ਸੀਨੀ: ਅਕਾਲੀ ਆਗੂਆਂ ਦੀ ਮਦਦ ਸਦਕਾ ਮੁਸ਼ਕਲਾਂ ਦਾ ਹੋਵੇਗਾ ਹੱਲ
ਅੰਮ੍ਰਿਤਸਰ, 24 ਸਤੰਬਰ (ਗੁਰਪ੍ਰੀਤ ਸਿੰਘ) ਨਗਰ ਵਾਰਡ ਨੰ. 36 ਦੇ ਇਲਾਕੇ ਸਥਾਨਕ ਸ਼ਹੀਦ ਊਧਮ ਸਿੰਘ ਨਗਰ ਵਿਖੇ ਇਲਾਕਾ ਨਿਵਾਸੀਆਂ ਵੱਲੋਂ ਜਿਲ੍ਹਾ ਅਕਾਲੀ ਜਥਾ ਸ਼ਹਿਰੀ ਦੇ ਸੀਨੀ: ਮੀਤ ਪ੍ਰਧਾਨ ਤੇ ਜੇਲ੍ਹ ਬੋਰਡ ਮੈਂਬਰ ਕੰਵਰਬੀਰ ਸਿੰਘ (ਅੰਮ੍ਰਿਤਸਰ) ਦਾ ਸਨਮਾਨ ਕੀਤਾ ਗਿਆ। ਇਸ ਮੌੌਕੇ ਸੁਖਜਿੰਦਰ ਸਿੰਘ, ਬਲਬੀਰ ਸਿੰਘ, ਭੁਪਿੰਦਰ ਸਿੰਘ, ਮਾਸਟਰ ਬਲਦੇਵ ਸਿੰਘ, ਅਮਰਿੰਦਰ ਸਿੰਘ ਤੇ ਕੁਲਵਿੰਦਰ ਸਿੰਘ ਨੇ ਸਾਂਝੇ ਤੌਰ ਤੇ ਕਿਹਾ ਕਿ ਕੰਵਰਬੀਰ ਸਿੰਘ ਦੀਆਂ ਸੇਵਾਵਾਂ ਨੂੰ ਦੇਖਦਿਆਂ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਵੱਲੋਂ ਉਹਨਾਂ ਨੂੰ ਮਾਣ ਬਖਸ਼ਿਆ ਹੈ, ਜਿਸ ਦੀ ਇਲਾਕਾ ਨਿਵਾਸੀਆਂ ਨੂੰ ਬੇਹੱਦ ਖੁਸ਼ੀ ਹੈ।ਉਨਾਂ ਕਿਹਾ ਕਿ ਕੰਵਰਬੀਰ ਸਿੰਘ ਵੱਲੋਂ ਪਹਿਲਾ ਵੀ ਉਹਨਾਂ ਨੂੰ ਸਮੇਂ ਸਮੇਂ ਤੇ ਆਪਣਾ ਸਹਿਯੋਗ ਦਿੱਤਾ ਜਾਂਦਾ ਰਿਹਾ ਹੈ ਅਤੇ ਹੁਣ ਉਨਾਂ ਦੀਆਂ ਆਸਾਂ ਵਿੱਚ ਹੋਰ ਵੀ ਵਾਧਾ ਹੋਇਆ ਹੈ ਕਿ ਇਲਾਕੇ ਦੇ ਵਿਕਾਸ ਅਤੇ ਮੁਸ਼ਕਲਾਂ ਦੇ ਹੱਲ ਲਈ ਇਹ ਪੂਰਾ-ਪੂਰਾ ਯਤਨ ਕਰਨਗੇ।ਸਨਮਾਨ ਉਪਰੰਤ ਕੰਵਰਬੀਰ ਸਿੰਘ ਨੇ ਇਲਾਕਾ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਲਾਕੇ ਦੀਆਂ ਜਿਹੜੀਆਂ-ਜਿਹੜੀਆਂ ਮੁਸ਼ਕਲਾਂ ਨੂੰ ਉਹਨਾਂ ਦੇ ਧਿਆਨ ਵਿੱਚ ਲਿਆਂਦੀਆਂ ਗੲਅਿਾਂ ਹਨ, ਉਨਾਂ ਦੇ ਜਲਦ ਹੱਲ ਲਈ ਉਹ ਹਲਕੇ ਦੇ ਸੀਨੀਅਰ ਅਕਾਲੀਆਂ ਆਗੂਆਂ ਨਾਲ ਰਾਬਤਾ ਕਾਇਮ ਕਰਕੇ ਪੂਰਾ ਕਰਵਾਉਣਗੇ।ਇਸ ਮੌਕੇ ਗੁਰਮਨਜੀਤ ਸਿੰਘ ਅੰਮ੍ਰਿਤਸਰ, ਲਖਵਿੰਦਰ ਸਿੰਘ, ਗੁਰਮੀਤ ਸਿੰਘ, ਸੰਦੀਪ ਸਿੰਘ ਖਾਲਸਾ, ਗਗਨਦੀਪ ਸਿੰਘ, ਅਜੀਤਪਾਲ ਸਿੰਘ, ਜਗਮੋਹਨ ਸਿੰਘ, ਚਰਨਜੀਤ ਸਿੰਘ ਚੰਨੀ, ਰਜਿੰਦਰ ਸਿੰਘ, ਜਰਨੈਲ ਸਿੰਘ, ਬਾਬਾ ਗੁਰਚਰਨ ਸਿੰਘ, ਗੁਰਿੰਦਰ ਸਿੰਘ, ਜਸਪਾਲ ਸਿੰਘ ਸਮਤੇ ਹੋਰ ਵੀ ਇਲਾਕਾ ਨਿਵਾਸੀ ਹਾਜ਼ਰ ਸਨ।
Punjab Post Daily Online Newspaper & Print Media
