Sunday, October 4, 2026

ਭਗਤ ਸ਼ੇਖ ਫ਼ਰੀਦ ਜੀ ਦਾ ਜਨਮ ਦਿਹਾੜਾ 23 ਸਤੰਬਰ ਨੂੰ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ

ਅੰਮ੍ਰਿਤਸਰ, 21 ਸਤੰਬਰ (ਗੁਰਪ੍ਰੀਤ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸਥਾਨਕ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਭਗਤ ਸ਼ੇਖ ਫ਼ਰੀਦ ਜੀ ਦਾ ਜਨਮ ਦਿਹਾੜਾ ਮਿਤੀ 23-09-2015 ਨੂੰ ਸ਼ਰਧਾ-ਭਾਵਨਾ ਨਾਲ ਮਨਾਇਆ ਜਾਵੇਗਾ।
ਇਥੋਂ ਜਾਰੀ ਪ੍ਰੈੱਸ ਨੋਟ ਵਿੱਚ ਸ. ਪ੍ਰਤਾਪ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ਼੍ਰੋਮਣੀ ਕਮੇਟੀ ਸਿੱਖ ਗੁਰੂ ਸਾਹਿਬਾਨ, ਭਗਤਾਂ ਤੇ ਸ਼ਹੀਦਾਂ ਦੇ ਦਿਹਾੜੇ ਸ਼ਰਧਾ-ਭਾਵਨਾ ਨਾਲ ਮਨਾਉਂਦੀ ਹੈ।ਇਸੇ ਭਾਵਨਾ ਤਹਿਤ ਭਗਤ ਸ਼ੇਖ ਫ਼ਰੀਦ ਜੀ ਦੇ ਜਨਮ ਦਿਹਾੜੇ ‘ਤੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਸਵੇਰੇ 10:00 ਵਜੇ ਪੈਣਗੇ।ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਵੱਲੋਂ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ।
ਸੰਗਤਾਂ ਨੂੰ ਅਪੀਲ ਹੈ ਕਿ ਭਗਤ ਸ਼ੇਖ ਫ਼ਰੀਦ ਜੀ ਦੇ ਜਨਮ ਦਿਹਾੜੇ ਮੌਕੇ ਪਰਿਵਾਰਾਂ ਸਮੇਤ ਗੁਰੂ-ਘਰ ਹਾਜ਼ਰੀਆਂ ਭਰ ਕੇ ਜੀਵਨ ਸਫ਼ਲਾ ਕਰਨ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …

Leave a Reply