Thursday, April 30, 2026

ਬੀ. ਬੀ. ਕੇ. ਡੀ. ਏ. ਵੀ. ਕਾਲਜ ਫਾਰ ਵੂਮੈਨ ਵਿਖੇ 45ਵਾਂ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ

PPN190414
ਅੰਮ੍ਰਿਤਸਰ, 19 ਅਪ੍ਰੈਲ (ਜਗਦੀਪ ਸਿੰਘ)- ਬੀ. ਬੀ. ਕੇ. ਡੀ. ਏ. ਵੀ. ਕਾਲਜ ਫਾਰ ਵੂਮੈਨ ਵਿਖੇ ੪੫ਵਾਂ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ।ਇਸ ਮੌਕੇ ਤੇ ਪ੍ਰਿੰਸੀਪਲ ਡਾ. (ਸ਼੍ਰੀਮਤੀ) ਨੀਲਮ ਕਾਮਰਾ ਨੇ ਕਾਲਜ ਦੇ ਵਿਹੜੇ ਵਿੱਚ ਪਹੁੰਚੇ ਸਾਰੇ ਮੁੱਖ ਮਹਿਮਾਨਾਂ ਲੋਕਲ ਮੈਨਜਮੈਂਟ ਕਮੇਟੀ ਦੇ ਮੈਂਬਰ ਸਹਿਬਾਨ ਅਤੇ ਵਿਦਿਆਰਥੀਆਂ ਨੂੰ ਜੀ ਆਇਆ ਕਿਹਾ। ਮੁੱਖ ਮਹਿਮਾਨ ਵਜੋਂ ਪੁੱਜੇ ਡਾ. ਜਸਪਾਲ ਸਿੰਘ ਸੰਧੂ ਸੈਕਰਟਰੀ ਯੂ. ਜੀ. ਸੀ ਨਵੀਂ ਦਿੱਲੀ ਨੇ ਸ਼ਮਾ ਰੌਸ਼ਨ ਕਰਕੇ ਸਮਾਗਮ ਦੀ ਸ਼ੁਰੂਆਤ ਕੀਤੀ ਅਤੇ ਫਿਰ ਕਾਲਜ ਦੇ ਸੰਗੀਤ ਵਿਭਾਗ ਦੀਆਂ ਵਿਦਿਆਰਥਣਾਂ ਨੇ ਵੇਦ ਮੰਤਰ ਗਾਇਨ ਕਰਕੇ ਸਮਾਗਮ ਦਾ ਆਰੰਭ ਕੀਤਾ ।ਇਸ ਤੋਂ ਬਾਅਦ ਪ੍ਰਿੰਸੀਪਲ ਡਾ. (ਸ਼੍ਰੀਮਤੀ) ਨੀਲਮ ਕਾਮਰਾ ਵਲੋਂ ਮੁੱਖ ਮਹਿਮਾਨਾਂ ਦਾ ਫੁੱਲਾਂ ਦੇ ਗੁਲਦਸਤੇ ਭੇਂਟ ਕਰਕੇ ਸਵਾਗਤ ਕੀਤਾ ਗਿਆ ਅਤੇ ਵਿਦਿਆਰਥੀਆਂ ਨੂੰ ਭਵਿੱਖ ਦੇ ਹਰ ਖੇਤਰ ਵਿੱਚ ਮਿਹਨਤ ਕਰਕੇ ਕਾਮਯਾਬ ਹੋਣ ਲਈ ਪ੍ਰੇਰਿਤ ਕੀਤਾ ਉਹਨਾਂ ਨੇ ਕਾਲਜ ਦੀ ਸਾਲਾਨਾ ਰਿਪੋਰਟ ਵੀ ਪੜੀ ਅਤੇ ਕਾਲਜ ਦੀਆਂ ਵਿਦਿਅਕ ਅਤੇ ਹੋਰ ਖੇਤਰਾਂ ਜਿਵੇਂ ਕਲਾ, ਖੇਡਾ ਆਦਿ ਵਿੱਚ ਨਾਮਣਾ ਖਟਣ ਵਾਲੀਆਂ ਵਿਦਿਆਰਥਣਾਂ ਦੀ ਹੌਂਸਲਾ ਅਫਜ਼ਾਈ ਵੀ ਕੀਤੀ।ਇਸ ਤੋਂ ਬਾਅਦ ਮੁੱਖ ਮਹਿਮਾਨ ਡਾ. ਜਸਪਾਲ ਸਿੰਘ ਸੰਧੂ ਵੱਲੋਂ ਬੱਚਿਆਂ ਨੂੰ ਭਵਿੱਖ ਵਿੱਚ ਵੱਧ ਤੋਂ ਵੱਧ ਮਿਹਨਤ ਕਰਕੇ ਹਰ ਖੇਤਰ ਵਿੱਚ ਅਵੱਲ ਆਉਣ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ ਉਹਨਾਂ ਕਿਹਾ ਕਿ ਵਿਦਿਅਕ ਸੰਸਥਾਵਾਂ ਦੇ ਨਾਲ-ਨਾਲ ਵਿਦਿਆਰਥੀਆਂ ਦਾ ਮਨੋਬਲ ਵੀ ਉੱਚਾ ਹੋਣਾ ਚਾਹੀਦਾ ਹੈ, ਉਹਨਾਂ ਕਿਹਾ ਕਿ ਕਈ ਵਾਰ ਕਈਆਂ ਕਾਰਨਾਂ ਕਰਕੇ ਵਿਦਿਆਰਥੀ ਨੂੰ ਮੌਕੇ ਘੱਟ ਮਿਲਦੇ ਹਨ ਪਰ ਸਖ਼ਤ ਮਿਹਨਤ ਕਰਕੇ ਸਫਲਤਾ ਦੀਆਂ ਸਿਖਰਾਂ ਨੂੰ ਛੂਹਿਆ ਜਾ ਸਕਦਾ ਹੈ। ਇਸ ਮੌਕੇ ਤੇ ਮੁੱਖ ਮਹਿਮਾਨ ਡਾ. ਜਸਪਾਲ ਸਿੰਘ ਸੰਧੂ ਅਤੇ ਸ਼੍ਰੀ. ਸੁਦਰਸ਼ਨ ਕਪੂਰ (ਚੇਅਰਮੈਨ ਲੋਕਲ ਮੈਨੇਜਿੰਗ ਕਮੇਟੀ) ਵੱਲੋਂ  ਵੱਖ-ਵੱਖ ਵਿਦਿਅਕ, ਕਲਾ ਅਤੇ ਹੋਰ ਗਤੀਵਿਧਿਆਂ ਵਿੱਚ ਅਵੱਲ ਰਹੇ 700 ਦੇ ਕਰੀਬ ਵਿਦਿਆਰਥਣਾਂ ਨੂੰ ਇਨਾਮ ਵੰਡੇ।ਇਸ ਮੌਕੇ ਤੇ ਵਿਦਿਅਕ ਖੇਤਰਾਂ ਵਿੱਚ ਅਵੱਲ ਰਹੀਆਂ ੩੧੮ ਦੇ ਕਰੀਬ ਹੋਣਹਾਰ ਵਿਦਿਆਰਥਣਾਂ ਨੂੰ ਇਨਾਮ ਵੰਡੇ ਗਏ।ਇਸ ਮੌਕੇ ਤੇ ਕਾਲਜ ਦੀ ਵਿਦਿਆਰਥਣ ਹਰਗੁਨ ਨੇ ਸੂਫ਼ੀਆਨਾ ਗੀਤ ਗਾ ਕੇ ਸਰੋਤਿਆਂ ਨੂੰ ਕੀਲ ਲਿਆ। ਇਸ ਮੌਕੇ ਤੇ ਮੁੱਖ ਮਹਿਮਾਨਾਂ ਦੀ ਲੜੀ ਵਿੱਚ ਲੋਕਲ ਮੈਨੇਜਮੈਂਟ ਕਮੇਟੀ ਦੇ ਮੈਂਬਰ ਖਜਾਨਚੀ ਡੀ. ਏ. ਵੀ. ਕਾਲਜ ਮੈਨਜਿੰਗ ਕਮੇਟੀ ਨਵੀਂ ਦਿੱਲੀ ਸ਼੍ਰੀ. ਜੇ. ਕੇ ਲੁਥਰਾ, ਸਰਦਾਰ ਮਹਿੰਦਰਜੀਤ ਸਿੰਘ,  ਡਾ. ਮਨਚੰਦਾ, ਪ੍ਰਿੰਸੀਪਲ ਡੀ. ਏ. ਵੀ ਪੁਲਿਸ ਪਬਲਿਕ ਸ਼੍ਰੀਮਤੀ ਸ਼ਬਨਮ ਹਾਂਡਾ, ਪ੍ਰਿੰਸੀਪਲ. ਨਾਨਕ ਸਿੰਘ ਗੁਰੂ ਤੇਗ ਬਹਾਦੁਰ ਕਾਲਜ, ਅੰਮ੍ਰਿਤਸਰ ਵਿਸ਼ੇਸ਼ ਤੌਰ ਤੇ ਪੁੱਜੇ। ਅੰਤ ਵਿੱਚ ਪ੍ਰਿੰਸੀਪਲ ਡਾ. (ਸ਼੍ਰੀਮਤੀ) ਨੀਲਮ ਕਾਮਰਾ ਜੀ ਨੇ ਸਾਰੇ ਵਿਦਿਆਰਥੀਆਂ ਨੂੰ ਦਿਲੋਂ ਵਧਾਈ ਦਿੱਤੀ ਅਤੇ ਭਵਿੱਖ ਦੇ ਹਰ ਖੇਤਰ ਵਿੱਚ ਵਧੀਆ ਨਤੀਜੇ ਲੈਣ ਵਾਸਤੇ ਪ੍ਰੇਰਿਤ ਕੀਤਾ।ਸ਼੍ਰੀ. ਸੁਦਰਸ਼ਨ ਕਪੂਰ (ਚੈਅਰਮੇਨ ਲੋਕਲ ਮੈਨਜਮੈਂਟ ਕਮੇਟੀ) ਨੇ ਵੀ ਵਿਦਿਆਰਥੀਆਂ ਅਤੇ ਖਾਸ ਤੌਰ ਤੇ ਇਸ ਮੌਕੇ ਤੇ ਪਹੁੰਚੇ ਮੁੱਖ ਮਹਿਮਾਨਾਂ ਦਾ ਦਿਲੋਂ  ਧੰਨਵਾਦ ਕੀਤਾ ਅਤੇ ਵਿਦਿਆਰਥੀਆਂ ਨੂੰ ਵਿਦਿਆ ਦੇ ਖੇਤਰ ਵਿੱਚ ਅੱਗੇ ਵਧਣ ਲਈ ਪ੍ਰੇਰਿਤ ਕੀਤਾ।ਇਸ ਮੌਕੇ ਤੇ ਕਾਲਜ ਦੇ ਅਧਿਆਪਕ ਤੇ ਵਿਦਿਆਰਥੀਆਂ ਦੇ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ ਸਾਲਾਨਾ ਨਿਊਜ਼ ਬੁਲਿਟਨ ਵੀ ਜਾਰੀ ਕੀਤਾ ਗਿਆ।

Check Also

ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ

ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …

Leave a Reply