Saturday, October 10, 2026

ਬਾਬਾ ਸ੍ਰੀ ਚੰਦ ਜੀ ਦਾ ਜਨਮ ਦਿਹਾੜਾ ਮਨਾਇਆ

PPN240920508

ਨਥਾਣਾ, (ਸੰਦੌੜ), 24 ਸਤੰਬਰ ( ਹਰਮਿੰਦਰ ਭੱਟ) –  ਗੁਰੂ ਨਾਨਕ ਦੇਵ ਜੀ ਦੇ ਵੱਡੇ ਪੁੱਤਰ ਬਾਬਾ ਸ੍ਰੀ ਚੰਦ ਜੀ ਦਾ ਜਨਮ ਦਿਹਾੜਾ ਡੇਰਾ ਦਿਆਨੰਦ ਪਿੰਡ ਪੂਹਲਾ ਵਿਖੇ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ।ਇਸ ਮੌਕੇ ਡੇਰਾ ਮੁਖੀ ਬਾਬਾ ਕ੍ਰਿਸ਼ਨਦਾਸ ਵੱਲੋਂ ਨਗਰ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਆਖੰਡ ਪਾਠ ਦੇ ਭੋਗ ਉਪਰੰਤ ਧਾਰਮਿਕ ਦੀਵਾਨ ਸਜਾਏ ਗਾਏ। ਬਾਬਾ ਕ੍ਰਿਸ਼ਨਦਾਸ ਨੇ ਕਥਾ ਕਰਦਿਆਂ ਬਾਬਾ ਸ੍ਰੀ ਚੰਦ ਦੇ ਜੀਵਨ ਸਬੰਧੀ ਸੰਗਤਾਂ ਨੂੰ ਜਾਣੂ ਕਰਵਾਇਆ ਅਤੇ ਮਾਨਵ ਭਲਾਈ ਦੇ ਕਾਰਜਾਂ ਲਈ ਪ੍ਰੇਰਿਤ ਕੀਤਾ।ਗੁਰੂ ਕਾ ਅਤੁੱਟ ਲੰਗਰ ਵੀ ਵਰਤਾਇਆ ਗਿਆ।

Check Also

ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ

ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …

Leave a Reply