Monday, July 20, 2026

ਯੂਨੀਵਰਸਿਟੀ ਵਿਖੇ ਭੌਤਿਕ ਵਿਗਿਆਨ ਦੇ ਖੇਤਰ ਵਿਚ ਨਵੇਂ ਰੁਝਾਨ ਵਿਸ਼ੇ ‘ਤੇ ਵਰਕਸ਼ਾਪ ਸੰਪੰਨ

PPN2109201512

ਅੰਮ੍ਰਿਤਸਰ, 22 ਸਤੰਬਰ (ਚਰਨਜੀਤ ਸਿੰਘ ਛੀਨਾ, ਸੁਖਬੀਰ ਖੁਰਮਨੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਫਿਜ਼ਿਕਸ ਵਿਭਾਗ ਵੱਲੋਂ ਦੋ ਦਿਨਾਂ ਲੈਕਚਰ ਵਰਕਸ਼ਾਪ ਸੰਪੰਨ ਹੋ ਗਈ। ਭੌਤਿਕ ਵਿਗਿਆਨ ਦੇ ਖੇਤਰ ਵਿਚ ਨਵੇਂ ਰੁਝਾਨ ਵਿਸ਼ੇ ‘ਤੇ ਸ਼ੁਰੂ ਹੋਈ ਇਸ ਵਰਕਸ਼ਾਪ ਦਾ ਆਯੋਜਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਅਤੇ ਇੰਡੀਅਨ ਇੰਸਟੀਚਿਊਟ ਆਫ ਸਾਇੰਸ ਐਜੂਕੇਸ਼ਨ ਐਂਡ ਰੀਸਰਚ, ਮੋਹਾਲੀ ਵੱਲੋਂ ਸਾਂਝੇ ਤੌਰ ‘ਤੇ ਯੂਨੀਵਰਸਿਟੀ ਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ ਦੇ ਆਡੀਟੋਰੀਅਮ ਵਿਖੇ ਕਰਵਾਇਆ ਗਿਆ। ਭਾਸ਼ਣਾਂ ਦੀ ਇਸ ਵਿਸ਼ੇਸ਼ ਲੜੀ ਨੂੰ ਇੰਡੀਅਨ ਅਕੈਡਮੀ ਆਫ ਸਾਇੰਸਜ਼, ਇੰਡੀਅਨ ਨੈਸ਼ਨਲ ਸਾਇੰਸ ਅਕੈਡਮੀ ਅਤੇ ਨੈਸ਼ਨਲ ਅਕੈਡਮੀ ਆਫ ਸਾਇੰਸਜ਼ ਵੱਲੋਂ ਸਾਂਝੇ ਤੌਰ ‘ਤੇ ਸਪਾਂਸਰ ਕੀਤਾ। ਵੱਖ-ਵੱਖ ਅਦਾਰਿਆਂ ਦੇ 150 ਤੋਂ ਵੱਧ ਵਿਦਿਆਰਥੀਆਂਫ਼ਖੋਜਾਰਥੀਆਂ ਨੇ ਇਸ ਮੌਕੇ ਭਾਗ ਲ਼ਿਆ
ਟਾਟਾ ਇੰਸਟੀਚਿਊਟ ਆਫ ਫੰਡਾਮੈਂਟਲ ਰੀਸਰਚ, ਬੰਬਈ ਦੇ ਪ੍ਰੋਫੈਸਰ ਦੀਪਕ ਧਾਰ, ਇੰਡੀਅਨ ਇੰਸਟੀਚਿਊਟ ਆਫ ਸਾਇੰਸ ਐਜੂਕੇਸ਼ਨ ਐਂਡ ਰੀਸਰਚ, ਮੋਹਾਲੀ ਤੋਂ ਡਾ. ਕਮਲ ਪ੍ਰਿਆ ਅਤੇ ਪ੍ਰੋ. ਅਰਵਿੰਦ ਅਤੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੇ ਵਾਈਸ-ਚਾਂਸਲਰ , ਪ੍ਰੋ. ਅਰੁਣ ਗਰੋਵਰ ਅਤੇ ਡਾ. ਸੁਬੋਧ ਕੁਮਾਰ ਨੇ ਇਸ ਮੌਕੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ ਅਤੇ ਆਪਣੇ ਵਿਚਾਰ ਪੇਸ਼ ਕੀਤੇ।

Check Also

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਜਾ ਰਹੇ ਮੀਰੀ ਪੀਰੀ ਖ਼ਾਲਸਾ ਮਾਰਚ ਸਬੰਧੀ ਐਡਵੋਕੇਟ ਧਾਮੀ ਵਲੋਂ ਇਕੱਤਰਤਾ

ਅੰਮ੍ਰਿਤਸਰ, 20 ਜੁਲਾਈ (ਜਗਦੀਪ ਸਿੰਘ) – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ …

Leave a Reply