ਪਠਾਨਕੋਟ, 23 ਸਤੰਬਰ (ਪ.ਪ) – ਵਧੀਕ ਜ਼ਿਲ੍ਹਾ ਮੈਜਿਸਟਰੇਟ ਡਾ. ਅਮਿਤ ਮਹਾਜਨ ਨੇ ਇੱਕ ਹੁਕਮ ਰਾਹੀਂ ਜ਼ਿਲ੍ਹਾ ਪਠਾਨਕੋਟ ਅੰਦਰ ਸ਼ਾਮ 7.00 ਵਜੇ ਤੋਂ ਲੈ ਕੇ ਸਵੇਰੇ 10.00 ਵਜੇ ਤੱਕ ਕੰਬਾਇਨਾਂ ਨਾਲ ਝੋਨਾ ਕੱਟਣ ‘ਤੇ ਰੋਕ ਲਗਾ ਦਿੱਤੀ ਹੈ ਅਤੇ ਸਮੂਹ ਕੰਬਾਇਨ ਮਾਲਕ ਅਤੇ ਡਰਾਈਵਰ ਖੇਤੀਬਾੜੀ ਵਿਭਾਗ ਤੋਂ ਕੰਬਾਇਨਾਂ ਦੇ ਠੀਕ ਕੰਮ ਕਰਨ ਸਬੰਧੀ ਭਾਵ ਬੀ.ਆਈ.ਐਸ. ਸਰਟੀਫਿਕੇਟ ਕੰਬਾਇਨਾਂ ਦੇ ਚਲਾਉਣ ਤੋਂ ਪਹਿਲਾਂ ਪ੍ਰਾਪਤ ਕਰਨਗੇ। ਇੰਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਦੇ ਖਿਲਾਫ਼ ਆਈ.ਪੀ.ਸੀ. ਦੀ ਧਾਰਾ ੧੮੮ ਅਧੀਨ ਕਾਰਵਾਈ ਕੀਤੀ ਜਾਵੇਗੀ। ਇਹ ਹੁਕਮ ਤੁਰੰਤ ਲਾਗੂ ਹੋ ਕੇ 30 ਨਵੰਬਰ, 2015 ਤੱਕ ਲਾਗੂ ਰਹੇਗਾ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਦਾ ਇੰਟਰ ਖਾਲਸਾ ਸਕੂਲ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ
ਅੰਮ੍ਰਿਤਸਰ, 23 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ …