ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ ਸੱਗੂ) ਪੰਜਾਬੀ ਰਾਈਟਰਜ਼ ਕੋਆਪਰੇਟਿਵ ਸੋਸਾਇਟੀ ਲਿਮਟਿਡ ਲੁਧਿਆਣਾ/ਅੰਮ੍ਰਿਤਸਰ (ਪਰਕਸ) ਦੇ ਪ੍ਰਧਾਨ ਡਾ. ਬਿਕਰਮ ਸਿੰਘ ਘੁੰਮਣ ਨੇ ‘ਸ਼ਬਦ ਪ੍ਰਕਾਸ਼ ਪੰਜਾਬ ਪਬਲਿਕ ਲਾਇਬਰੇਰੀ ਐਂਡ ਇਨਫਰਮੇਸ਼ਨ ਸਰਵਿਸਜ਼ ਬਿਲ’ ਮੌਜੂਦਾ ਵਿਧਾਨ ਸਭਾ ਇਜਲਾਸ ਵਿਚ ਪਾਸ ਕਰਨ ਦੀ ਮੰਗ ਕੀਤੀ ਹੈ ਤਾਂ ਜੋ ਪਿੰਡ ਪਿੰਡ ਲਾਇਬਰੇਰੀ ਖੋਲੀ ਜਾ ਸਕੇ।ਮੁੱਖ ਮੰਤਰੀ ਸz. ਪ੍ਰਕਾਸ਼ ਸਿੰਘ ਬਾਦਲ, ਉਚੇਰੀ ਸਿਖਿਆ ਮੰਤਰੀ ਸੁਰਜੀਤ ਸਿੰਘ ਰੱਖੜਾ, ਸਿੱਖਿਆ ਮੰਤਰੀ ਡਾ. ਲਜੀਤ ਸਿੰਘ ਚੀਮਾ ਨੂੰ ਲਿਖੇ ਪੱਤਰ ਵਿਚ ਡਾ. ਘੁੰਮਣ ਨੇ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨ ਅਤੇ ਪੰਜਾਬੀਆਂ ਵਿਚ ਬੌਧਿਕ ਚੇਤਨਾ ਪੈਦਾ ਕਰਨ ਲਈ ਇਸ ਬਿਲ ਦਾ ਪਾਸ ਕਰਨਾ ਬਹੁਤ ਜਰੂਰੀ।ਸਾਰੇ ਸੂਬੇ ਅਜਿਹੇ ਬਿੱਲ ਪਾਸ ਕਰ ਚੁੱਕੇ ਹਨ ਪਰ ਪੰਜਾਬ ਇਸ ਕੰਮ ਵਿਚ ਫ਼ਾਡੀ ਹੈ।ਮਦਰਾਸ ਸੂਬੇ ਨੇ ਇਹ ਬਿੱਲ 1948 ਵਿਚ ਤੇ ਸਾਡੇ ਗੁਆਂਢੀ ਹਰਿਆਣਾ ਨੇ 1989 ਵਿਚ ਇਹ ਬਿੱਲ ਪਾਸ ਕੀਤਾ।
ਕੋਈ 4 ਸਾਲ ਪਹਿਲਾਂ ਗਿਆਰਾਂ ਅਕਤੂਬਰ 2011 ਨੂੰ ਉਸ ਸਮੇਂ ਦੇ ਸਿੱਖਿਆ ਮੰਤਰੀ ਸ. ਸੇਵਾ ਸਿੰਘ ਸੇਖਵਾਂ ਦਾ ਬਿਆਨ ਆਇਆ ਸੀ ਕਿ ਚੋਣਾਂ ਤੋਂ ਪਹਿਲਾਂ ਇਸ ਬਿੱਲ ਨੂੰ ਲਾਗੂ ਕਰਨ ਲਈ ਆਰਡੀਨੈਂਸ ਜਾਰੀ ਕਰ ਦਿੱਤਾ ਜਾਵੇਗਾ, ਪਰ ਨਾ ਤਾਂ ਇਹ ਬਿਲ ਅਸੈਂਬਲੀ ਨੇ ਪਾਸ ਕੀਤਾ ਹੈ ਤੇ ਨਾ ਹੀ ਆਰਡੀਨੈਂਸ ਜਾਰੀ ਹੋਇਆ ।ਸ. ਸੇਖਵਾਂ ਨੇ ਉਸ ਸਮੇਂ ਕਿਹਾ ਸੀ ਕਿ ਪੰਜਾਬ ਸਰਕਾਰ ਵੱਲੋਂ ਇੱਕ ਕੇਂਦਰੀ ਰਾਜ ਪੱਧਰੀ ਲਾਇਬਰੇਰੀ, 22 ਜਿਲ੍ਹਾ ਲਾਇਬਰੇਰੀਆਂ, 141 ਬਲਾਕ ਪੱਧਰੀ ਲਾਇਬਰੇਰੀਆਂ, 157 ਟਾਊਨ ਲਾਇਬਰੇਰੀਆਂ ਅਤੇ 12,282 ਪਿੰਡ ਪੱਧਰੀ ਲਾਇਬਰੇਰੀਆਂ ਸਥਾਪਤ ਕੀਤੀਆਂ ਜਾਣਗੀਆਂ ਤੇ ਇਹ ਯੋਜਨਾ 10 ਸਾਲ ਵਿਚ ਪੂਰੀ ਹੋਵੇਗੀ।
Check Also
ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੀ ਵਿਦਿਆਰਥਣ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਹਾਸਲ ਕੀਤਾ ਪਹਿਲਾ ਸਥਾਨ
ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ.ਡੀ.ਏ.ਵੀ.ਕਾਲਜ ਫਾਰ ਵੂਮੈਨ ਨੇ ਇੱਕ ਵਾਰ ਫਿਰ ਸ਼ਾਨਦਾਰ ਅਕਾਦਮਿਕ …
Punjab Post Daily Online Newspaper & Print Media