ਅੰਮ੍ਰਿਤਸਰ, 25 ਸਤੰਬਰ (ਸੁਖਬੀਰ ਖੁਰਮਨੀਆ, ਪ੍ਰੀਤਮ ਸਿੰਘ) – ਖਾਲਸਾ ਕਾਲਜ ਪਬਲਿਕ ਸਕੂਲ ਵਿਖੇ ਬੋਲਚਾਲ, ਪੜ੍ਹਣ-ਲਿਖਣ ਅਤੇ ਅਧਿਆਪਕ ਦਾ ਵਿਦਿਆਰਥੀ ਜੀਵਨ ਵਿੱਚ ਮਹੱਤਵ ਸਬੰਧੀ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਸਕੂਲ ਪ੍ਰਿੰਸੀਪਲ ਡਾ. ਸਰਵਜੀਤ ਕੌਰ ਦੀ ਸਰਪ੍ਰਸਤੀ ਹੇਠ ਕਰਵਾਏ ਗਏ ਅਲੱਗ-ਅਲੱਗ ਇਨ੍ਹਾਂ ਪ੍ਰੋਗਰਾਮਾਂ ਦੌਰਾਨ ਉਚੇਚੇ ਤੌਰ ‘ਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਤੋਂ ਅੰਗਰੇਜੀ ਵਿਭਾਗ ਦੇ ਡਾ. ਪਰਮਿੰਦਰ ਸਿੰਘ ਅਤੇ ਸ੍ਰੀਮਤੀ ਨੀਤੂ ਦੂਆ ਨੇ ਆਪਣੇ-ਆਪਣੇ ਸੰਬੋਧਨ ਰਾਹੀਂ ਵਿਸ਼ਿਆਂ ਸਬੰਧੀ ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ। ਇਸ ਮੌਕੇ ਡਾ. ਪਰਮਿੰਦਰ ਸਿੰਘ ਨੇ ਅਧਿਆਪਕ ਨੂੰ ਜਾਗ੍ਰਿਤ ਕਰਦਿਆਂ ਪੜ੍ਹਾਈ ਦੇ ਢੰਗ-ਤਰੀਕਿਆਂ ਸਬੰਧੀ ਵਿਸਥਾਰਪੂਰਵਕ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਅਧਿਆਪਕਾਂ ਨੂੰ ਹੋਰਨਾਂ ਵਿਸ਼ਿਆਂ ਤੋਂ ਇਲਾਵਾ ਅੰਗਰੇਜੀ ਦਾ ਵੀ ਪੂਰਨ ਗਿਆਨ ਹੋਣਾ ਚਾਹੀਦਾ ਹੈ, ਕਿਉਂਕਿ ਅੰਗਰੇਜ਼ੀ ਸਾਡੀ ਅੰਤਰਰਾਸ਼ਟਰੀ ਭਾਸ਼ਾ ਹੈ। ਇਸ ਲਈ ਅੰਗਰੇਜ਼ੀ ਭਾਸ਼ਾ ਸਿੱਖਣ, ਬੋਲਣ ਅਤੇ ਲਿਖਣ ਨਾਲ ਅਸੀ ਅੰਤਰਰਾਸ਼ਟਰੀ ਪੱਧਰ ‘ਤੇ ਮੇਲ ਜੋਲ ਕਰ ਸਕਦਾ ਹਾਂ। ਸ੍ਰੀਮਤੀ ਨੀਤੂ ਦੂਆ ਨੇ ਸੰਬੋਧਨ ਕਰਦਿਆ ਕਿਹਾ ਕਿ ਅਧਿਆਪਕ ਵਿਦਿਆਰਥੀ ਦੇ ਜੀਵਨ ਵਿੱਚ ਇਕ ਅਹਿਮ ਭੂਮਿਕਾ ਨਿਭਾਉਂਦੇ ਹਨ, ਕਿਉਂਕਿ ਉਹ ਵਿਦਿਆਰਥੀ ਦੇ ਗੁਣਾਂ ਵਿੱਚ ਨਿਖਾਰ ਲਿਆਕੇ ਉਸਨੂੰ ਕਾਮਯਾਬੀ ਦੀਆਂ ਉਚਾਈਆਂ ਵੱਲ ਲਿਜਾਂਦੇ ਹਨ। ਉਨ੍ਹਾਂ ਨੇ ਅਧਿਆਪਕਾਂ ਨੂੰ ਪ੍ਰੇਰਿਤ ਕਰਦੇ ਹੋਏ ਕਿਹਾ ਕਿ ਉਹ ਵਿਦਿਆਰਥੀਆਂ ਪ੍ਰਤੀ ਸਕਾਰਤਮਿਕ ਸੋਚ ਨੂੰ ਅਪਨਾਉਂਦੇ ਹੋਏ ਉਨ੍ਹਾਂ ਵਿੱਚ ਬੇਹਤਰ ਹੁਨਰ ਦਾ ਸੰਚਾਰ ਕਰਨ ਤਾਂ ਕਿ ਉਹ ਅੱਗੇ ਜਾ ਕੇ ਦੇਸ਼ ਦੇ ਚੰਗੇ ਨਾਗਰਿਕ ਹੋਣ ਦਾ ਫ਼ਰਜ ਨਿਭਾਅ ਕਰ ਸਕਣ। ਸਕੂਲ ਪ੍ਰਿੰਸੀਪਲ ਡਾ. ਸਰਵਜੀਤ ਕੌਰ ਬਰਾੜ ਨੇ ਇਸ ਮੌਕੇ ਡਾ. ਪਰਮਿੰਦਰ ਸਿੰਘ ਅਤੇ ਸ੍ਰੀਮਤੀ ਨੀਤੂ ਦੂਆ ਦਾ ਸਕੂਲ ਦੇ ਵਿਹੜੇ ਵਿੱਚ ਪਹੁੰਚਣ ‘ਤੇ ਜਿੱਥੇ ਉਨ੍ਹਾਂ ਨਿੱਘਾ ਸਵਾਗਤ ਕੀਤਾ, ਉੱਥੇ ਉਨ੍ਹਾਂ ਦੁਆਰਾ ਪ੍ਰਦਾਨ ਕੀਤਾ ਗਈ ਜਾਣਕਾਰੀ ਜਾਣਕਾਰੀ ਦੀ ਪ੍ਰਸੰਸਾ ਵੀ ਕੀਤੀ। ਇਸ ਮੌਕੇ ਅਧਿਆਪਕ ਸਟਾਫ਼ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵਿਦਿਆਰਥੀ ਹਾਜ਼ਰ ਸਨ।
Check Also
ਮੁੱਖ ਮੰਤਰੀ ਸਿਹਤ ਯੋਜਨਾ ਦੇ ਬਣ ਰਹੇ ਕਾਰਡਾਂ ਦੇ ਕੰਮ ਦਾ ਵਿਧਾਇਕਾ ਜੀਵਨਜੋਤ ਕੌਰ ਨੇ ਲਿਆ ਜਾਇਜ਼ਾ
ਅੰਮ੍ਰਿਤਸਰ, 5 ਅਪ੍ਰੈਲ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਤੋਂ ਵਿਧਾਇਕਾ ਜੀਵਨਜੋਤ ਕੌਰ …
Punjab Post Daily Online Newspaper & Print Media