Friday, April 10, 2026

ਜ਼ਿਲ੍ਹਾ ਖੇਡ ਅਫ਼ਸਰ ਵੱਲੋਂ 6ਵੇਂ ਵਿਸ਼ਵ ਕਬੱਡੀ ਕੱਪ ਸਬੰਧੀ ਮੀਟਿੰਗ

ਪੰਜਾਬ ਸਰਕਾਰ ਤੇ ਖੇਡ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹੋਵੇਗੀ ਸਟੇਡੀਅਮ ਦੀ ਤਿਆਰੀ

PPN2109201510

ਅੰਮ੍ਰਿਤਸਰ, 21 ਸਤੰਬਰ (ਗੁਰਚਨ ਸਿੰਘ, ਜਗਦੀਪ ਸਿੰਘ ਸੱਗੂ) – ਪੰਜਾਬ ਸਰਕਾਰ ਵੱਲੋਂ ਖੇਡ ਵਿਭਾਗ ਦੇ ਸਹਿਯੋਗ ਨਾਲ 15 ਨਵੰਬਰ ਤੋਂ 28 ਨਵੰਬਰ ਤੱਕ ਕਰਵਾਏ ਜਾ ਰਹੇ 6ਵੇਂ ਵਿਸ਼ਵ ਕਬੱਡੀ ਕੱਪ ਤਹਿਤ ਅੰਮ੍ਰਿਤਸਰ ਦੇ ਕਸਬਾ ਅਟਾਰੀ ਵਿਖੇ ਸਥਿਤ ਸ਼ਹੀਦ ਦਲਬੀਰ ਸਿੰਘ ਰਣੀਕੇ ਸਟੇਡੀਅਮ ਵਿਖੇ ਕਰਵਾਏ ਜਾ ਰਹੇ ਮੈਚਾਂ ਦੀ ਤਿਆਰੀ ਸਬੰਧੀ ਜ਼ਿਲ੍ਹਾ ਖੇਡ ਅਫਸਰ ਮੈਡਮ ਹਰਪਾਲਜੀਤ ਕੋਰ ਸੰਧੂ ਵੱਲੋਂ ਆਪਣੇ ਦਲ-ਬਲ ਸਮੇਤ ਇਕ ਜ਼ਰੂਰੀ ਮੀਟਿੰਗ ਕੀਤੀ ਗਈ। ਇਸ ਮੌਕੇ ਹੋਣ ਵਾਲੇ ਮੈਚਾਂ ਦੀਆਂ ਤਿਆਰੀਆ ਸਬੰਧੀ ਖੁੱਲ੍ਹ ਕੇ ਵਿਚਾਰ-ਵਟਾਂਦਰਾ ਕੀਤਾ ਗਿਆ ਤੇ ਤਿਆਰੀਆ ਬਾਬਤ ਸਮੀਖਿਆ ਕੀਤੀ ਗਈ।
ਇਸ ਦੌਰਾਨ ਮੈਡਮ ਹਰਪਾਲਜੀਤ ਕੋਰ ਸੰਧੂ ਨੇ ਵੱਖ-ਵੱਖ ਖੇਡ ਕੋਚਾ ਨੂੰ ਉਨ੍ਹਾਂ ਦੀਆ ਜਿੰਮੇਵਾਰੀਆਂ ਅਤੇ ਡਿਊਟੀਆਂ ਸਬੰਧੀ ਜਾਣਕਾਰੀ ਦਿੱਤੀ ਅਤੇ ਜ਼ਰੂਰੀ ਹਦਾਇਤਾਂ ਜਾਰੀ ਕੀਤੀਆਂ।ਉਨ੍ਹਾਂ ਅੱਗੇ ਦੱਸਿਆ ਕਿ ਮੈਚਾਂ ਨਾਲ ਸਬੰਧਤ ਅਟਾਰੀ ਦੇ ਸ਼ਹੀਦ ਦਲਬੀਰ ਸਿੰਘ ਰਣੀਕੇ ਖੇਡ ਸਟੇਡੀਅਮ ਵਿਖੇ ਮੈਦਾਨ ਦੀ ਆਧੁਨਿਕ ਢੰਗ ਅਨੁਸਾਰ ਤਿਆਰੀ ਪੰਜਾਬ ਸਰਕਾਰ ਤੇ ਖੇਡ ਵਿਭਾਗ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਜਿਲ੍ਹਾ ਖੇਡ ਦਫਤਰ ਦੇ ਮਾਹਰ ਅਮਲੇ ਦੀ ਦੇਖ-ਰੇਖ ਹੇਠ ਕਰਵਾਈ ਜਾਵੇਗੀ।ਉਨ੍ਹਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਦੌਰਾਨ ਜ਼ਿਲ੍ਹਾ ਖੇਡ ਅਫ਼ਸਰ ਦਫਤਰ ਵੱਲੋਂ ਆਪਣੇ ਪੱਧਰ ‘ਤੇ ਆਪਣੇ ਅਧਿਕਾਰ ਖੇਤਰ ਵਿਚ ਆਉਂਦੇ ਕਰਮਚਾਰੀਆਂ ਤੇ ਹੋਰ ਅਮਲੇ ਤੇ ਆਧਾਰਿਤ ਕਮੇਟੀਆਂ ਦਾ ਗਠਨ ਵੀ ਕੀਤਾ ਜਾਵੇਗਾ। ਇਸ ਮੌਕੇ ਸੀਨੀਅਰ ਸਹਾਇਕ ਗੁਰਿੰਦਰ ਸਿੰਘ ਹੁੰਦਲ, ਗਰਾਊਂਡ ਸੁਪਰਵਾਈਜ਼ਰ ਮੁਖਤਾਰ ਮਸੀਹ, ਕਲਰਕ ਨੇਹਾ ਚਾਵਲਾ, ਵੇਟ ਲਿਫਟਿੰਗ ਕੋਚ ਅਮਰੀਕ ਸਿੰਘ, ਸਾਫਟਬਾਲ ਕੋਚ ਇੰਦਰਵੀਰ ਸਿੰਘ, ਹੈਂਡਬਾਲ ਕੋਚ ਜਸਵੰਤ ਸਿੰਘ ਢਿੱਲੋਂ, ਹਾਕੀ ਕੋਚ ਮਨਮਿੰਦਰ ਸਿੰਘ, ਐਥਲੈਟਿਕਸ ਕੋਚ ਮਨੋਹਰ ਸਿੰਘ, ਜਿਮਨਾਸਟਿਕ ਕੋਚ ਬਲਬੀਰ ਸਿੰਘ, ਜਿਮਨਾਸਟਿਕ ਕੋਚ ਰਜਨੀ ਸੈਣੀ, ਜਿਮਨਾਸਟਿਕ ਕੋਚ ਸ਼ਲਿੰਦਰ ਕੁਮਾਰ, ਜੂਡੋ ਕੋਚ ਕਰਮਜੀਤ ਸਿੰਘ, ਬੈਡਮਿਟਨ ਕੋਚ ਰੇਨੂੰ ਵਰਮਾ, ਕਬੱਡੀ ਕੋਚ ਸੁੱਚਾ ਸਿੰਘ, ਤੈਰਾਕੀ ਕੋਚ ਵਿਨੋਦ ਸਾਂਗਵਾਨ, ਕਬੱਡੀ ਕੋਚ ਸ਼ਮਸ਼ੇਰ ਬਹਾਦਰ ਸਿੰਘ, ਫੁੱਟਬਾਲ ਕੋਚ ਖੁਸ਼ਵੰਤ ਸਿੰਘ, ਕਬੱਡੀ ਕੋਚ ਮਿਸ ਨੀਤੂ, ਕਬੱਡੀ ਕੋਚ ਕੁਲਦੀਪ ਕੌਰ, ਹਾਕੀ ਕੋਚ ਪਰਮੀਤ ਸਿੰਘ, ਕਬੱਡੀ ਕੋਚ ਰਾਜਬੀਰ ਕੌਰ ਅਤੇ ਹੋਰ ਹਾਜ਼ਰ ਸਨ।

Check Also

ਛੀਨਾ ਨੇ ਖਾਲਸਾ ਯੂਨੀਵਰਸਿਟੀ ਦਾ ਆਨਲਾਈਨ ‘ਐਡਮਿਸ਼ਨ ਪੋਰਟਲ’ ਕੀਤਾ ਜਾਰੀ

ਅੰਮ੍ਰਿਤਸਰ, 9 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਯੂਨੀਵਰਸਿਟੀ ਦਾ ਨਵਾਂ ‘ਐਡਮਿਸ਼ਨ ਪੋਰਟਲ’ ਵਿਦਿਆਰਥੀਆਂ ਲਈ …

Leave a Reply