Thursday, March 5, 2026

ਭਾਜਪਾ ਨੌਜਵਾਨਾਂ ਨੇ ਕੇਕ ਕੱਟ ਕੇ ਮਨਾਇਆ ਪ੍ਰਧਾਨ ਮੰਤਰੀ ਮੋਦੀ ਦਾ ਜਨਮ ਦਿਨ

PPN1809201505

ਪੱਟੀ,  18 ਸਤੰਬਰ  (ਅਵਤਾਰ ਸਿੰਘ ਢਿੱਲੋ, ਰਣਜੀਤ ਮਾਹਲਾ) – ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ 65ਵਾਂ ਜਨਮ ਦਿਨ ਜਿੱਥੇ ਭਾਰਤੀ ਜਨਤਾ ਪਾਰਟੀ ਦੇ ਕੌਮੀ ਆਗੂਆਂ ਨੇ ਉਤਸ਼ਾਹ ਨਾਲ ਮਨਾਇਆ, ਉੱਥੇ ਭਾਜਪਾ ਵਰਕਰਾਂ ਨੇ ਵੀ ਆਪਣੇ ਪੱਧਰ ‘ਤੇ ਮੋਦੀ ਦਾ ਜਨਮ ਦਿਨ ਮਨਾ ਕੇ ਖੁਸ਼ੀ ਦਾ ਪ੍ਰਗਟਾਵਾ ਕੀਤਾ। ਵਿਧਾਨ ਸਭਾ ਹਲਕਾ ਪੱਟੀ ਭਾਜਪਾ ਦੇ ਸਪੋਰਟਸ ਸੈੱਲ ਦੇ ਪ੍ਰਧਾਨ ਮਨੀ ਜੈਨ ਨੇ ਆਪਣੇ ਸਾਥੀਆਂ ਸਮੇਤ ਪ੍ਰਧਾਨ ਮੰਤਰੀ ਮੋਦੀ ਦਾ ਜਨਮ ਦਿਨ ੍ਤਤੇ ਕੇਕ ਕੱਟ ਕੇ ਉਨ੍ਹਾਂ ਦੀ ਲੰਮੀ ਉਮਰ ਦੀ ਕਾਮਨਾ ਕੀਤੀ।ਇਸ ਮੌਕੋ ਮਨੀ ਜੈਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦੇਸ਼ ਦੇ ਨੌਜਵਾਨਾਂ ਲਈ ਪ੍ਰੇਰਣਾ ਸਰੋਤ ਹਨ, ਜਿਨ੍ਹਾਂ ਨੇ ਬਚਪਨ ਤੋਂ ਹੀ ਸੰਘਰਸ਼ ਕੀਤਾ ਅਤੇ ਘਰ ਦੀ ਆਰਥਿਕ ਹਾਲਤ ਮਾੜੀ ਹੋਣ ਦੇ ਬਾਵਜੂਦ ਵੀ ਆਪਣੀ ਲਗਨ, ਮਿਹਨਤ ਤੇ ਦ੍ਰਿੜ ਸਕੰਲਪ ਸਦਕਾ ਪਹਿਲਾਂ ਗੁਜਰਾਤ ਦੇ ਮੁੱਖ ਮੰਤਰੀ ਬਣੇ ਅਤੇ ਫਿਰ ਪ੍ਰਧਾਨ ਮੰਤਰੀ ਵਜੋਂ ਦੇਸ਼ ਦੀ ਬਾਗਡੋਰ ਸੰਭਾਲੀ।ਉਨ੍ਹਾਂ ਕਿਹਾ ਕਿ ਮੋਦੀ ਦੀ ਅਗਵਾਈ ਹੇਠ ਅੱਜ ਦੇਸ਼ ਤਰੱਕੀ ਅਤੇ ਖੁਸ਼ਹਾਲੀ ਦੀ ਰਾਹ ‘ਤੇ ਹੈ, ਅੱਜ ਮੋਦੀ ਦੀ ਮਿਹਨਤ ਪ੍ਰਤਿਭਾ ਅਤੇ ਨਿਵੇਕਲੀ ਸੋਚ ਦੀ ਵਿਦੇਸ਼ਾਂ ਦੇ ਲੀਡਰ ਵੀ ਸ਼ਲਾਘਾ ਕਰਦੇ ਨਹੀਂ ਥੱਕਦੇ।ਇਸ ਮੌਕੇ ਮਨੀ ਜੈਨ, ਗੁਰਪ੍ਰੀਤ ਸਿੰਘ, ਜਸਬੀਰ ਸਿੰਘ ਸਰਹਾਲੀ, ਡਾ. ਰਵੀ, ਗੁਰਮੀਤ ਸਿੰਘ ਬੌਬੀ, ਪਵਨ ਸ਼ਰਮਾ, ਬੰਟੀ ਖੁਰਾਨਾ, ਦੀਪੂ ਵਾਲੀਆ, ਰਾਜ ਕੁਮਾਰ, ਇੰਦਰਜੀਤ ਸਿੰਘ ‘ਤੇ ਦਲਬੀਰ ਸਿੰਘ ਆਦਿ ਨੇ ਪ੍ਰਧਾਨ ਮੰਦਰੀ ਮੋਦੀ ਦੀਆਂ ਪ੍ਰਾਪਤੀਆਂ ‘ਤੇ ਉਨ੍ਹਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੀ ਚੰਗੀ ਸਿਹਤ ਦੀ ਕਾਮਨਾ ਕੀਤੀ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ

ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …

Leave a Reply