
ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਖੁਰਮਨੀਆ, ਪ੍ਰੀਤਮ ਸਿੰਘ)-ਖ਼ਾਲਸਾ ਕਾਲਜ ਪਬਲਿਕ ਸਕੂਲ ਵਿਖੇ ਅਧਿਆਪਕਾਂ ਵਿੱਚ ਪ੍ਰਭਾਵੀ ਸਿੱਖਿਆ ਨੂੰ ਵਿਕਸਿਤ ਕਰਨ ਦੇ ਮਕਸਦ ਨਾਲ ‘ਸ਼ਕਤੀਕਰਨ ਅਤੇ ਸਮਰੱਥਾ ਨਿਰਮਾਣ’ ਵਿਸ਼ੇ ‘ਤੇ ਇਕ ਰੋਜ਼ਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਸਕੂਲ ਪ੍ਰਿੰਸੀਪਲ ਡਾ. ਸਰਵਜੀਤ ਕੌਰ ਬਰਾੜ ਨੇ ਮੁੱਖ ਬੁਲਾਰੇ ਵਜੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਤੋਂ ਸਾਈਕਾਲੋਜੀ ਵਿਭਾਗ ਦੇ ਡਾ. ਰੂਪਨ ਢਿੱਲੋਂ ਦਾ ਸਕੂਲ ਵਿੱਚ ਪਹੁੰਚਣ ‘ਤੇ ਨਿੱਘਾ ਸਵਾਗਤ ਕਰਦਿਆ ਜੀ ਆਇਆ ਕਿਹਾ।
ਵਰਕਸ਼ਾਪ ਦੌਰਾਨ ਡਾ. ਢਿੱਲੋਂ ਨੇ ਸੰਬੋਧਨ ਕਰਦਿਆ ਕਿਹਾ ਕਿ ਅਧਿਆਪਕ ਵਿਦਿਆਰਥੀ ਦੇ ਜੀਵਨ ਵਿੱਚ ਇਕ ਅਹਿਮ ਭੂਮਿਕਾ ਨਿਭਾਉਂਦੇ ਹਨ, ਕਿਉਂਕਿ ਉਹ ਵਿਦਿਆਰਥੀ ਅੰਦਰ ਗਿਆਨ ਨੂੰ ਭਰ ਕੇ ਉਨ੍ਹਾਂ ਨੂੰ ਉਚਾਈਆਂ ਵੱਲ ਲਿਜਾਂਦੇ ਹਨ ਤਾਂ ਕਿ ਉਹ ਜ਼ਿੰਦਗੀ ਵਿੱਚ ਕਾਮਯਾਬ ਹੋ ਸਕੇ। ਉਨ੍ਹਾਂ ਨੇ ਅਧਿਆਪਕਾਂ ਨੂੰ ਪ੍ਰੇਰਿਤ ਕਰਦੇ ਹੋਏ ਕਿਹਾ ਕਿ ਉਹ ਵਿਦਿਆਰਥੀਆਂ ਪ੍ਰਤੀ ਸਕਾਰਤਮਿਕ ਸੋਚ ਨੂੰ ਅਪਨਾਉਂਦੇ ਹੋਏ ਉਨ੍ਹਾਂ ਵਿੱਚ ਬੇਹਤਰ ਹੁਨਰ ਦਾ ਸੰਚਾਰ ਕਰਨ ਤਾਂ ਕਿ ਉਹ ਅੱਗੇ ਜਾ ਕੇ ਦੇਸ਼ ਦੇ ਚੰਗੇ ਨਾਗਰਿਕ ਹੋਣ ਦਾ ਫ਼ਰਜ ਨਿਭਾਅ ਕਰ ਸਕਣ। ਇਸ ਮੌਕੇ ‘ਤੇ ਪ੍ਰਿੰ: ਡਾ. ਬਰਾੜ ਨੇ ਡਾ. ਰੂਪਨ ਦਾ ਧੰਨਵਾਦ ਕਰਦਿਆ ਕਿਹਾ ਕਿ ਇਸ ਤਰ੍ਹਾਂ ਦੀ ਵਰਕਸ਼ਾਪ ਨਾਲ ਅਧਿਆਪਕਾਂ ਅੰਦਰ ਪ੍ਰਭਾਵੀ ਸਿੱਖਿਆ ਦਾ ਸੰਚਾਰ ਹੁੰਦਾ ਹੈ ਅਤੇ ਉਹ ਸਿੱਖਿਆ ਅੱਗੇ ਚਲਕੇ ਬੱਚਿਆਂ ਲਈ ਲਾਹੇਵੰਦ ਸਾਬਤ ਹੁੰਦੀ ਹੈ।
Check Also
ਯੂ.ਪੀ.ਐਸ.ਸੀ ਦੀ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਨੂੰ ਜਲਦ ਕੀਤਾ ਜਾਵੇਗਾ ਸਨਮਾਨਿਤ- ਐਡਵੋਕੇਟ ਧਾਮੀ
ਅੰਤ੍ਰਿੰਗ ਕਮੇਟੀ ਨੇ ਇੱਕ-ਇੱਕ ਲੱਖ ਰੁਪਏ ਦੀ ਸਨਮਾਨ ਰਾਸ਼ੀ ਨੂੰ ਦਿੱਤੀ ਪ੍ਰਵਾਨਗੀ ਅੰਮ੍ਰਿਤਸਰ, 26 ਅਪ੍ਰੈਲ …
Punjab Post Daily Online Newspaper & Print Media