Wednesday, December 31, 2025

ਗੁਰਪ੍ਰਤਾਪ ਸਿੰਘ ਟਿੱਕਾ ਦੀ ਵਾਪਸੀ ਨਾਲ ਨੋਜਵਾਨਾਂ ਵਿੱਚ ਭਾਰੀ ਉਤਸ਼ਾਹ- ਖਾਲਸਾ

PPN190410
ਅੰਮ੍ਰਿਤਸਰ, 19 ਅਪ੍ਰੈਲ (ਮਨਪ੍ਰੀਤ ਸਿੰਘ ਮੱਲੀ)-  ਅਮਰ ਖਾਲਸਾ ਫਾਂਊਡੇਸ਼ਨ ਰਜਿ: ਪੰਜਾਬ ਪ੍ਰਧਾਨ ਭਾਈ ਅਵਤਾਰ ਸਿੰਘ ਖਾਲਸਾ ਦੀ ਅਗਵਾਈ ਹੇਠ ਸਮੂਹ ਅਹੁਦੇਦਾਰਾਂ ਸਮੇਤ ਸਾਬਕਾ ਜਿਲ੍ਹਾ ਪ੍ਰਧਾਨ ਯੂਥ ਅਕਾਲੀ ਦਲ ਅਤੇ ਚੇਅਰਮੈਨ ਗੁਰਪ੍ਰਤਾਪ ਸਿੰਘ ਟਿੱਕਾ ਦੀ ਅਕਾਲੀ ਦਲ ਬਾਦਲ ਵਿੱਚ ਵਾਪਸੀ ਦੀ ਖੁਸ਼ੀ ਵਿੱਚ ਜੱਥੇਬੰਦੀ ਵੱਲੋ ਲੱਡੂ ਵੰਡ ਕੇ ਵਧਾਈ ਦਿੱਤੀ ਗਈ। ਇਸ ਮੋਕੇ ।ਫਾਊਂਡੇਸ਼ਨ ਪ੍ਰਧਾਨ ਅਵਤਾਰ ਸਿੰਘ ਖਾਲਸਾ ਨੇ ਮੁੱਖ ਮੰਤਰੀ ਪੰਜਾਬ ਪ੍ਰਕਾਸ ਸਿੰਘ ਬਾਦਲ ਅਤੇ ਕੈਬਨਿਟ ਮੰਤਰੀ ਬਿਕਰਮਜੀਤ ਸਿੰਘ ਮਜੀਠੀਆ ਦਾ ਤਹਿ ਦਿਲੋ ਧੰਨਵਾਦ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ਼੍ਰ: ਪ੍ਰਕਾਸ ਸਿੰਘ ਬਾਦਲ ਜੀ ਨੇ ਜੋ ਆਪਣੀ ਉੱਚੀ ਸੋਚ ਸਦਕਾ ਇਮਾਨਦਾਰ ਅਤੇ ਮਿਹਨਤੀ ਨੋਜਵਾਨ ਆਗੂ ਗੁਰਪ੍ਰਤਾਪ ਸਿੰਘ  ਟਿੱਕਾ ਨੂੰ ਜੋ ਅਕਾਲੀ ਦਲ ਵਿੱਚ ਮੁੜ ਵਾਪਸੀ ਕਰਕੇ ਮਾਣ ਬਖਸ਼ਿਆ ਹੈ, ਉਹ ਬਹੁਤ ਹੀ ਸਲਾਘਾਯੋਗ ਹੈ, ਇਸ ਨਾਲ ਨੋਜਵਾਨਾਂ ‘ਚ ਭਾਰੀ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ ਅਤੇ ਸ਼੍ਰੋਮਣੀ ਆਕਲੀ ਦਲ ਨੂੰ ਭਾਰੀ ਬਲ ਮਿਲੇਗਾ ।ਖਾਲਸਾ ਨੇ ਕਿਹਾ ਕਿ ਜੱਥੇਬੰਦੀ ਅਮਰ ਖਾਲਸਾ ਫਾਂਊਂਡੇਸ਼ਨ ਹਮੇਸ਼ਾਂ ਨੋਜਵਾਨ ਆਗੂ ਗੁਰਪ੍ਰਤਾਪ ਸਿੰਘ ਟਿੱਕਾ ਦੇ ਨਾਲ ਹਮੇਸ਼ਾ ਮੋਢੇ ਨਾਲ ਮੋਢਾ ਜੋੜ ਕੇ ਦਿਨ-ਰਾਤ ਹਾਜਰ ਰਹਿਣਗੇ ਇਸ ਮੋਕੇ ਸਮੂਹ ਨੋਜਵਾਨ ਅਤੇ ਸਮੂਹ ਅਖੰਡਪਾਠੀ ਸਿੰਘ ਵੀ ਹਾਜਰ ਸਨ।

Check Also

ਵੀ.ਸੀ ਪ੍ਰੋ. ਕਰਮਜੀਤ ਸਿੰਘ ਦੀ ਕਿਤਾਬ “ਮੈਡੀਟੇਸ਼ਨ ਟੂ ਮਾਰਟਿਡਮ: ਦ ਲੀਗੇਸੀ ਆਫ਼ ਸ੍ਰੀ ਗੁਰੂ ਤੇਗ ਬਹਾਦਰ ਜੀ” ਰਲੀਜ਼

ਅੰਮ੍ਰਿਤਸਰ, 30 ਦੰਸਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. (ਡਾ.) …

Leave a Reply