ਅੰਮ੍ਰਿਤਸਰ, 14 ਜਨਵਰੀ (ਜਗਦੀਪ ਸਿੰਘ) – ਦਿੱਲੀ ‘ਚ ਹੋਈਆਂ 59ਵੀਆਂ ਰਾਸ਼ਟਰੀ ਖੇਡਾਂ ਵਿੱਚ ਅਹਿਮ ਪੁਜੀਸ਼ਨਾਂ ਹਾਸਲ ਕਰਕੇ ਅੱਵਲ ਰਹਿਣ ਵਾਲੀਆਂ ਅਜੀਤ ਵਿਦਿਆਲਿਆ ਸੀਨੀਅਰ ਸੈਕੰਡਰੀ ਸਕੂਲ ਦਆਿਂ ਤਿੰਨ ਵਿਦਿਆਰਥਣਾਂ ਦਾ ਸਕੂਲ ‘ਚ ਸ਼ਾਨਦਾਰ ਸਵਾਗਤ ਕੀਤਾ ਗਿਆ ਤੇ ਉਨਾਂ ਨੂੰ ਨਕਦ ਇਨਾਮ ਦਿੱਤੇ ਗਏ। ਪ੍ਰਿੰਸੀਪਲ ਤੇ ਕੌਂਸਲਰ ਮੈਡਮ ਰਮਾ ਮਹਾਜਨ ਨੇ ਬੱਚੀਆਂ ਦੀ ਪ੍ਰਾਪਤੀ ਤੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਇਸ ਨੂੰ ਸਕੂਲ ਦੀ ਇਕ ਬਹੁਤ ਵੱਡੀ ਉਪਲੱਬਧੀ ਦੱਸਿਆ। ਉਨਾਂ ਦੱਸਿਆ ਕਿ ਰਾਸ਼ਟਰੀ ਖੇਡਾਂ ‘ਚ ਸਕੂਲ ਦੇ ਤਿੰਨ ਵਿਦਿਆਰਥਣਾਂ ਨਵਨੀਤ ਕੌਰ, ਪ੍ਰਭਦੀਪ ਕੌਰ, ਸਿਮਰਨਜੀਤ ਕੌਰ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ 2 ਕਾਂਸੇ ਅਤੇ 1 ਤਾਂਬੇ ਦਾ ਮੈਡਲ ਹਾਸਲ ਕੀਤਾ ਹੈ। ਉਹਨਾਂ ਕਿਹਾ ਕਿ ਸਾਰੇ ਵਿਦਿਆਰਥੀਆਂ ਨੂੰ ਖੇਡਾਂ ‘ਚ ਰੂਚੀ ਰੱਖਣੀ ਚਾਹੀਦੀ ਹੈ ਅਤੇ ਪੜ੍ਹਾਈ ਵਿੱਚ ਅੱਗੇ ਵਧਣ ਦੇ ਨਾਲ ਨਾਲ ਰਾਸ਼ਟਰੀ ਤੇ ਅੰਤਰਰਾਸ਼ਟਰੀ ਪੱਧਰ ‘ਤੇ ਆਪਣੇ ਮਾਤਾ-ਪਿਤਾ, ਸਕੂਲ ਤੇ ਦੇਸ਼ ਦਾ ਨਾਮ ਰੋਸ਼ਨ ਕਰਨਾ ਚਾਹੀਦਾ ਹੈ। ਇਸ ਮੌਕੇ ਕੋਚ ਮੈਡਮ ਅੰਜੂ, ਮੈਡਮ ਰਜਨੀ, ਰੁਪਿੰਦਰ ਕੌਰ, ਹਰਸਿਮਰਨ ਕੌਰ, ਪਰਵਿੰਦਰ ਕੌਰ, ਲਖਵਿੰਦਰ ਸਿੰਘ, ਗਗਨ ਸਿੰਘ, ਪਰਵਿੰਦਰ ਸਿੰਘ ਅਤੇ ਪੰਕਜ਼ ਸ਼ਰਮਾ ਆਦਿ ਵੀ ਮੌਜੂਦ ਸਨ।
Check Also
ਨਗਰ ਨਿਗਮ ਵੱਲੋਂ ਸ਼ਹਿਰ ਦੀਆਂ ਮੁੱਖ ਸੜਕਾਂ ਤੋਂ ਮਲਬਾ ਚੁੱਕਣ ਦੀ ਜਲਦ ਚਲਾਈ ਜਾਵੇਗੀ ਮੁਹਿੰਮ
ਅੰਮ੍ਰਿਤਸਰ, 25 ਫਰਵਰੀ (ਜਗਦੀਪ ਸਿੰਘ) – ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਦੇ ਦਿਸ਼ਾ ਨਿਰਦੇਸ਼ਾਂ ‘ਤੇ ਵਧੀਕ …