Friday, October 18, 2024

ਖ਼ਾਲਸਾ ਕਾਲਜ ਲਾਅ ਵਿਖੇ ਮਨਾਇਆ ਆਰੰਭਿਕ ਅਰਦਾਸ ਦਿਵਸ

PPN2309201505

ਅੰਮ੍ਰਿਤਸਰ, 23 ਸਤੰਬਰ (ਸੁਖਬੀਰ ਖੁਰਮਨੀਆ, ਪ੍ਰੀਤਮ ਸਿੰਘ) – ਖ਼ਾਲਸਾ ਕਾਲਜ ਆਫ਼ ਲਾਅ ਵਿਖੇ ਅਕਾਦਮਿਕ ਸ਼ੈਸ਼ਨ 2015-16 ਦੇ ਅਗਾਜ਼ ‘ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ ਆਸਰਾ ਲੈਣ ਲਈ ਅੱਜ ‘ਆਰੰਭਿਕ ਅਰਦਾਸ ਦਿਵਸ’ ਮਨਾਇਆ ਗਿਆ। ਜਿਸ ਵਿੱਚ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਉਚੇਚੇ ਤੌਰ ‘ਤੇ ਹਾਜ਼ਰੀ ਲਵਾਈ। ਇਸ ਮੌਕੇ ਕਾਲਜ ਵੱਲੋਂ ਰਖਾਏ ਗਏ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਕਾਲਜ ਵਿਦਿਆਰਥੀਆਂ ਨੇ ਗੁਰਬਾਣੀ ਕੀਰਤਨ ਰਾਹੀਂ ਹਾਜ਼ਰ ਸੰਗਤ ਨੂੰ ਗੁਰੂ ਚਰਨਾਂ ਨਾਲ ਜੋੜਿਆ। ਸਮਾਗਮ ਦੌਰਾਨ ਵਿਦਿਆਰਥੀਆਂ ਦੁਆਰਾ ਵੱਖ-ਵੱਖ ਪ੍ਰੀਖਿਆ ਵਿੱਚ ਸਫਲਤਾ ਹਾਸਲ ਕਰਨ ‘ਤੇ ਉਨ੍ਹਾਂ ਨੂੰ ਸ: ਛੀਨਾ ਨੇ ਸਨਮਾਨਿਤ ਵੀ ਕੀਤਾ।
ਕੌਂਸਲ ਦੀ ਪ੍ਰਥਾ ਅਨੁਸਾਰ ਕਰਵਾਏ ਗਏ ਧਾਰਮਿਕ ਸਮਾਗਮ ਦੌਰਾਨ ਸ: ਛੀਨਾ ਨੇ ਵਿਦਿਆਰਥੀਆਂ ਨੂੰ ਪੜ੍ਹਾਈ ਸਬੰਧੀ ਉਤਸ਼ਾਹਿਤ ਕੀਤਾ। ਉਨ੍ਹਾਂ ਕਿਹਾ ਕਿ ਦੇਸ਼ ਦੀ ਉੱਨਤੀ ਤੇ ਤਰੱਕੀ ਵਿੱਚ ਇਕ ਵਕੀਲ ਦੀ ਅਹਿਮ ਭੂਮਿਕਾ ਹੁੰਦੀ ਹੈ। ਇਕ ਤਜ਼ਰਬੇਕਾਰ ਤੇ ਮਾਹਿਰ ਵਕੀਲ ਲੋਕਾਂ ਦੀਆਂ ਦੁੱਖ ਤਕਲੀਫ਼ਾਂ ਨੂੰ ਧਿਆਨ ਵਿੱਚ ਰੱਖਕੇ ਘੱਟ ਸਮੇਂ ਵਿੱਚ ਮੁਸ਼ਕਿਲ ਵਿੱਚ ਪਏ ਵਿਅਕਤੀ ਨੂੰ ਪ੍ਰੇਸ਼ਾਨੀਆਂ ਤੋਂ ਛੁਟਕਾਰਾ ਦਿਵਾਉਂਦਾ ਹੈ।
ਇਸ ਤੋਂ ਇਲਾਵਾ ਸ: ਛੀਨਾ ਨੇ ਵੱਖ-ਵੱਖ ਧਾਰਮਿਕ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨਾਲ ਮਿਲਕੇ ਸਨਮਾਨਿਤ ਵੀ ਕੀਤਾ। ਸਮਾਗਮ ਦੌਰਾਨ ਸ: ਛੀਨਾ ਨੇ ਪ੍ਰਿੰ: ਡਾ. ਜਸਪਾਲ ਸਿੰਘ ਦੀ ਕਾਲਜ ਪ੍ਰਤੀ ਸੇਵਾਵਾਂ ਸਬੰਧੀ ਸ਼ਲਾਘਾ ਕੀਤੀ। ਪ੍ਰਿੰ: ਡਾ. ਜਸਪਾਲ ਸਿੰਘ ਨੇ ਸਮਾਗਮ ਨੂੰ ਸਫ਼ਲ ਬਣਾਉਣ ਲਈ ਸਟਾਫ਼ ਨੂੰ ਮੁਬਾਰਕਬਾਦ ਵੀ ਦਿੱਤੀ।ਸਮਾਗਮਾਂ ਮੌਕੇ ਕੌਂਸਲ ਦੇ ਜੁਆਇੰਟ ਸਕੱਤਰ ਸ: ਅਜ਼ਮੇਰ ਸਿੰਘ ਹੇਰ, ਖ਼ਾਲਸਾ ਕਾਲਜ ਫਾਰ ਵੂਮੈਨ ਪ੍ਰਿੰਸੀਪਲ ਡਾ. ਸੁਖਬੀਰ ਕੌਰ ਮਾਹਲ, ਖ਼ਾਲਸਾ ਕਾਲਜ ਵੈਟਰਨਰੀ ਪ੍ਰਿੰਸੀਪਲ ਡਾ. ਐੱਸ. ਕੇ. ਜੰਡ, ਪ੍ਰੋ: ਸ਼ਮਸ਼ੇਰ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵਿਦਿਆਰਥੀ ਹਾਜ਼ਰ ਸਨ।

Check Also

ਡਾ. ਓਬਰਾਏ ਦੇ ਯਤਨਾਂ ਸਦਕਾ ਹਰਵਿੰਦਰ ਸਿੰਘ ਦਾ ਮ੍ਰਿਤਕ ਸਰੀਰ ਦੁਬਈ ਤੋਂ ਭਾਰਤ ਪੁੱਜਾ

ਅੰਮ੍ਰਿਤਸਰ, 17 ਅਕਤੂਬਰ (ਜਗਦੀਪ ਸਿੰਘ) – ਖਾੜੀ ਮੁਲਕਾਂ ਅੰਦਰ ਲੋਕਾਂ ਦੇ ਮਸੀਹਾ ਵਜੋਂ ਜਾਣੇ ਜਾਂਦੇ …

Leave a Reply