ਅਲਗੋਂ ਕੋਠੀ, 20 ਸਤੰਬਰ (ਹਰਦਿਆਲ ਸਿੰਘ ਭੈਣੀ) – ਜਲ ਸਪਲਾਈ ਅਤੇ ਸੈਨੀਟੇਸ਼ਨ ਇੰਪਲਾਈਜ਼ ਯੂਨੀਅਨ ਜਿਲ੍ਹਾ ਤਰਨ ਤਾਰਨ ਦੀ ਇੱਕ ਜਰੂਰੀ ਮੀਟਿੰਗ ਗਾਂਧੀ ਪਾਰਕ ਤਰਨ ਤਾਰਨ ਵਿਖੇ ਗੁਰਸਾਹਿਬ ਸਿੰਘ ਮੱਲ੍ਹੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ 150 ਦੇ ਕਰੀਬ ਮੁਲਾਜ਼ਮਾਂ ਨੇ ਹਿੱਸਾ ਲਿਆ।ਮੀਟਿੰਗ ਦੌਰਾਨ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਤੋਂ ਪ੍ਰਮੋਸ਼ਨ ਲੈ ਕੇ ਐਸ.ਈ ਮੋਟਰਿੰਗ ਲੁਧਿਆਣਾ ਲੱਗਣ ‘ਤੇ ਸਮੁੱਚੇ ਮੁਲਾਜ਼ਮਾਂ ਵਲੋਂ ਖੁਸ਼ੀ ਦਾ ਇਜ਼ਹਾਰ ਕਰਦੇ ਹੋਏ ਸ੍ਰੀ ਆਰ.ਕੇ ਭੰਡਾਰੀ ਨੂੰ ਵਧਾਈ ਦਿੱਤੀ ਗਈ।ਇਸ ਤੋਂ ਇਲਾਵਾ ਮੁਲਾਜ਼ਮਾਂ ਦੇ ਮਸਲਿਆਂ ‘ਤੇ ਵਿਚਾਰਾਂ ਕੀਤੀਆਂ ਗਈਆਂ।ਇਸ ਮੌਕੇ ਜਿਲ੍ਹੇ ਦੇ ਜਨਰਲ ਸਕੱਤਰ ਜਸਵਿੰਦਰ ਸਿੰਘ ਰਾਹੀ, ਸੁਖਵਿੰਦਰ ਸਿੰਘ, ਅਮਰਜੀਤ ਸਿੰਘ ਖਡੂਰ ਸਾਹਿਬ, ਕੁਲਬੀਰ ਸਿੰਘ ਪੱਟੀ, ਕੁਲਦੀਪ ਸਿੰਘ ਨਾਗੋਕੇ, ਅਸ਼ੋਕ ਕੁਮਾਰ ਕੱਦਗਿੱਲ, ਪੰਜਾਬ ਸਿੰਘ, ਬਲਵਿੰਦਰ ਸਿੰਘ ਵੇਈਂ ਪੂਈ, ਬਲਬੀਰ ਸਿੰਘ ਅਮੀਸ਼ਾਾ, ਰਾਜ ਕੁਮਾਰ, ਵਜੀਰ ਸਿੰਘ, ਲਖਵਿੰਦਰ ਸਿੰਘ, ਰਣਜੀਤ ਸਿੰਘ ਸਰਪੰਚ ਆਦਿ ਆਗੂ ਹਾਜ਼ਰ ਸਨ।
Check Also
ਖਾਲਸਾ ਕਾਲਜ ਨਰਸਿੰਗ ਦੇ ਵਿਦਿਆਰਥੀਆਂ ਨੇ ਫਲਾਵਰ ਸ਼ੋਅ ’ਚ ਹਾਸਲ ਕੀਤਾ ਸ਼ਾਨਦਾਰ ਸਥਾਨ
ਅੰਮ੍ਰਿਤਸਰ, 10 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਦੇ ਵਿਦਿਆਰਥੀਆਂ ਨੇ ਖ਼ਾਲਸਾ …
Punjab Post Daily Online Newspaper & Print Media