Saturday, April 11, 2026

ਥਾਣਾ ਮਹਿਤਾ ਵਿਖੇ ਐਸ.ਐਚ.ਓ ਅਮਨਦੀਪ ਸਿੰਘ ਨੇ ਚਾਰਜ ਸੰਭਾਲਿਆ

SI Amandeep S Mehtaਚੌਂਕ ਮਹਿਤਾ ਫ਼ ਖਜ਼ਾਲਾ 18 ਸਤੰਬਰ (ਜੋਗਿੰਦਰ ਸਿੰਘ ਮਾਣਾ, ਸਿੰਕਦਰ ਸਿੰਘ ਖਾਲਸਾ) – ਥਾਣਾ ਮਹਿਤਾ ਵਿਖੇ ਸਬ ਇੰਸਪੈਕਟਰ ਅਮਨਦੀਪ ਸਿੰਘ ਨੇ ਐਸ.ਐਚ.ਓ ਵਜੋ ਆਪਣਾ ਅਹੁੱਦਾ ਸੰਭਾਲ ਲਿਆ ਹੈ।ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨਾ੍ਹਂ ਕਿਹਾ ਕਿ ਇਲਾਕੇ ਵਿਚ ਨਸ਼ਾ ਤਸਕਰੀ ਅਤੇ ਗੁੰਡਾਗਰਦੀ ਕਰਨ ਵਾਲੇ ਅਨਸਰਾਂ ਨੂੰ ਬਖਸ਼ਿਆ ਨਹੀ ਜਾਵੇਗਾ ਅਤੇ ਸਮਾਜ ਵਿਰੋਧੀ ਤਾਕਤਾਂ ਨੂੰ ਠੱਲ ਪਾਉਣ ਲਈ ਅਹਿਮ ਕਦਮ ਚੁੱਕੇ ਜਾਣਗੇ।ਉਨਾਂ ਕਿਹਾ ਕਿ ਇਲਾਕੇ ਵਿਚ ਅਮਨ-ਸ਼ਾਂਤੀ ਬਣਾਈ ਰੱਖਣ ਲਈ ਪੰਜਾਬ ਪੁਲਿਸ ਵੱਚਨਬੱਧ ਹੈ ਅਤੇ ਥਾਣੇ ਆਉਣ ਵਾਲੇ ਹਰ ਆਮ ਅਤੇ ਖਾਸ ਦਾ ਪੂਰਾ ਸਤਿਕਾਰ ਕੀਤਾ ਜਾਵੇਗਾ।ਇਸ ਮੌਕੇ ਮੁੱਖ ਮੁਨਸ਼ੀ ਸੰਦੀਪ ਸਿੰਘ, ਏ.ਐਸ.ਆਈ ਬਲਜੀਤ ਸਿੰਘ ਤੇ ਹੋਰ ਪੁਲਿਸ ਕਰਮਚਾਰੀ ਹਾਜਰ ਸਨ।

Check Also

ਖਾਲਸਾ ਕਾਲਜ ਨਰਸਿੰਗ ਦੇ ਵਿਦਿਆਰਥੀਆਂ ਨੇ ਫਲਾਵਰ ਸ਼ੋਅ ’ਚ ਹਾਸਲ ਕੀਤਾ ਸ਼ਾਨਦਾਰ ਸਥਾਨ

ਅੰਮ੍ਰਿਤਸਰ, 10 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਦੇ ਵਿਦਿਆਰਥੀਆਂ ਨੇ ਖ਼ਾਲਸਾ …

Leave a Reply