮ ਕਰਨ ਦੀ ਪ੍ਰਕਿਰਿਆ ਹੈ ਉਸ ਨੂੰ ਮੁਕੰਮਲ ਕਰਨ ਤੇ ਨੋਟੀਫੀਖੇਸ਼ਂ ਜਾਰੀ ਕਰਨ ਲਈ ਸਿਰਫ ਕੁੱਝ ਦਿਨ ਹੋਰ ਲੱਗਣੇ ਹਨ।ਸ. ਸੁਖਬੀਰ ਸਿੰਘ ਜੀ ਬਾਦਲ, ਉਪ ਮੁੱਖ ਮੰਤਰੀ, ਪੰਜਾਬ ਦੀ ਅੰਮ੍ਰਿਤਸਰ ਫੇਰੀ ਮੌਕੇ ਜਦਂੋ ਲੋਕਾਂ ਦੀ ਇਸ ਮੁਸ਼ਕਿਲ ਦਾ ਧਿਆਨ ਉਨ੍ਹਾਂ ਵੱਲ ਦਿਵਾਇਆ ਗਿਆ ਸੀ ਤਾਂ ਉਨ੍ਹਾਂ ਨੇ ਚੇਅਰਮੈਨ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਨਿਗਮ ਨੂੰ ਤੁਰੰਤ ਅੱੈਨ.ਓ.ਸੀ ਖ਼ਤਮ ਕਰਨ ਦੇ ਆਦੇਸ਼ ਜ਼ਾਰੀ ਕੀਤੇ ਸਨ।ਉਨ੍ਹਾਂ ਚੇਅਰਮੈਨ ਨੂੰ ਇਸ ਸੰਬੰਧੀ ਅਖਬਾਰਾਂ ਅਤੇ ਹੋਰ ਮੀਡੀਆ ਰਾਹੀ ਲੋਕਾਂ ਨੂੰ ਸੂਚਿਤ ਕਰਨ ਦੇ ਆਦੇਸ਼ ਵੀ ਜ਼ਾਰੀ ਕੀਤੇ ਸਨ।ਚੇਅਰਮੈਨ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਨਿਗਮ ਵਲੋਂ ਇਸ ਸੰਬੰਧੀ ਲੋੜੀਂਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਹੁਣ ਇਹ ਬੋਰਡ ਦੇ ਡਾਇਰੈਕਟਰਾਂ ਵਲੋਂ ਪਾਸ ਹੋਣ ਉਪਰੰਤ ਅੱੈਨ.ਓ.ਸੀ ਖ਼ਤਮ ਕਰ ਦਿੱਤੀ ਜਾਏਗੀ।ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਦੂਰ ਕਰਨ ਲਈ ਵਚਨਬੱਧ ਹੈ ਅਤੇ ਉਪ ਮੁੱਖ ਮੰਤਰੀ ਵੱਲੋਂ ਚੁੱਕਿਆ ਗਿਆ ਕਦਮ ਵੀ ਉਕਤ ਇਨ੍ਹਾਂ ਵੱਲ ਹੀ ਸੰਕੇਤ ਕਰਦਾ ਹੈ।
Check Also
ਸੂਬਾ ਸਰਕਾਰ ਵੱਲੋਂ 6000 ਖੇਡ ਸੇਟਡੀਅਮ ਹੋਰ ਬਣਾਏ ਜਾਣਗੇ – ਖ਼ਜ਼ਾਨਾ ਮੰਤਰੀ ਚੀਮਾ
ਅੰਮ੍ਰਿਤਸਰ, 12 ਅਪ੍ਰੈਲ (ਸੁਖਬੀਰ ਸਿੰਘ) – ਪੰਜਾਬ ਦੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਐਲਾਨ …
Punjab Post Daily Online Newspaper & Print Media