ਨਥਾਣਾ (ਸੰਦੌੜ), 20 ਸਤੰਬਰ (ਹਰਮਿੰਦਰ ਸਿੰਘ ਭੱਟ) – ਨਜ਼ਦੀਕ ਪਿੰਡ ਗਿੱਦੜ ਵਿੱਚ ਜਰੂਰਤਮੰਦ ਪਰਿਵਾਰਾਂ ਨੂੰ ਸਸਤੀਆਂ ਦਰਾਂ ਦੀ ਕਣਕ ਵੰਡਣ ਦੀ ਸੁਰੂਅਤ ਹਲਕਾ ਨਿਗਰਾਨ ਜਗਸੀਰ ਸਿੰਘ ਕਲਿਆਣ ਨੇ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਇਸ ਸਹੂਲਤ ਦੀ ਕਣਕ ਭਾਵੇਂ ਕੁਝ ਪਛੜ ਕੇ ਮਿਲੀ ਹੈ ਪ੍ਰੰਤੂ ਭਵਿੱਖ ਵਿੱਚ ਅਜਿਹੀ ਕੋਈ ਸਮੱਸਿਆਂ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਹਰ ਲੋੜਵੰਦ ਪਰਿਵਾਰ ਨੂੰ ਹਰ ਸਹੂਲਤ ਉਸ ਦੇ ਦਰਵਾਜੇ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇਗਾ। ਇਸ ਮੌਕੇ ਉਨ੍ਹਾਂ ਇੱਕਠੇ ਹੋਏ ਪਿੰਡ ਵਾਸੀਆਂ ਦੀਆਂ ਮੁਸ਼ਕਲਾਂ ਵੀ ਸੁਣੀਆਂ ਅਤੇ ਉਨ੍ਹਾਂ ਨੂੰ ਜਲਦੀ ਹੱਲ ਕਰਨ ਦਾ ਯਕੀਨ ਵੀ ਦੁਆਇਆ।ਇਸ ਮੌਕੇ ਹਰਜੀਤ ਸਿੰਘ ਸਰਪੰਚ, ਅ੍ਰੰਮਿੰਤਪਾਲ ਸਿੰਘ ਕਲਿਆਣ, ਗੁਰਜੀਤ ਸਿੰਘ ਡਿੱਪੂ ਹੋਲਡਰ, ਨੰਬਰਦਾਰ ਕੁਲਦੀਪ ਸਿੰਘ ਸੁਸਇਟੀ ਪ੍ਰਧਾਨ, ਨੰਬਰਦਾਰ ਜਗਰੂਪ ਸਿੰਘ, ਤਾਰਾ ਸਿੰਘ ਮੈਂਬਰ, ਸੁਖਮੰਦਰ ਸਿੰਘ, ਗੁਰਮੇਲ ਸਿੰਘ, ਗੁਰਲਾਲ ਸਿੰਘ, ਗੁਰਭਗਤ ਸਿੰਘ, ਹਰਬੰਸ ਸਿੰਘ ਮਾਨ, ਬੂਟਾ ਸਿੰਘ, ਹਰਪਾਲ ਸਿੰਘ ਆਦਿ ਹਾਜਰ ਸਨ।
Check Also
ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ
ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …
Punjab Post Daily Online Newspaper & Print Media