Monday, December 23, 2024

ਖ਼ਾਲਸਾ ਕਾਲਜ ਵੂਮੈਨ ਦਾ ਕਰਾਸ ਕੰਟਰੀ ਮੁਕਾਬਲੇ ਵਿੱਚ ਸ਼ਾਨਦਾਰ ਪ੍ਰਦਰਸ਼ਨ

PPN1809201510

ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਖੁਰਮਨੀਆ, ਪ੍ਰੀਤਮ ਸਿੰਘ) – ਖ਼ਾਲਸਾ ਕਾਲਜ ਫਾਰ ਵੂਮੈਨ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਕਰਵਾਏ ਗਏ ਇੰਟਰ ਕਾਲਜ ਟੂਰਨਾਮੈਂਟ ਦੇ ਕਰਾਸ ਕੰਟਰੀ ਮੁਕਾਬਲੇ ਵਿੱਚ 17 ਅੰਕ ਹਾਸਲ ਕਰਕੇ ਟਰਾਫ਼ੀ ‘ਤੇ ਕਬਜ਼ਾ ਕਰਦਿਆਂ ਕਾਲਜ ਦਾ ਨਾਂਅ ਰੌਸ਼ਨ ਕੀਤਾ ਹੈ।
ਕਾਲਜ ਪ੍ਰਿੰਸੀਪਲ ਡਾ. ਸੁਖਬੀਰ ਕੌਰ ਮਾਹਲ ਨੇ ਉਕਤ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਦੱਸਿਆ ਕਿ ਪ੍ਰਤੀਯੋਗਤਾ ਦੀ ਉਪਲਬੱਧੀ ਤੋਂ ਬਾਅਦ ਕਾਲਜ ਦੀਆਂ ਇੰਦਰਜੀਤ ਕੌਰ, ਰਾਜਬੀਰ ਕੌਰ, ਮਨਜੀਤ ਕੌਰ, ਗੁਰਜੀਤ ਕੌਰ, ਜਗਬੀਰ ਕੌਰ ਅਤੇ ਮਨਦੀਪ ਕੌਰ ਵਿਦਿਆਰਥਣਾਂ ਨੂੰ ਮੰਗਲੋਰੂ ਵਿਖੇ ਹੋ ਰਹੀ ਆਲ ਇੰਡੀਆ ਇੰਟਰਵਰਸਿਟੀ ਚੈਂਪੀਅਨਸ਼ਿਪ ਲਈ ਚੁਣਿਆ ਗਿਆ ਹੈ। ਉਨ੍ਹਾਂ ਵਿਦਿਆਰਥਣਾਂ ਦੀ ਇਸ ਜਿੱਤ ਦਾ ਸਿਹਰਾ ਖੇਡ ਮੁੱਖੀ ਸੁਖਦੀਪ ਕੌਰ ਅਤੇ ਕੋਚ ਰਣਕੀਰਤ ਸਿੰਘ, ਕੁਲਵਿੰਦਰ ਸਿੰਘ ਦਿੰਦਿਆ ਕਿਹਾ ਕਿ ਉਨ੍ਹਾਂ ਦੁਆਰਾ ਵਿਦਿਆਰਥਣਾਂ ਨੂੰ ਕਰਵਾਈ ਸਖ਼ਤ ਮਿਹਨਤ ਦਾ ਨਤੀਜਾ ਹੈ ਕਿ ਅੱਜ ਉਹ ਇਸ ਮੁਕਾਮ ‘ਤੇ ਹਨ। ਡਾ. ਮਾਹਲ ਨੇ ਵਿਦਿਆਰਥਣਾਂ ਦੇ ਸੁਨਿਹਰੇ ਭਵਿੱਖ ਦੀ ਕਾਮਨਾ ਕਰਦਿਆਂ ਉਨ੍ਹਾਂ ਨੂੰ ਅਗਾਂਹ ਵੀ ਸ਼ਾਨਦਾਰ ਪ੍ਰਦਰਸ਼ਨ ਕਰਨ ਲਈ ਹੌਂਸਲਾ ਅਫ਼ਜਾਈ ਕੀਤੀ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …

Leave a Reply