Wednesday, April 15, 2026

ਸ਼੍ਰੋਮਣੀ ਕਮੇਟੀ ਨੇ ਭਗਤ ਸ਼ੇਖ ਫਰੀਦ ਜੀ ਦਾ ਜਨਮ ਦਿਹਾੜਾ ਸ਼ਰਧਾ-ਭਾਵਨਾ ਨਾਲ ਮਨਾਇਆ

PPN2309201501
ਅੰਮ੍ਰਿਤਸਰ, 23 ਸਤੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਸ਼ੇਖ ਫਰੀਦ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਕੀਰਤ ਸਿੰਘ ਦੇ ਜਥੇ ਵੱਲੋਂ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ।ਅਰਦਾਸ ਭਾਈ ਰਾਜਦੀਪ ਸਿੰਘ ਵੱਲੋਂ ਕੀਤੀ ਗਈ ਤੇ ਹੁਕਮਨਾਮਾ ਸਿੰਘ ਸਾਹਿਬ ਗਿਆਨੀ ਜਸਵੰਤ ਸਿੰਘ ਨੇ ਲਿਆ।
ਇਸ ਮੌਕੇ ਡਾ. ਰੂਪ ਸਿੰਘ ਸਕੱਤਰ ਨੇ ਕਿਹਾ ਕਿ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੋਏ ਆਦੇਸ਼ਾਂ ਮੁਤਾਬਿਕ ਸ਼ੋ੍ਰਮਣੀ ਕਮੇਟੀ ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ, ਜੋਤੀ-ਜੋਤ ਸਮਾਉਣ ਅਤੇ ਜਿਨ੍ਹਾਂ ਦੀ ਬਾਣੀ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹੈ ਉਨ੍ਹਾਂ ਭਗਤਾਂ ਦੇ ਜਨਮ ਦਿਹਾੜੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਭਾਵਨਾ ਨਾਲ ਮਨਾਏ ਜਾਂਦੇ ਹਨ।ਇਸੇ ਭਾਵਨਾ ਤਹਿਤ ਭਗਤ ਸ਼ੇਖ ਫਰੀਦ ਜੀ ਦਾ ਜਨਮ ਦਿਹਾੜਾ ਵੀ ਸੰਗਤਾਂ ਦੇ ਸਹਿਯੋਗ ਨਾਲ ਸ਼ੋ੍ਰਮਣੀ ਕਮੇਟੀ ਵੱਲੋਂ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਹੈ।ਭਗਤ ਸ਼ੇਖ ਫਰੀਦ ਜੀ ਦੇ ਸਲੋਕਾਂ ਤੋਂ ਇਲਾਵਾ 4 ਸ਼ਬਦ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਦਰਜ ਹਨ।ਭਗਤ ਜੀ ਦੇ ਇਲਾਹੀ ਉਪਦੇਸ਼ਾਂ ਤੋਂ ਮਨੁੱਖ ਨੂੰ ਜੀਵਨ ਜੀਉਣ ਦਾ ਮਾਰਗ ਮਿਲਦਾ ਹੈ।ਉਨ੍ਹਾਂ ਦੀ ਬਾਣੀ ਵੈਰਾਗਮਈ ਤੇ ਮਾਖਿਓ ਮਿੱਠੀ ਹੈ।ਭਗਤ ਸ਼ੇਖ ਫਰੀਦ ਜੀ ਦੀ ਬਾਣੀ ਵਿੱਚ ਮਨੁੱਖ ਲਈ ਸੰਦੇਸ਼ ਹੈ ਕਿ ਪਰਮਾਤਮਾ ਨੂੰ ਛੱਡ ਕੇ ਪਰਾਏ ਦਰਾਂ ਤੇ ਬੈਠਿਆ ਨਹੀਂ ਜਾ ਸਕਦਾ।ਇਸ ਸਮੇਂ ਉਨ੍ਹਾਂ ਦੇਸ਼-ਵਿਦੇਸ਼ ਵਸਦੀਆਂ ਸੰਗਤਾਂ ਨੂੰ ਭਗਤ ਸ਼ੇਖ ਫਰੀਦ ਜੀ ਦੇ ਜਨਮ ਦਿਹਾੜੇ ਦੀ ਵਧਾਈ ਵੀ ਦਿੱਤੀ।
ਇਸ ਮੌਕੇ ਸ. ਦਿਲਜੀਤ ਸਿੰਘ ਬੇਦੀ, ਸ. ਹਰਭਜਨ ਸਿੰਘ ਮਨਾਵਾਂ, ਸ.ਸੁਖਦੇਵ ਸਿੰਘ ਭੂਰਾਕੋਹਨਾ ਤੇ ਸ. ਰਣਜੀਤ ਸਿੰਘ ਐਡੀਸ਼ਨਲ ਸਕੱਤਰ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਸ. ਪ੍ਰਤਾਪ ਸਿੰਘ, ਸ. ਭੁਪਿੰਦਰਪਾਲ ਸਿੰਘ ਤੇ ਸ. ਗੁਰਚਰਨ ਸਿੰਘ ਮੀਤ ਸਕੱਤਰ, ਸ਼੍ਰੋਮਣੀ ਕਮੇਟੀ, ਧਰਮ ਪ੍ਰਚਾਰ ਕਮੇਟੀ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸਮੁੱਚਾ ਸਟਾਫ਼ ਤੇ ਸੰਗਤਾਂ ਸ਼ਾਮਲ ਸਨ।

Check Also

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਡਾ. ਅੰਬੇਦਕਰ ਜਯੰਤੀ ਸੰਬੰਧੀ ਸਮਾਗਮ 15 ਅਪ੍ਰੈਲ ਨੂੰ

ਅੰਮ੍ਰਿਤਸਰ, 14 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਡਾ. ਬੀ.ਆਰ ਅੰਬੇਦਕਰ …

Leave a Reply