ਅੰਮ੍ਰਿਤਸਰ, 20 ਸਤੰਬਰ (ਗੁਰਚਰਨ ਸਿੰਘ) – ਡਿਪਟੀ ਮੁੱਖ ਮੰਤਰੀ ਪੰਜਾਬ ਸ:ਸੁਖਬੀਰ ਸਿੰਘ ਬਾਦਲ ਤੇ ਮਾਲ ਮੰਤਰੀ ਪੰਜਾਬ ਸ: ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ਹੇਠ ਅੰਮ੍ਰਿਤਸਰ ਸ਼ਹਿਰ ਦੇ ਅੰਦਰੂਨੀ ਹਿੱਸੇ ਦੇ ਵਿਕਾਸ ਲਈ ਕਰੋੜਾਂ ਦੀ ਲਾਗਤ ਨਾਲ ਵਿਕਾਸ ਕੰਮਾਂ ਨੂੰ ਹਰੀ ਝੰਡੀ ਦਿੱਤੀ ਜਾ ਚੁੱਕੀ ਹੈ ਤੇ ਜਲਦ ਹੀ ਅੰਦਰੂਨੀ ਸ਼ੀਹਰ ਦੀ ਕਾਇਆ ਕਲਪ ਹੋਵੇਗੀ।ਇਹ ਵਿਚਾਰ ਕੌਸਲਰ ਮਨਮੋਹਨ ਸਿੰਘ ਟੀਟੂ ਵਲੋਂ ਵਾਰਡ ੪੨ ਦੇ ਬਜਾਰ ਜੱਟਾਂ ਵਾਲਾ ਵਿਚ ੧੦ ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਕੰਕਰੀਟ ਵਾਲੇ ਬਜਾਰ ਦਾ ਉਧਘਾਟਨ ਕਰਨ ਪਿਛੋਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸਾਂਝੇ ਕੀਤੇ।ਉਨ੍ਹਾਂ ਕਿਹਾ ਕਿ ਅੰਦਰੂਨੀ ਸ਼ਹਿਰ ਵਿਚ ਪੀਣ ਵਾਲੇ ਸਾਫ ਪਾਣੀ, ਗਲੀਆਂ, ਨਾਲੀਆਂ, ਸੀਵਰੇਜ ਤੇ ਹੋਰ ਮੁਢਲੀਆਂ ਸਹੂਲਤਾਂ ਦੀ ਘਾਟ ਕਰਕੇ ਆਮ ਜਨਤਾ ਨੂੰ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ ਤੇ ਉਨ੍ਹਾਂ ਵਲੋਂ ਇਨ੍ਹਾਂ ਮੁਸ਼ਕਿਲਾਂ ਸਬੰਧੀ ਸ: ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ਹੇਠ ਸ: ਸੁਖਬੀਰ ਸਿੰਘ ਬਾਦਲ ਨੂੰ ਜਾਣੂ ਕਰਵਾਇਆ ਗਿਆ ਤਾਂ ਉਨਾਂ ਵਲੋਂ ਅੰਦਰੂਨੀ ਸ਼ਹਿਰ ਦੇ ਸਰਵਪੱਖੀ ਵਿਕਾਸ ਦਾ ਭਰੋਸਾ ਦਿਵਾਇਆ ਗਿਆ ਅਤੇ ਹੁਣ ਸੜਕਾਂ, ਪੀਣ ਵਾਲੇ ਪਾਣੀ ਲਈ ਨਵੇਂ ਟਿਉਬਵੈਲ, ਸੀਵਰੇਜ ਤੇ ਹੋਰ ਕਈ ਵਿਕਾਸ ਕੰਮ ਸ਼ੁਰੂ ਹੋ ਚੁੱਕੇ ਹਨ।
ਇਸ ਮੌਕੇ ਹੋਰਨਾ ਤੋਂ ਇਲਾਵਾ ਜਥੇ: ਪੂਰਨ ਸਿੰਘ ਮੱਤੇਵਾਲ, ਚੇਅਰਮੈਨ ਹਰਿੰਦਰ ਸਿੰਘ, ਸ਼ਾਮ ਲਾਲ, ਸਤਿੰਦਰਪਾਲ ਸਿੰਘ ਰਾਜੂ ਮੱਤੇਵਾਲ, ਜਸਪਾਲ ਸਿੰਘ ਜੱਜੀ, ਨਿਸ਼ਾਨ ਸਿੰਘ ਹੈਪੀ, ਲਾਡੀ ਜੋਸ਼ਨ, ਸੁਖਚੈਨ ਸਿੰਘ ਚੈਨੀ, ਸਵਿੰਦਰ ਸਿੰਘ ਵਸੀਕਾ, ਨਵਜੀਤ ਸਿੰਘ ਲੱਕੀ, ਮਨਮੋਹਨ ਸਿੰਘ, ਗਿਆਨੀ ਦਵਿੰਦਰ ਸਿੰਘ, ਰੋਬਨ, ਰਜਿੰਦਰ ਸਿੰਘ ਬਿੱਟੂ, ਡਾ:ਥਿੰਦ, ਲਾਡੀ ਜੋਸ਼ਨ, ਬਲਦੇਵ ਸਿੰਘ ਆਦਿ ਆਗੂ ਮੌਜੂਦ ਸਨ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media