Friday, April 10, 2026

ਪਟਿਆਲਾ ਦੀ ਅਦਾਲਤ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਨਾਂ ਸੰਮਨ ਜਾਰੀ ਕਰਨਾ ਮੰਦਭਾਗਾ- ਰਾਣਾ

Rana Paramjit Singh

ਨਵੀਂ ਦਿੱਲੀ, 21 ਸਤਬਰ (ਅੰਮ੍ਰਿਤ ਲਾਲ ਮੰਨਣ) – ਰਾਣਾ ਪਰਮਜੀਤ ਸਿੰਘ ਚੇਅਰਮੈਨ ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਨੇ ਉਨ੍ਹਾਂ ਖਬਰਾਂ ‘ਤੇ ਡੂੰਘੇ ਦੁਖ ਦਾ ਪ੍ਰਗਟਾਵਾ ਕੀਤਾ ਹੈ, ਜਿਨ੍ਹਾਂ ਵਿੱਚ ਦੱਸਿਆ ਗਿਆ ਹੈ ਕਿ ਪਟਿਆਲਾ ਜ਼ਿਲੇ ਦੀ ਇੱਕ ਅਦਾਲਤ ਵਲੋਂ, ਅਦਾਲਤ ਵਿੱਚ ਹਾਜ਼ਰ ਹੋਣ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਨਾਂ ਸੰਮਨ ਜਾਰੀ ਕੀਤਾ ਗਿਆ ਹੈ।ਸ. ਰਾਣਾ ਨੇ ਇਸ ਸਬੰਧ ਵਿੱਚ ਜਾਰੀ ਆਪਣੇ ਬਿਆਨ ਵਿੱਚ ਮਾਨਯੋਗ ਜੱਜ ਵਲੋਂ ਬਿਨਾਂ ਸਥਿਤੀ ਤੇ ਤੱਥਾਂ ਨੂੰ ਜਾਣੇ ਅਤੇ ਸਮਝੇ ਅਜਿਹਾ ਆਦੇਸ਼ ਜਾਰੀ ਕੀਤੇ ਜਾਣ ਨੂੰ ਗੈਰ-ਜ਼ਿਮੇਦਾਰਾਨਾ ਕਰਾਰ ਦਿੱਤਾ ਹੈ। ੳਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਿੱਖਾਂ ਦੇ ਜਾਗਤ ਜੋਤ ਸਤਿਗੁਰੂ ਹਨ, ਜਿਸ ਕਾਰਣ ਉਨ੍ਹਾਂ ਦੇ ਨਾਂ ਸੰਮਨ ਜਾਰੀ ਕੀਤੇ ਜਾਣ ਕਾਰਣ ਸਮੁਚੇ ਸਿੱਖ ਜਗਤ ਵਿੱਚ ਭਾਰੀ ਰੋਸ ਅਤੇ ਗੁੱਸਾ ਹੈ।ਸ. ਰਾਣਾ ਨੇ ਹੋਰ ਕਿਹਾ ਕਿ ਅਦਾਲਤਾਂ, ਜਿਨ੍ਹਾਂ ਨੂੰ ਇਨਸਾਫ ਦਾ ਮੰਦਰ ਮੰਨਿਆ ਜਾਂਦਾ ਹੈ, ਦੇ ਵਿਦਵਾਨ ਜੱਜਾਂ ਨੂੰ ਲੋਕ-ਭਾਵਨਾਵਾਂ, ਵਿਸ਼ੇਸ਼ ਕਰ ਸੰਵੇਦਨਸ਼ੀਲ ਧਾਰਮਿਕ ਭਾਵਨਾਵਾਂ ਨਾਲ ਸਬੰਧਤ ਮਾਮਲਿਆਂ ਵਿੱਚ ਕੋਈ ਵੀ ਆਦੇਸ਼ ਜਾਰੀ ਕਰਦਿਆਂ ਬਹੁਤ ਹੀ ਸਾਵਧਾਨੀ ਅਤੇ ਜ਼ਿਮੇਂਦਾਰੀ ਤੋਂ ਕੰਮ ਲੈਣਾ ਚਾਹੀਦਾ ਹੈ।ਸ. ਰਾਣਾ ਨੇ ਮੰਗ ਕੀਤੀ ਇਸ ਮਾਮਲੇ ਨਾਲ ਸਬੰਧਤ ਸਾਰੀਆਂ ਧਿਰਾਂ ਵਿਰੁੱਧ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ, ਤਾਂ ਜੋ ਭਵਿਖ ਵਿੱਚ ਕੋਈ ਵੀ ਅਜਿਹਾ ਗੁਨਾਹ ਕਰਨ ਦੀ ਜੁਰਅੱਤ ਨਾ ਕਰ ਸਕੇ।

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply