ਅੰਮ੍ਰਿਤਸਰ, 24 ਸਤੰਬਰ (ਗੁਰਚਰਨ ਸਿੰਘ) – ਭਲਾਈ ਵਿਭਾਗ ਵੱਲੋਂ ਅਨੁਸੂਚਿਤ ਜਾਤੀਆਂ ਦੇ ਨੌਜਵਾਨਾਂ ਲਈ ਪੰਜਾਬੀ ਸਟੈਨੋਗ੍ਰਾਫੀ ਦੀ ਇਕ ਸਾਲ ਦੀ ਮੁਫ਼ਤ ਟ੍ਰੇਨਿੰਗ ਸ਼ੁਰੂ ਕੀਤੀ ਜਾ ਰਹੀ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਭਲਾਈ ਅਫ਼ਸਰ ਸ੍ਰੀ ਸੰਜੀਵ ਮੰਨਣ ਨੇ ਕਿਹਾ ਕਿ ਟ੍ਰੇਨਿੰਗ ਲੈਣ ਦੇ ਚਾਹਵਾਨ ਅਨੁਸੂਚਿਤ ਜਾਤੀਆਂ ਦੇ ਬੀ. ਏ ਪਾਸ ਨੌਜਵਾਨ ਮਿਤੀ 7 ਅਕਤੂਬਰ 2015 ਨੂੰ ਦਫ਼ਤਰ ਜ਼ਿਲ੍ਹਾ ਭਲਾਈ ਅਫ਼ਸਰ (ਡਾ. ਬੀ. ਆਰ ਅੰਬੇਦਕਰ ਭਵਨ, ਤਹਿਸੀਲਪੁਰਾ, ਬੈਕਸਾਈਡ ਪਿੰਗਲਵਾੜਾ) ਅੰਮ੍ਰਿਤਸਰ ਵਿਖੇ ਅਸਲ ਸਰਟੀਫਿਕੇਟਾਂ ਸਮੇਤ ਹਾਜ਼ਰ ਹੋ ਕੇ ਬਿਨੈ ਪੱਤਰ ਦੇ ਸਕਦੇ ਹਨ। ਉਨ੍ਹਾਂ ਦੱਸਿਆ ਕਿ ਚੁਣੇ ਗਏ ਸਿਖਿਆਰਥੀਆਂ ਨੂੰ ਟ੍ਰੇਨਿੰਗ ਦੌਰਾਨ 750 ਰੁਪਏ ਪ੍ਰਤੀ ਮਹੀਨਾ ਵਜ਼ੀਫ਼ਾ ਵੀ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਸਬੰਧੀ ਹੋਰ ਜਾਣਕਾਰੀ ਲੈਣ ਲਈ ਟੈਲੀਫੋਨ ਨੰ: 0183-2583166 ਜਾਂ ਮੋਬਾਈਲ ਨੰ: 85560-56912 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …