Friday, December 27, 2024

ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੇ ਮੈਂਬਰ ਚੰਨ ਦੀ ਮਾਤਾ ਦੇ ਦਿਹਾਂਤ ‘ਤੇ ਦੁੱਖ ਪ੍ਰਗਟਾਇਆ

ਪੱਟੀ 22 ਸਤੰਬਰ (ਅਵਤਾਰ ਸਿੰਘ ਢਿੱਲੋ, ਰਣਜੀਤ ਮਾਹਲਾ) – ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਪੱਟੀ ਦੇ ਮੈਂਬਰ ਅਤੇ ਅਹੁਦੇਦਾਰਾਂ ਦੀ ਮੀਟਿੰਗ ਜਗਜੀਤ ਸਿੰਘ ਭਾਟੀਆ ਦੀ ਸਰਪ੍ਰਸਤੀ ਹੇਠ ਕੀਤੀ ਗਈ, ਜਿਸ ਵਿਚ ਸੁਸਾਇਟੀ ਦੇ ਸੀਨੀਅਰ ਮੈਂਬਰ ਗੁਰਚਰਨ ਸਿੰਘ ਚੰਨ ਦੇ ਮਾਤਾ ਹਰਬੰਸ ਕੌਰ ਜਿਨ੍ਹਾਂ ਦੀ ਪਿਛਲੇਂ ਦਿਨੀਂ ਅਚਾਨਕ ਮੌਤ ਹੋਣ ਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਕੀਤੀ ਗਈ।ਜਿਸ ਵਿਚ ਸੁਸਾਇਟੀ ਦੇ ਸਰਪ੍ਰਸਤ ਜਗਜੀਤ ਸਿੰਘ ਭਾਟੀਆ, ਪ੍ਰਧਾਨ ਜਰਨੈਲ ਸਿੰਘ, ਗੁਰਚਰਨ ਸਿੰਘ ਸੈਕਟਰੀ, ਸੁਰਿੰਦਰ ਸਿੰਘ ਔਲਖ ਖਜਾਨਚੀ ਅਤੇ ਹੋਰ ਅਹੁਦੇਦਾਰਾਂ ਨੇ ਸ਼ਿਰਕਤ ਕੀਤੀ।ਮਾਤਾ ਹਰਬੰਸ ਕੌਰ ਜੀ ਦੇ ਨਮਿਤ ਰੱਖੇ ਗਏ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਸ਼ਨੀਵਾਰ ਨੂੰ ਉਹਨਾਂ ਦੇ ਗ੍ਰਹਿ ਵਿਖੇ ਪਾਏ ਜਾਣਗੇ ਉਪਰੰਤ ਕੀਰਤਨੀ ਜਥੇ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ।

Check Also

ਪ੍ਰਕਾਸ਼ ਗੁਰਪੁਰਬ ਸਬੰਧੀ ਬਾਲ ਕਵੀ ਦਰਬਾਰ 5 ਜਨਵਰੀ ਨੂੰ

ਸੰਗਰੂਰ, 26 ਦਸੰਬਰ (ਜਗਸੀਰ ਲੌਂਗੋਵਾਲ) – ਸਥਾਨਕ ਗੁਰਦੁਆਰਾ ਸਾਹਿਬ ਨਾਨਕਪੁਰਾ ਵਿਖੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ …

Leave a Reply