Saturday, October 3, 2026

ਬਾਬੇ ਨਾਨਕ ਦੇ ਵਿਆਹ ਪੁਰਬ ਮੌਕੇ ਵਿਸ਼ਾਲ ਨਗਰ ਕੀਰਤਨ ਦਾ ਕੀਤਾ ਸੁਆਗਤ

PPB1909201504
ਚੌਂਕ ਮਹਿਤਾ / ਖਜ਼ਾਲਾ, 19 ਸਤੰਬਰ (ਜੋਗਿੰਦਰ ਸਿੰਘ ਮਾਣਾ, ਸਿਕੰਦਰ ਸਿੰਘ ਖਾਲਸਾ) ਧੰਨ ਧੰਨ ਗੁਰੁ ਨਾਨਕ ਦੇਵ ਜੀ ਦੇ ਵਿਆਹ ਪੁਰਬ ਤੇ ਸੁਲਤਾਨਪੁਰ ਲੋਧੀ ਤੋਂ ਜਾਹੋ ਜਲਾਲ ਨਾਲ ਸੱਜੀ ਪਾਲਕੀ ਸਾਹਿਬ ਅਤੇ ਸਿੱਖ ਸੰਗਤਾਂ ਵਿਸ਼ਾਲ ਨਗਰ ਕੀਰਤਨ ਦੇ ਰੂਪ ਵਿਚ ਰਸਭਿੰਨਾਂ ਕੀਰਤਨ ਕਰਦੀਆਂ ਹੋਈਆਂ ਗੁਰਦੁਆਰਾ ਸ਼੍ਰੀ ਕੰਧ ਸਾਹਿਬ ਬਟਾਲਾ ਵਿਖੇ ਨਤਮਸਤਕ ਹੋਣ ਲਈ ਅੱਜ ਬਾਅਦ ਦੁਪਹਿਰ ਕਸਬਾ ਚੌਂਕ ਮਹਿਤਾ ਵਿਖੇ ਪਹੁੰਚੀਆਂ।ਮਹਿਤਾ ਚੌਂਕ ਨਗਰ ਨਿਵਾਸੀਆਂ ਨੇ ਪਾਲਕੀ ਸਾਹਿਬ ਅਤੇ ਵਿਸ਼ਾਲ ਨਗਰ ਕੀਰਤਨ ਦੇ ਸ਼ਰਧਾ ਭਾਵਨਾ ਸਹਿਤ ਦਰਸ਼ਨ ਕਰਕੇ ਗੁਰੁ ਮਹਾਰਾਜ ਦੇ ਚਰਨਾਂਾ ਵਿੱਚ ਆਪਣੀਆਂ ਹਾਜਰੀਆਂ ਲਵਾਈਆਂ।ਇਸ ਮੌਕੇ ਸੰਗਤਾਂ ਨੇ ਪਾਲਕੀ ਸਾਹਿਬ ‘ਤੇ ਰੁਮਾਲਾ ਸਾਹਿਬ ਭੇਂਟ ਕਰਕੇ ਗੁਰੁ ਘਰ ਦੀਆਂ ਬਖਸ਼ਿਸ਼ਾਂ ਪ੍ਰਾਪਤ ਕੀਤੀਆਂ।ਨਗਰ ਕੀਰਤਨ ਦੀਆਂ ਸੰਗਤਾਂ ਲਈ ਠੰਡੇ ਮਿੱਠੇ ਜਲ ਦੀਆਂ ਛਬੀਲਾਂ, ਚਾਹ ਪਕੌੜੇ ਅਤੇ ਵੱਖ ਵੱਖ ਤਰਾ੍ਹਂ ਦੇ ਲੰਗਰ ਲਗਾ ਕੇ ਸੇਵਾ ਦਾ ਲਾਹਾ ਪ੍ਰਾਪਤ ਕੀਤਾ।ਇਸ ਮੌਕੇ ਹਰਗੋਪਾਲ ਸਿੰਘ ਰੰਧਾਵਾ, ਕੁਲਵਿੰਦਰ ਸਿੰਘ ਬਿੱਟੂ, ਦਲਜੀਤ ਧਰਦਿਓ, ਭੁਪਿੰਦਰ ਸਿੰਘ ਡੀਲੈਕਸ, ਤਰਸੇਮ ਸਿੰਘ, ਬਲਵੰਤ ਸਿੰਘ, ਹਰਬੰਸ ਪੁਰਬਾ, ਸ੍ਰੀ ਨਰਿੰਦਰ ਰਾਏ, ਗੁਰਨਾਮ ਸਿੰਘ ਆਦਿ ਹਾਜ਼ਰ ਸਨ।ਜੈਕਾਰਿਆਂ ਦੀ ਗੂੰਜ ‘ਚ ਸਿੱਖ ਸੰਗਤਾਂ ਪਾਲਕੀ ਸਾਹਿਬ ਦੇ ਨਾਲ ਅਗਲੇ ਪੜਾਅ ਅੱਚਲ ਸਾਹਿਬ ਲਈ ਰਵਾਨਾ ਹੋਈਆਂ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …

Leave a Reply