Friday, November 22, 2024

ਮਜੀਠਾ ਹਲਕੇ ‘ਚ ਕੈਪਟਨ ਅਮਰਿੰਦਰ ਦੀ ਚੋਣ ਮੁਹਿੰਮ ਪੂਰੀ ਤਰ੍ਹਾਂ ਡਗਮਗਾਈ – ਮਜੀਠੀਆ

ਪਿੰਡ ਸਿਆਲਕਾ ਤੋਂ ਸਾਬਕਾ ਸਰਪੰਚ ਸਮੇਤ 35 ਪਰਿਵਾਰ ਅਕਾਲੀ ਦਲ ਵਿੱਚ ਸ਼ਾਮਿਲ

PPN190411

ਅੰਮ੍ਰਿਤਸਰ, 19 ਅਪ੍ਰੈਲ (ਪੰਜਾਬ ਪੋਸਟ ਬਿਊਰੋ)-  ਮਾਲ ਅਤੇ ਲੋਕ ਸੰਪਰਕ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਵੱਲੋਂ ਹਲਕਾ ਮਜੀਠਾ ਵਿੱਚ ਸਰਗਰਮ ਕਾਂਗਰਸੀ ਵਰਕਰਾਂ ਨੂੰ ਅਕਾਲੀ ਦਲ ਵਿੱਚ ਸ਼ਾਮਿਲ ਕਰਕੇ ਕਾਂਗਰਸ ਨੂੰ ਦਿੱਤੇ ਜਾ ਰਹੇ ਲਗਾਤਾਰ ਝਟਕਿਆਂ ਦੇ ਸਿੱਟੇ ਵਜੋਂ ਹਲਕਾ ਮਜੀਠਾ ਵਿੱਚ ਕੈਪਟਨ ਅਮਰਿੰਦਰ ਦੀ ਚੋਣ ਮੁਹਿੰਮ ਪੂਰੀ ਤਰ੍ਹਾਂ ਡਗਮਗਾ ਗਈ ਹੈ।ਅੱਜ  ਪਿੰਡ ਸਿਆਲਕਾ ਵਿਖੇ ਅਕਾਲੀ ਭਾਜਪ ਉਮੀਦਵਾਰ ਸ੍ਰੀ ਅਰੁਣ ਜੇਤਲੀ ਦੇ ਹੱਕ ਵਿੱਚ ਕੀਤੀ ਗਈ ਇੱਕ ਪ੍ਰਭਾਵਸ਼ਾਲੀ ਚੋਣ ਰੈਲੀ ਦੌਰਾਨ ਦੇ ਸਾਬਕਾ ਸਰਪੰਚ ਗੁਰਬਚਨ ਸਿੰਘ ਸਮੇਤ ੩੫ ਤੋਂ ਵੱਧ ਕਾਂਗਰਸੀ ਪਰਿਵਾਰਾਂ ਨੇ ਅਕਾਲੀ ਦਲ ਵਿੱਚ ਸ਼ਾਮਿਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਸ: ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਹਲਕਾ ਮਜੀਠਾ ਵਿੱਚ ਸ੍ਰੀ ਅਰੁਣ ਜੇਤਲੀ ਨੂੰ ਮਿਲ ਰਹੀ ਵੱਡੀ ਕਾਮਯਾਬੀ ਦੇਖ ਕੇ ਕੈਪਟਨ ਦਾ ਦਿਮਾਗੀ ਸੰਤੁਲਨ ਵਿਗੜ ਚੁੱਕਾ ਹੈ। ਜਿਸ ਕਰਕੇ ਉਹ ਭਵਕਾਉ ਭਾਸ਼ਨਾ ਰਾਹੀਂ ਮਾਹੌਲ ਨੂੰ ਗੰਧਲਾ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਉਨ੍ਹਾਂ ਕੈਪਟਨ ਨੂੰ ਸੁਧਰ ਜਾਣ ਦੀ ਚਿਤਾਵਨੀ ਦਿੰਦਿਆਂ ਕਿਹਾ ਕਿ ਲੋਕਤੰਤਰ ਵਿੱਚ ਹਿੰਸਾ ਅਤੇ ਹਿੰਸਕ ਸ਼ਬਦਾਵਲੀ ਵਰਤਣ ਵਾਲਿਆਂ ਨੂੰ ਲੋਕ ਮੂੰਹ ਨਹੀਂ ਲਾਉਣਗੇ। ਉਨ੍ਹਾਂ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਸ੍ਰੀ ਅਰੁਣ ਜੇਤਲੀ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਅਪੀਲ ਕੀਤੀ। ਇਸ ਮੌਕੇ ਪਿੰਡ ਸਿਆਲਕਾ ਤੋਂ ਕਾਂਗਰਸ ਛੱਡਣ ਵਾਲਿਆਂ ਵਿੱਚ ਤਰਲੋਚਨ ਸਿੰਘ, ਪਰਮਜੀਤ ਸਿੰਘ, ਅਵਤਾਰ ਸਿੰਘ, ਹਰਪ੍ਰੀਤ ਸਿੰਘ, ਗੁਰਨਾਮ ਸਿੰਘ, ਮੋਹਨ ਸਿੰਘ, ਇੰਦਰ ਸਿੰਘ ਬਾਬਾ  ਸਮੇਤ 35 ਪਰਿਵਾਰ ਸ਼ਾਮਿਲ ਸਨ। ਇਸ ਮੌਕੇ ਭਗਵੰਤ ਸਿੰਘ ਸਿਆਲਕਾ, ਕਿਰਪਾਲ ਸਿੰਘ ਡਾਰੀਕੇ, ਬਲਵਿੰਦਰ ਸਿੰਘ ਸਿਆਲਕਾ, ਜਗਦੇਵ ਸਿੰਘ ਬੱਗਾ, ਸਤੀਸ਼ ਰੂਪੋਵਾਲੀ, ਸਤਨਾਮ ਸਿੰਘ ਕਾਜੀਕੋਟ, ਰੇਸ਼ਮ ਭੁੱਲਰ, ਕੁਲਵਿੰਦਰ ਧਾਲੀਵਾਲ, ਸਵਰਨਜੀਤ ਕੁਰਾਲੀਆਂ, ਮਨਵਿੰਦਰ ਸਿੰਘ ਪ੍ਰਿੰਸ ਆਦਿ ਮੌਜੂਦ ਸਨ।

Check Also

ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ

ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …

Leave a Reply