Monday, October 12, 2026

ਭਾਈ ਲਾਲ੍ਹੋ ਸਮਾਜ ਸੇਵਾ ਸੰਸਥਾ ਵੱਲੋਂ ਤਹਿਸੀਲਦਾਰ ਪੱਟੀ ਦਾ ਸਨਮਾਨ

PPN240920519

ਪੱਟੀ, 24 ਸਤੰਬਰ (ਅਵਤਾਰ ਸਿੰਘ ਢਿੱਲੋ, ਰਣਜੀਤ ਮਾਹਲਾ) – ਦੇਸ਼ ਅਤੇ ਵਿਦੇਸ਼ਾਂ ਵਿਚ ਸਿੱਖੀ ਪ੍ਰਚਾਰ ਕਰ ਰਹੀ ਸੰਸਥਾ ਭਾਈ ਲਾਲ੍ਹੋ ਸਮਾਜ ਸੇਵਾ ਸੰਸਥਾ ਪੱਟੀ ਦੇ ਮੁਖੀ ਡਾ. ਹਰਜਿੰਦਰ ਸਿੰਘ ਢਿਲੋਂ ਅਤੇ ਸੈਕਟਰੀ ਜਗਦੀਪ ਸਿੰਘ ਭਾਟੀਆ ਵੱਲੋਂ ਪੱਟੀ ਦੇ ਤਹਿਸੀਲਦਾਰ ਸ੍ਰ. ਅਮਰਜੀਤ ਸਿੰਘ ਨੂੰ ਚੰਗੀਆਂ ਸੇਵਾਵਾਂ ਬਦਲੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਡਾ. ਹਰਜਿੰਦਰ ਸਿੰਘ ਢਿਲੋਂ ਨੇ ਸੰਸਥਾ ਵੱਲੋਂ ਸਮਾਜਿਕ ਕੁਰੀਤੀਆਂ ਪ੍ਰਤੀ ਜਾਗਰੁਕ ਕਰਦੀਆਂ ਤਿਆਰ ਕੀਤੀਆਂ ਪੰਜਾਬੀ ਟੈਲੀ ਫਿਲਮਾਂ ਦਾ ਇਕ ਸੈਟ ਤਹਿਸੀਲਦਾਰ ਅਮਰਜੀਤ ਸਿੰਘ ਨੂੰ ਭੇਂਟ ਕੀਤਾ।ਤਹਿਸੀਲਦਾਰ ਅਮਰਜੀਤ ਸਿੰਘ ਨੇ ਸੰਸਥਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਮ ਜਨਤਾ ਦੀ ਸੇਵਾ ਵਿਚ ਹਾਜ਼ਰ ਹਨ।ਇਸ ਮੌਕੇ ਤੇ ਇੰਜੀਨੀਅਰ ਲਖਬੀਰ ਸਿੰਘ, ਡਾ. ਜਗਤਾਰ ਸਿੰਘ ਭਾਟੀਆਂ, ਖਜਾਨਚੀ ਲਾਭ ਸਿੰਘ ਅਤੇ ਹੋਰ ਸੰਸਥਾ ਦੇ ਮੈਂਬਰ ਮੌਜੂਦ ਸਨ।

Check Also

`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ

ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …

Leave a Reply