Thursday, March 5, 2026

ਦਿੱਲੀ ਕਮੇਟੀ ਬਾਬਾ ਬੰਦਾ ਸਿੰਘ ਬਹਾਦਰ ਨੂੰ ਸਮਰਪਿਤ ਯਾਦਗਾਰ ਦੀ ਕਰੇਗੀ ਉਸਾਰੀ

PPN2209201510

ਨਵੀਂ ਦਿੱਲੀ, 22 ਸਤੰਬਰ (ਅੰਮ੍ਰਿਤ ਲਾਲ ਮੰਨਣ) – ਬਾਬਾ ਬੰਦਾ ਸਿੰਘ ਬਹਾਦਰ ਦੀ ਤੀਜ਼ੀ ਸ਼ਤਾਬਦੀ ਨੂੰ ਸਮਰਪਿਤ ਦਿੱਲੀ ਦੀਆਂ ਵੱਖ-ਵੱਖ ਕਲੋਨੀਆਂ ਵਿੱਖੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਰਵਾਏ ਜਾ ਰਹੇ ਗੁਰਮਤਿ ਸਮਾਗਮਾਂ ਦੀ ਲੜੀ ਤਹਿਤ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਰਮੇਸ਼ ਨਗਰ ਵਿੱਖੇ ਕੀਰਤਨ ਸਮਾਗਮ ਕਰਵਾਇਆ ਗਿਆ।ਜਿਸ ਵਿੱਚ ਸ਼੍ਰੀ ਦਰਬਾਰ ਸਾਹਿਬ ਜੀ ਦੇ ਹਜ਼ੂਰੀ ਰਾਗੀ ਭਾਈ ਇੰਦਰਜੀਤ ਸਿੰਘ ਬੰਬੇ ਵਾਲੇ, ਭਾਈ ਅਮਰਜੀਤ ਸਿੰਘ ਪਟਿਆਲੇ ਵਾਲੇ ਨੇ ਕੀਰਤਨ ਅਤੇ ਕਥਾ ਵਾਚਕ ਭਾਈ ਘੁਮਿੰਦਰ ਸਿੰਘ ਨੇ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ।
ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਇਸ ਮੌਕੇ ਸੰਗਤਾਂ ਨੂੰ ਸੰਬੋਧਿਤ ਕਰਦੇ ਹੋਏ ਬਾਬਾ ਜੀ ਦੇ ਸ਼ਹੀਦੀ ਸਥਾਨ ਦੇ ਨੇੜ੍ਹੇ ਮਹਿਰੌਲੀ ਵਿੱਖੇ ਲਗਭਗ 7.5 ਏਕੜ ਦੇ ਇੱਕ ਪਾਰਕ ਨੂੰ ਬਾਬਾ ਬੰਦਾ ਸਿੰਘ ਬਹਾਦਰ ਨੂੰ ਸਮਰਪਿਤ ਯਾਦਗਾਰ ਦੇ ਤੌਰ ਤੇ ਕਮੇਟੀ ਵੱਲੋਂ ਵਿਕਸਿਤ ਕਰਕੇ ਸਿੱਖ ਇਤਿਹਾਸ ਨੂੰ ਸੁਰਜੀਤ ਕਰਨ ਦੀ ਵੀ ਜਾਣਕਾਰੀ ਦਿੱਤੀ। ਜੀ.ਕੇ. ਨੇ ਕਮੇਟੀ ਵੱਲੋਂ ਸ਼ਹੀਦੀ ਸਤਾਬਦੀ ਦੇ ਸਮਾਗਮ ਵੱਡੇ ਪੱਧਰ ਤੇ ਆਯੋਜਿਤ ਕਰਨ ਦੀ ਵੀ ਗਲ ਕਹੀ।ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਪਰਮਜੀਤ ਸਿੰਘ ਰਾਣਾ ਨੇ ਕਮੇਟੀ ਵੱਲੋਂ ਸਾਰੇ ਭਗਤਾਂ ਦੀ ਜਨਮ ਸ਼ਤਾਬਦੀਆਂ ਨੂੰ ਸਮਰਪਿਤ ਵਿਸ਼ੇਸ਼ ਪ੍ਰੋਗਰਾਮ ਕਰਵਾਉਣ ਦੀ ਵੀ ਗਲ ਆਖੀ।
ਕਮੇਟੀ ਦੇ ਸਾਬਕਾ ਮੀਤ ਪ੍ਰਧਾਨ ਤਨਵੰਤ ਸਿੰਘ ਨੇ ਜੀ.ਕੇ. ਅਤੇ ਰਾਣਾ ਦਾ ਸਨਮਾਨ ਕਰਦੇ ਹੋਏ ਕਮੇਟੀ ਵੱਲੋਂ ਬਾਬਾ ਜੀ ਨੂੰ ਸਮਰਪਿਤ ਵਿਕਸਿਤ ਕੀਤੇ ਜਾ ਰਹੇ ਪਾਰਕ ਵਿੱਚ ਬਾਬਾ ਜੀ ਦਾ ਵਿਸ਼ਾਲ ਸਵਰੂਪ ਸਥਾਪਿਤ ਕਰਨ ਬਾਰੇ ਸੰਗਤਾਂ ਨੂੰ ਦਸਿਆ। ਇਸ ਮੌਕੇ ਸਥਾਨਕ ਸਿੰਘ ਸਭਾ ਦੇ ਪ੍ਰਧਾਨ ਦਵਿੰਦਰ ਸਿੰਘ ਅਤੇ ਜਨਰਲ ਸਕੱਤਰ ਗੁਰਜੀਤ ਸਿੰਘ ਵੀ ਮੌਜ਼ੂਦ ਸਨ।

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply