Monday, October 12, 2026

ਕਿਸਾਨ ਮਿੱਤਰਾਂ ਨੇ ਪ੍ਰਧਾਨ ਮੰਤਰੀ ਨੂੰ ਭੇਜਿਆ ਮੰਗ ਪੱਤਰ

PPN2509201505
ਨਥਾਣਾ (ਸੰਦੌੜ), 25 ਸਤੰਬਰ (ਹਰਮਿੰਦਰ ਸਿੰਘ)- ਕੇਂਦਰੀ ਪ੍ਰਯੋਜਿਤ ਆਤਮਾ ਸਕੀਮ ਅਧੀਨ ਖੇਤੀਬਾੜੀ ਵਿਭਾਗ ਲਈ ਕੰਮ ਕਰਦੇ ਕਿਸਾਨ ਮਿੱਤਰਾਂ ਨੇ ਨੇ ਆਪਣੀਆਂ ਲੋੜਾਂ ਸਬੰਧੀ ਇੱਕ ਮੰਗ ਪੱਤਰ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਅਤੇ ਸ਼੍ਰੀ ਰਾਧਾ ਮੋਹਨ ਸਿੰਘ ਕੇਂਦਰੀ ਖੇਤੀਬਾੜੀ ਮੰਤਰੀ ਨੂੰ ਭੇਜਿਆ।ਕਿਸਾਨ ਮਿੱਤਰਾਂ ਦੇ ਇੱਕ ਵਫਦ ਰਾਮ ਸਿੰਘ ਕਲਿਆਣ ਨੇ ਦੱਸਿਆ ਕਿ ਉਨ੍ਹਾਂ ਨੂੰ ਮਾਣ ਭੱਤਾ ਨਿਗੂਣਾ ਜਿਹਾ ਦਿੱਤਾ ਜਾਂਦਾ ਹੈ ਬਲਕਿ ਲਾਗਤ ਖਰਚਾ ਕਿਤੇ ਜ਼ਿਆਦਾ ਹੋ ਜਾਂਦਾ ਹੈ। ਜਿਸ ਕਰਕੇ ਉਹ ਕਿਸਾਨਾਂ ਤੱਕ ਵਿਆਪਕ ਜਾਣਕਾਰੀ ਪਹੁੰਚਾਉਣ ਵਿੱਚ ਅਸਮਰਥ ਹੋ ਜਾਂਦੇ ਹਨ। ਇਸ ਨਾਲ ਕਿਸਾਨਾਂ ਨੂੰ ਮਿਲਣ ਵਾਲੀ ਜਾਣਕਾਰੀ ਅਧੂਰੀ ਰਹਿ ਜਾਂਦੀ ਹੈ।ਰਾਮ ਕਲਿਆਣ ਨੇ ਦੱਸਿਆ ਕਿ ਇੱਕ ਅਪ੍ਰੈਲ 2014 ਤੋਂ ਬਾਅਦ ਉਨ੍ਹਾਂ ਨੂੰ ਕੋਈ ਮਾਣ ਭੱਤਾ ਨਹੀਂ ਦਿੱਤਾ ਗਿਆ। ਜਿਸ ਕਰਕੇ ਸਮੂਹ ਕਿਸਾਨ ਮਿੱਤਰਾਂ ਵਿੱਚ ਭਾਰੀ ਰੋਸ਼ ਪਾਇਆ ਜਾ ਰਿਹਾ ਹੈ।ਇਹ ਰੋਸ਼ ਸਰਕਾਰ ਦੇ ਕੰਨਾਂ ਤੱਕ ਪਹੁੰਚਾਉਣ ਲਈ ਕਿਸਾਨ ਮਿੱਤਰਾਂ ਨੇ ਵਿਸ਼ੇਸ਼ ਮੀਟਿੰਗ ਕਰਕੇ ਮੰਗ ਪੱਤਰ ਸਰਕਾਰੀ ਨੁਮਾਇੰਦਿਆਂ ਰਾਹੀਂ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਅਤੇ ਕੇਂਦਰੀ ਖੇਤੀਬਾੜੀ ਮੰਤਰੀ ਸ਼੍ਰੀ ਰਾਧਾ ਮੋਹਨ ਸਿੰਘ ਨੂੰ ਭੇਜਣ ਲਈ ਸੌਂਪੇ ਹਨ। ਕਿਸਾਨ ਮਿੱਤਰਾਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਨੂੰ ਘੱਟੋ ਘੱਟ ਦਸ ਹਜ਼ਾਰ ਰੁਪਏ ਪ੍ਰਤੀ ਮਹੀਨਾ ਮਾਣ ਭੱਤਾ ਦਿੱਤਾ ਜਾਵੇ ਅਤੇ ਖੇਤੀਬਾੜੀ ਇੰਸਪੈਕਟਰ ਪੱਧਰ ਦਾ ਕੋਰਸ ਕਰਵਾਇਆ ਜਾਵੇ।

Check Also

`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ

ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …

Leave a Reply