ਅੰਮ੍ਰਿਤਸਰ, 30 ਜਨਵਰੀ (ਪੰਜਾਬ ਪੋਸਟ ਬਿਊਰੋ)- ਦਿੱਲੀ ਪਬਲਿਕ ਸਕੂਲ ਅੰਮ੍ਰਿਤਸਰ ਵਿਖੇ ਕਰਵਾਈ ਗਈ ’10ਵੀ ਇੰਟਰ ਸਕੂਲ ਸਕੇਟਿੰਗ ਮੁਕਾਬਲਿਆ’ ਵਿਚ ਸ੍ਰੀ ਹਰਕ੍ਰਿਸ਼ਨ ਪਬਲਿਕ ਸਕੂਲ ਮਜੀਠਾ ਬਾਈਪਾਸ ਅੰਮ੍ਰਿਤਸਰ ਨੇ ਜਿੱਤੀ ਓਵਰਆਲ ਟਰਾਫੀ। ਇਨ੍ਹਾਂ ਮੁਕਾਬਲਿਆਂ ਵਿਚ ਮੇਜਬਾਨ ਡੀ.ਪੀ.ਐਸ. ਸਕੂਲ ਰਿਹਾ ਦੂਸਰੇ ਸਥਾਨ ਤੇ ਜਦਕਿ ਇੰਟਰਨੈਸ਼ਨਲ ਫਤਿਹ ਅਕੈਡਮੀ ਨੇ ਤੀਸਰਾ ਸਥਾਨ ਹਾਸਿਲ ਕੀਤਾ। ‘ਇੰਟਰ ਸਕੂਲ ਸਕੇਟਿੰਗ ਮੁਕਾਬਲਿਆ 2014’ ਦਾ ਆਯੋਜਨ ਡੀ.ਪੀ.ਐਸ. ਪਬਲਿਕ ਸਕੂਲ ਅੰਮ੍ਰਿਤਸਰ ਵਿਖੇ ਕੀਤਾ ਗਿਆ। ਇਨ੍ਹਾਂ ਮੁਕਾਬਲਿਆਂ ਵਿਚ ਅੰਮ੍ਰਿਤਸਰ ਦੇ 10 ਸਕੂਲਾਂ ਦੇ ਹਿੱਸਾ ਲਿਆ। ਮੁੱਖ ਮਹਿਮਾਨ ਸ੍ਰੀ ਸੂਬਾ ਸਿੰਘ, ਡੀ.ਐਸ.ਪੀ. ਜੰਡਿਆਲਾ ਜਿਹੜੇ ਕਿ ਫੁਟਬਾਲ ਦੇ ਖਿਡਾਰੀ ਹਨ ਨੇ ਖੇਡਾਂ ਦੇ ਮਹੱਤਵ ਬਾਰੇ ਦੱਸਦੇ ਹੋਏ ਕਿਹਾ ਕਿ ਬੱਚਿਆਂ ਨੂੰ ਖੇਡਾਂ ਵਿਚ ਵੱਧ ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ ਅਤੇ ਪ੍ਰਿੰਸੀਪਲ ਸ੍ਰੀਮਤੀ ਸੰਗੀਤਾ ਸਿੰਘ ਦੇ ਨਾਲ ਜੇਤੂ ਖਿਡਾਰੀਆਂ ਨੂੰ ਇਨਾਮ ਵੰਡੇ ਗਏ ਅਤੇ ਟੂਰਨਾਮੈਟ ਦਾ ਸਮਾਪਨ ਹੋਇਆ।
Check Also
ਸਮੂਹ ਬੂਥ ਲੈਵਲ ਅਫ਼ਸਰਾਂ ਦੀ ਕਰਵਾਈ ਗਈ ਟਰੇਨਿੰਗ
ਅੰਮ੍ਰਿਤਸਰ, 11 ਜੁਲਾਈ (ਸੁਖਬੀਰ ਸਿੰਘ) – ਭਾਰਤ ਚੋਣ ਕਮਿਸ਼ਨ ਵਲੋਂ ਜਾਰੀ ਪ੍ਰੋਗਰਾਮ ਅਨੁਸਾਰ ਸਮੂਹ ਬੂਥ …